ਇਜ਼ਰਾਇਲ ''ਚ ਕੋਰੋਨਾ ਪੀੜਤਾਂ ਦੀ ਗਿਣਤੀ ਹੋਈ 15 ਹਜ਼ਾਰ ਤੋਂ ਪਾਰ

04/29/2020 8:38:34 AM

ਯੇਰੂਸ਼ਲਮ- ਦੁਨੀਆ ਦੇ ਕਈ ਦੇਸ਼ਾਂ ਦੀ ਤਰ੍ਹਾਂ ਇਜ਼ਰਾਇਲ ਵਿੱਚ ਵੀ ਗਲੋਬਲ ਮਹਾਮਾਰੀ ਕੋਵਿਡ -19 ਦਾ ਪ੍ਰਕੋਪ ਵੱਧਦਾ ਜਾ ਰਿਹਾ ਹੈ। ਇਜ਼ਰਾਇਲ ਦੇ ਸਿਹਤ ਮੰਤਰਾਲੇ ਵੱਲੋਂ ਮੰਗਲਵਾਰ ਨੂੰ ਜਾਰੀ ਕੀਤੇ ਤਾਜ਼ਾ ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ ਦੌਰਾਨ ਦੇਸ਼ ਵਿੱਚ ਕੋਰੋਨਾ ਕਾਰਨ ਇਨਫੈਕਟਡ ਲੋਕਾਂ ਦੇ 173 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਪੀੜਤਾਂ ਦੀ ਗਿਣਤੀ 15,728 ਹੋ ਗਈ ਹੈ।
ਇਜ਼ਰਾਇਲ ਵਿਚ ਇਕ ਦਿਨ ਵਿਚ 6 ਲੋਕਾਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦੀ ਕੁੱਲ ਗਿਣਤੀ 210 ਹੋ ਗਈ ਹੈ। ਦੇਸ਼ ਵਿੱਚ ਕੋਰੋਨਾ ਕਾਰਨ ਗੰਭੀਰ ਰੂਪ ਵਿੱਚ ਬੀਮਾਰ ਲੋਕਾਂ ਦੀ ਗਿਣਤੀ ਵਿੱਚ ਕਾਫ਼ੀ ਕਮੀ ਆਈ ਹੈ।
ਹਾਲਾਂਕਿ, ਇਜ਼ਰਾਇਲ ਵਿੱਚ ਕੋਰੋਨਾ ਵਾਇਰਸ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਵੀ ਲਗਾਤਾਰ ਵੱਧ ਰਹੀ ਹੈ। ਮੰਗਲਵਾਰ ਨੂੰ 546 ਲੋਕਾਂ ਨੂੰ ਠੀਕ ਹੋਣ 'ਤੇ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ। ਦੇਸ਼ ਵਿਚ ਹੁਣ ਤਕ 7,746 ਲੋਕ ਕੋਰੋਨਾ ਨੂੰ ਮਾਤ ਦੇ ਕੇ ਠੀਕ ਹੋ ਚੁੱਕੇ ਹਨ।
ਇਜ਼ਰਾਇਲ ਵਿੱਚ ਮੰਗਲਵਾਰ ਤੋਂ ਪੂਰੀ ਤਰ੍ਹਾਂ ਲਾਕਡਾਊਨ ਕਰ ਦਿੱਤਾ ਗਿਆ, ਜੋ ਬੁੱਧਵਾਰ ਤੱਕ ਜਾਰੀ ਰਹੇਗਾ। ਇਜ਼ਰਾਈਲ ਬੁੱਧਵਾਰ ਨੂੰ ਆਪਣਾ ਸੁਤੰਤਰਤਾ ਦਿਵਸ ਮਨਾਏਗਾ।
ਇਸ ਦੌਰਾਨ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ 3 ਮਈ ਤੋਂ ਪੜਾਅਬੱਧ ਤਰੀਕੇ ਨਾਲ ਰਾਸ਼ਟਰੀ ਸਿੱਖਿਆ ਪ੍ਰਣਾਲੀ ਲਾਗੂ ਕਰਨ ਦਾ ਫੈਸਲਾ ਕੀਤਾ ਹੈ। ਪਹਿਲੇ ਪੜਾਅ ਵਿੱਚ, ਕਿੰਡਰਗਾਰਟਨ ਅਤੇ ਤੀਸਰੀ ਜਮਾਤ ਦੇ ਵਿਦਿਆਰਥੀਆਂ ਲਈ ਸਕੂਲ ਦੀਆਂ ਕਲਾਸਾਂ ਸ਼ੁਰੂ ਕੀਤੀਆਂ ਜਾਣਗੀਆਂ । ਇਸ ਸਮੇਂ ਦੌਰਾਨ ਬੱਚਿਆਂ ਵਿੱਚ ਸਾਫ-ਸਫਾਈ ਤੋਂ ਇਲਾਵਾ ਸਰੀਰਕ ਦੂਰੀ ਬਣਾਈ ਰੱਖਣ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ।
 


Lalita Mam

Content Editor

Related News