ਪਾਕਿਸਤਾਨ ''ਚ ਕੋਰੋਨਾ ਪੀੜਤਾਂ ਦੀ ਗਿਣਤੀ ਢਾਈ ਲੱਖ ਤੋਂ ਪਾਰ
Wednesday, Jul 15, 2020 - 02:30 PM (IST)
 
            
            ਇਸਲਾਮਾਬਾਦ- ਪਾਕਿਸਤਾਨ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਦੇ 2,165 ਨਵੇਂ ਮਾਮਲੇ ਸਾਹਮਣੇ ਆਉਣ ਦੇ ਬਾਅਦ ਦੇਸ਼ ਵਿਚ ਇਸ ਵਾਇਰਸ ਨਾਲ ਪੀੜਤਾਂ ਦੀ ਗਿਣਤੀ ਵੱਧ ਕੇ 2,55,759 ਹੋ ਗਈ ਹੈ। ਪਾਕਿਸਤਾਨ ਦੇ ਰਾਸ਼ਟਰੀ ਸਿਹਤ ਸੇਵਾ ਮੰਤਰਾਲੇ ਨੇ ਦੱਸਿਆ ਕਿ ਦੇਸ਼ ਦੇ ਵੱਖ-ਵੱਖ ਹਸਪਤਾਲਾਂ ਅਤੇ ਸਿਹਤ ਕੇਂਦਰਾਂ ਵਿਚੋਂ 1,72,810 ਮਰੀਜ਼ਾਂ ਨੂੰ ਹਸਪਤਾਲ ਤੋਂ ਛੁੱਟੀ ਦਿੱਤੀ ਗਈ ਹੈ। 
ਮੰਤਰਾਲੇ ਨੇ ਦੱਸਿਆ ਕਿ 67 ਹੋਰ ਮੌਤਾਂ ਹੋਣ ਨਾਲ ਦੇਸ਼ ਵਿਚ ਮ੍ਰਿਤਕਾਂ ਦੀ ਗਿਣਤੀ 5,386 ਹੋ ਗਈ ਹੈ। ਪੰਜਾਬ ਵਿਚ 88,045 , ਖੈਬਰ-ਪਖਤੂਨਖਵਾ ਵਿਚ 31,001, ਇਸਲਾਮਾਬਾਦ ਵਿਚ 14,315, ਬਲੋਚਿਸਤਾਨ ਵਿਚ 11,239, ਗਿਲਗਿਤ-ਬਲਿਤਸਤਾਨ ਵਿਚ 1,708 ਅਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਵਿਚ 1,688 ਮਾਮਲੇ ਸਾਹਮਣੇ ਆਏ ਹਨ।
ਹੁਣ ਤੱਕ ਦੇਸ਼ ਵਿਚ ਕੋਰੋਨਾ ਵਾਇਰਸ ਨਾਲ ਸਬੰਧਤ ਕੁੱਲ 16,27,939 ਲੋਕਾਂ ਦੀ ਜਾਂਚ ਹੋ ਚੁੱਕੀ ਹੈ, ਜਿਸ ਵਿਚੋਂ ਪਿਛਲੇ 24 ਘੰਟਿਆਂ ਦੌਰਾਨ 21,749 ਲੋਕਾਂ ਦੀ ਜਾਂਚ ਸ਼ਾਮਲ ਹੈ। ਦੇਸ਼ ਭਰ ਦੇ ਹਸਪਤਾਲਾਂ ਵਿਚ ਕੋਵਿਡ -19 ਦੇ 733 ਮਰੀਜ਼ਾਂ ਦਾ ਇਲਾਜ ਚੱਲ ਰਿਹਾ ਹੈ, ਜਿਨ੍ਹਾਂ ਵਿਚੋਂ ਕੁੱਲ 3,727 ਸੰਕਰਮਿਤ ਮਰੀਜ਼ ਦਾਖਲ ਹਨ। ਬਾਕੀ ਮਰੀਜ਼ ਆਪਣੇ ਘਰਾਂ ਵਿਚ ਅਲੱਗ-ਥਲੱਗ ਹਨ।

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            