ਵਿਸ਼ਵ ਭਰ 'ਚ ਕੋਰੋਨਾ ਪੀੜਤਾਂ ਦੀ ਗਿਣਤੀ 45 ਲੱਖ ਤੋਂ ਪਾਰ ,3 ਲੱਖ ਤੋਂ ਵੱਧ ਲੋਕਾਂ ਦੀ ਮੌਤ

Saturday, May 16, 2020 - 09:06 AM (IST)

ਵਿਸ਼ਵ ਭਰ 'ਚ ਕੋਰੋਨਾ ਪੀੜਤਾਂ ਦੀ ਗਿਣਤੀ 45 ਲੱਖ ਤੋਂ ਪਾਰ ,3 ਲੱਖ ਤੋਂ ਵੱਧ ਲੋਕਾਂ ਦੀ ਮੌਤ

ਵਾਸ਼ਿੰਗਟਨ- ਵਿਸ਼ਵ ਭਰ ਵਿਚ ਕੋਰੋਨਾ ਵਾਇਰਸ ਕਾਰਨ ਹੁਣ ਤੱਕ 45 ਲੱਖ ਤੋਂ ਵੱਧ ਲੋਕ ਇਨਫੈਕਟਡ ਹੋ ਚੁੱਕੇ ਹਨ, ਜਦੋਂ ਕਿ ਇਸ ਮਹਾਂਮਾਰੀ ਨੇ ਤਿੰਨ ਲੱਖ ਤੋਂ ਵੱਧ ਲੋਕਾਂ ਦੀ ਜਾਨ ਲੈ ਲਈ ਹੈ। ਜੌਨ ਹਾਪਕਿੰਸ ਯੂਨੀਵਰਸਿਟੀ ਮੁਤਾਬਕ ਦੁਨੀਆ ਵਿਚ 45,42,347 ਲੋਕ ਕੋਰੋਨਾ ਦੇ ਸ਼ਿਕਾਰ ਹੋ ਚੁੱਕੇ ਹਨ ਜਦੋਂ ਕਿ 3,07,666 ਲੋਕਾਂ ਦੀ ਮੌਤ ਇਸ ਮਹਾਂਮਾਰੀ ਕਾਰਨ ਹੋਈ ਹੈ। 

ਅਮਰੀਕਾ ਵਿਚ ਕੋਰੋਨਾ ਕਾਰਨ ਮਰਨ ਵਾਲਿਆਂ ਦੀ ਗਿਣਤੀ 87 ਹਜ਼ਾਰ ਤੋਂ ਪਾਰ ਹੋ ਕੇ 87,530 ਹੋ ਗਈ ਹੈ, ਜਦੋਂ ਕਿ ਇਨਫੈਕਟਡ ਲੋਕਾਂ ਦੀ ਗਿਣਤੀ 14 ਲੱਖ ਤੋਂ ਪਾਰ ਹੋ ਕੇ 14,42,824 ਹੋ ਗਈ ਹੈ। ਸਿਰਫ ਨਿਊਯਾਰਕ ਵਿਚ ਹੀ ਕੋਰੋਨਾ ਦੇ 3 ਲੱਖ ਤੋਂ ਵੱਧ ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਦੋਂ ਕਿ 27,000 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ। ਨਿਊਜਰਸੀ ਵਿੱਚ ਹੁਣ ਤੱਕ ਕੋਰੋਨਾ ਦੇ ਇੱਕ ਲੱਖ ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ, ਜਦੋਂ ਕਿ ਇਸ ਮਹਾਂਮਾਰੀ ਨਾਲ 10,000 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਤੋਂ ਇਲਾਵਾ ਰੂਸ, ਬ੍ਰਿਟੇਨ, ਸਪੇਨ, ਇਟਲੀ ਅਤੇ ਬ੍ਰਾਜ਼ੀਲ ਅਜਿਹੇ ਦੇਸ਼ ਹਨ, ਜਿੱਥੇ ਕੋਰੋਨਾ ਨਾਲ ਇਨਫੈਕਟਡ ਹੋਣ ਵਾਲਿਆਂ ਦੀ ਸੰਖਿਆ ਦੋ ਲੱਖ ਤੋਂ ਵੱਧ ਹੈ। 

ਰੂਸ ਵਿਚ 2,62,843, ਯੂ. ਕੇ. ਵਿਚ 2,38,004, ਸਪੇਨ ਵਿਚ 2,30,183, ਇਟਲੀ ਵਿਚ 2,23,885 ਅਤੇ ਬ੍ਰਾਜ਼ੀਲ ਵਿਚ 220,291 ਲੋਕ ਕੋਰੋਨਾ ਦੀ ਲਪੇਟ ਵਿਚ ਹਨ। ਯੂ. ਕੇ. ਵਿਚ ਹੁਣ ਤੱਕ 34,078 ਲੋਕਾਂ ਦੀ ਮੌਤ ਹੋ ਚੁੱਕੀ ਹੈ।
 


author

Lalita Mam

Content Editor

Related News