ਮਿਸਰ ''ਚ ਕੋਰੋਨਾ ਵਾਇਰਸ ਦੇ ਪੀੜਤਾਂ ਦੀ ਗਿਣਤੀ 96 ਹਜ਼ਾਰ ਤੋਂ ਪਾਰ

08/15/2020 4:20:34 PM

ਕਾਹਿਰਾ- ਮਿਸਰ ਵਿਚ ਕੋਰੋਨਾ ਵਾਇਰਸ ਦੇ 112 ਨਵੇਂ ਮਾਮਲੇ ਸਾਹਮਣੇ ਆਉਣ ਦੇ ਬਾਅਦ ਪੀੜਤਾਂ ਦੀ ਗਿਣਤੀ 96 ਹਜ਼ਾਰ ਤੋਂ ਪਾਰ ਹੋ ਗਈ ਹੈ। ਸਿਹਤ ਮੰਤਰਾਲੇ ਮੁਤਾਬਕ ਇੱਥੇ ਕੁੱਲ 96,220 ਲੋਕ ਕੋਰੋਨਾ ਦੇ ਸ਼ਿਕਾਰ ਹੋਏ ਹਨ। 

ਮਿਸਰ ਵਿਚ ਇਹ 13ਵਾਂ ਦਿਨ ਹੈ, ਜਦ ਕੋਰੋਨਾ ਵਾਇਰਸ ਦੇ ਮਾਮਲੇ 24 ਘੰਟਿਆਂ ਦੌਰਾਨ 200 ਤੋਂ ਘੱਟ ਆਏ ਹਨ। ਸਿਹਤ ਮੰਤਰਾਲੇ ਦੇ ਬੁਲਾਰੇ ਖਾਲੇਦ ਮੇਗਾਹੇਦ ਨੇ ਦੱਸਿਆ ਕਿ 17 ਮਰੀਜ਼ਾਂ ਦੀ ਮੌਤ ਦੇ ਨਾਲ ਹੀ ਇਸ ਨਾਲ ਮਰਨ ਵਾਲਿਆਂ ਦੀ ਗਿਣਤੀ 5,124 ਹੋ ਗਈ ਹੈ। ਉਨ੍ਹਾਂ ਕਿਹਾ ਕਿ 968 ਹੋਰ ਮਰੀਜ਼ਾਂ ਦੇ ਠੀਕ ਹੋਣ ਮਗਰੋਂ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ। ਦੱਸਿਆ ਜਾ ਰਿਹਾ ਹੈ ਕਿ ਇੱਥੇ ਕੁੱਲ 57,858 ਲੋਕ ਵਾਇਰਸ ਨੂੰ ਮਾਤ ਦੇ ਕੇ ਸਿਹਤਯਾਬ ਹੋ ਚੁੱਕੇ ਹਨ। ਜ਼ਿਕਰਯੋਗ ਹੈ ਕਿ ਮਿਸਰ ਵਿਚ ਕੋਰੋਨਾ ਵਾਇਰਸ ਦਾ ਪਹਿਲਾ ਮਾਮਲਾ 14 ਫਰਵਰੀ ਨੂੰ ਸਾਹਮਣੇ ਆਇਆ ਸੀ। 


Sanjeev

Content Editor

Related News