ਦੱਖਣੀ ਅਫਰੀਕਾ ਵਿਚ ਕੋਰੋਨਾ ਪੀੜਤਾਂ ਦੀ ਗਿਣਤੀ 1 ਲੱਖ ਦੇ ਨੇੜੇ ਪੁੱਜੀ
Sunday, Jun 21, 2020 - 03:02 PM (IST)

ਕੈਪ ਟਾਊਨ- ਦੱਖਣੀ ਅਫਰੀਕਾ ਵਿਚ ਪਿਛਲੇ 24 ਘੰਟੇ ਦੌਰਾਨ ਲਗਭਗ 5 ਹਜ਼ਾਰ ਨਵੇਂ ਮਾਮਲੇ ਦਰਜ ਕੀਤੇ ਗਏ। ਅਧਿਕਾਰੀਆਂ ਮੁਤਾਬਕ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਗਿਣਤੀ ਇਕ ਦਿਨ ਵਿਚ ਰਿਕਾਰਡ 4,966 ਨਵੇਂ ਮਾਮਲੇ ਆਉਣ ਨਾਲ ਕੁੱਲ ਪੀੜਤਾਂ ਦੀ ਗਿਣਤੀ 92,681 ਹੋ ਗਈ ਹੈ।
ਸਿਹਤ ਮੰਤਰੀ ਜਵੇਲੀ ਮਖਿਜ ਨੇ ਦੱਸਿਆ ਕਿ ਇਸ ਸਮੇਂ ਵਿਚ 43 ਹੋਰ ਲੋਕਾਂ ਦੀ ਇਸ ਬੀਮਾਰੀ ਨਾਲ ਮੌਤ ਹੋਣ ਦੇ ਬਾਅਤ ਕੁੱਲ ਮ੍ਰਿਤਕਾਂ ਦੀ ਗਿਣਤੀ 1,877 ਹੋ ਗਈ। ਉਨ੍ਹਾਂ ਦੱਸਿਆ ਕਿ ਵੈਸਟਰਨ ਕੈਪ ਕੋਰੋਨਾ ਨਾਲ ਸਭ ਤੋਂ ਵੱਧ ਪ੍ਰਭਾਵਿਤ ਸੂਬਾ ਹੈ, ਜਿੱਥੇ ਕੋਰੋਨਾ ਸੰਕਰਮਣ ਦੇ 50,173 ਮਾਮਲਿਆਂ ਦੀ ਪੁਸ਼ਟੀ ਹੋਈ ਹੈ ਤੇ ਇਸ ਦੀ ਲਪੇਟ ਵਿਚ ਆਏ 1,392 ਲੋਕਾਂ ਦੀ ਮੌਤ ਹੋ ਚੁੱਕੀ ਹੈ।