ਚੀਨ ਅਤੇ ਦੱਖਣੀ ਕੋਰੀਆ ''ਚ ਕੋਰੋਨਾ ਵਾਇਰਸ ਦੇ ਮਾਮਲੇ ਵਧੇ

06/27/2020 10:41:55 AM

ਬੀਜਿੰਗ- ਚੀਨ ਵਿਚ ਕੋਰੋਨਾ ਵਾਇਰਸ ਦੇ ਮਾਮਲਿਆਂ ਵਿਚ ਵਾਧਾ ਹੋਇਆ ਹੈ। ਇਸ ਤੋਂ ਪਹਿਲਾਂ ਦੇਸ਼ ਦੇ ਰੋਗ ਕੰਟਰੋਲ ਕੇਂਦਰ ਨੇ ਕਿਹਾ ਕਿ ਉਸ ਨੂੰ ਬੀਜਿੰਗ ਵਿਚ ਜਲਦੀ ਹੀ ਮਹਾਮਾਰੀ 'ਤੇ ਕਾਬੂ ਪਾਉਣ ਦੀ ਉਮੀਦ ਹੈ। 
ਰਾਸ਼ਟਰੀ ਸਿਹਤ ਵਿਭਾਗ ਨੇ ਸ਼ਨੀਵਾਰ ਨੂੰ ਕਿਹਾ ਕਿ 24 ਘੰਟਿਆਂ ਵਿਚ ਦੇਸ਼ ਭਰ ਵਿਚ 21 ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਿਨ੍ਹਾਂ ਵਿਚੋਂ 17 ਮਾਮਲੇ ਦੇਸ਼ ਦੀ ਰਾਜਧਾਨੀ ਤੋਂ ਸਾਹਮਣੇ ਆਏ ਹਨ। 
ਸ਼ਹਿਰ ਦੇ ਅਧਿਕਾਰੀਆਂ ਨੇ ਇਕ ਵੱਡੇ ਥੋਕ ਖਾਦ ਬਾਜ਼ਾਰ ਨੂੰ ਅਸਥਾਈ ਤੌਰ 'ਤੇ ਬੰਦ ਕਰ ਦਿੱਤਾ ਜਿੱਥੇ ਵੱਡੇ ਪੱਧਰ 'ਤੇ ਵਾਇਰਸ ਫੈਲ ਗਿਆ ਸੀ। ਉਨ੍ਹਾਂ ਨੇ ਸਕੂਲਾਂ ਨੂੰ ਫਿਰ ਤੋਂ ਬੰਦ ਕਰ ਦਿੱਤਾ ਹੈ ਅਤੇ ਕੁਝ ਇਲਾਕਿਆਂ ਵਿਚ ਲਾਕਡਾਊਨ ਲਗਾ ਦਿੱਤਾ ਹੈ। ਸਰਕਾਰੀ ਏਜੰਸੀ ਦੀ ਇਕ ਖਬਰ ਦੇ ਹਵਾਲੇ ਤੋਂ ਦੱਸਿਆ ਕਿ ਜਾਂਚ ਵਿਚ ਅਜਿਹੇ ਕੁਝ ਹੀ ਲੋਕ ਵਾਇਰਸ ਪੀੜਤ ਪਾਏ ਗਏ ਹਨ, ਜਿਨ੍ਹਾਂ ਦਾ ਬਾਜ਼ਾਰ ਨਾਲ ਸਬੰਧ ਨਹੀਂ ਹੈ ਅਤੇ ਵਾਇਰਸ ਨੂੰ ਹੋਰ ਫੈਲਣ ਤੋਂ ਰੋਕਣ ਲਈ ਕਦਮ ਚੁੱਕੇ ਗਏ ਹਨ। 

ਚੀਨ ਵਿਚ ਇਸ ਮਹਾਮਾਰੀ ਦੇ 83, 483 ਮਾਮਲੇ ਸਾਹਮਣੇ ਆਏ ਹਨ ਅਤੇ 4,634 ਲੋਕਾਂ ਨੂੰ ਜਾਨ ਗੁਆਉਣੀ ਪਈ ਹੈ, ਜੋ ਲੋਕ ਵਾਇਰਸ ਪਾਏ ਗਏ ਪਰ ਉਨ੍ਹਾਂ ਵਿਚ ਲੱਛਣ ਨਹੀਂ ਦਿਖਾਈ ਦਿੱਤੇ, ਉਨ੍ਹਾਂ ਅਧਿਕਾਰਕ ਗਿਣਤੀ ਵਿਚ ਸ਼ਾਮਲ ਨਹੀਂ ਕੀਤਾ ਗਿਆ।
ਉੱਥੇ ਹੀ ਦੱਖਣੀ ਕੋਰੀਆ ਵਿਚ ਕੋਰੋਨਾ ਵਾਇਰਸ ਦੇ 51 ਨਵੇਂ ਮਾਮਲੇ ਸਾਹਮਣੇ ਆਏ ਹਨ। ਨਵੇਂ ਮਾਮਲੇ ਸੰਘਣੀ ਆਬਾਦੀ ਵਾਲੇ ਸਿਓਲ ਇਲਾਕੇ ਤੋਂ ਸਾਹਮਣੇ ਆ ਰਹੇ ਹਨ। ਇਸ ਦੇ ਨਾਲ ਹੀ ਦੇਸ਼ ਵਿਚ ਵਾਇਰਸ ਪੀੜਤ ਲੋਕਾਂ ਦੀ ਗਿਣਤੀ 12,653 ਤੱਕ ਪਹੁੰਚ ਗਈ ਹੈ, ਜਿਨ੍ਹਾਂ ਵਿਚੋਂ 282 ਲੋਕਾਂ ਦੀ ਮੌਤ ਹੋ ਚੁੱਕੀ ਹੈ। 
ਸਿਓਲ ਤੇ ਇਸ ਦੇ ਨੇੜਲੇ ਸ਼ਹਿਰਾਂ ਤੋਂ 35 ਨਵੇਂ ਮਾਮਲੇ ਸਾਹਮਣੇ ਆਏ ਹਨ, ਜੋ ਮਈ ਦੇ ਬਾਅਦ ਤੋਂ ਕੋਵਿਡ-19 ਦੇ ਫਿਰ ਤੋਂ ਫੈਲਣ ਦਾ ਕੇਂਦਰ ਰਹੇ ਹਨ। ਇਸ ਦੇ ਨਾਲ ਹੀ 12 ਹੋਰ ਮਾਮਲੇ ਕੌਮਾਂਤਰੀ ਯਾਤਰੀਆਂ ਨਾਲ ਜੁੜੇ ਹਨ। 
 

Lalita Mam

This news is Content Editor Lalita Mam