ਕੋਰੋਨਾ ਵਾਇਰਸ : ਯੂਰਪ ''ਚ ਮਰਨ ਵਾਲਿਆਂ ਦੀ ਗਿਣਤੀ ਇਕ ਲੱਖ ਤੋਂ ਪਾਰ

04/19/2020 2:35:50 AM

ਪੈਰਿਸ (ਏਜੰਸੀ)- ਕੋਰੋਨਾ ਵਾਇਰਸ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਇਸ ਦੌਰਾਨ ਕੋਰੋਨਾ ਵਾਇਰਸ ਨਾਲ ਯੂਰਪ ਵਿਚ ਮਰਨ ਵਾਲਿਆਂ ਦੀ ਗਿਣਤੀ ਸ਼ਨੀਵਾਰ ਨੂੰ ਇਕ ਲੱਖ ਤੋਂ ਪਾਰ ਹੋ ਚੁੱਕੀ ਹੈ। ਇਹ ਪੂਰੇ ਵਿਸ਼ਵ ਵਿਚ ਕੁੱਲ ਮੌਤਾਂ ਦੀ ਗਿਣਤੀ ਦਾ ਤਕਰੀਬਨ ਦੋ ਤਿਹਾਈ ਹਿੱਸਾ ਹੈ। ਕੋਵਿਡ-19 ਨਾਲ ਮਰਨ ਵਾਲੇ ਲੋਕਾਂ ਨਾਲ ਜੁੜੀ ਨਿਊਜ਼ ਏਜੰਸੀ ਏ.ਐਫ.ਪੀ. ਦੀ ਲਿਸਟ ਵਿਚ ਇਹ ਦਾਅਵਾ ਕੀਤਾ ਗਿਆ ਹੈ।

ਤੁਹਾਨੂੰ ਦੱਸ ਦਈਏ ਕਿ ਪੂਰੀ ਦੁਨੀਆ ਵਿਚ ਹੁਣ ਤੱਕ ਕੋਵਿਡ-19 ਇਨਫੈਕਸ਼ਨ ਦੀ ਵਜ੍ਹਾ ਨਾਲ 1,57,163 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਵਾਇਰਸ ਨਾਲ ਬੁਰੀ ਤਰ੍ਹਾਂ ਪ੍ਰਭਾਵਿਤ ਯੂਰਪ ਵਿਚ ਕੁਲ ਇਨਫੈਕਟਿਡ 1,136,672 ਮਾਮਲੇ ਸਾਹਮਣੇ ਆ ਚੁੱਕੇ ਹਨ, ਜਦੋਂ ਕਿ 1,00,501 ਲੋਕਾਂ ਦੀ ਮੌਤ ਹੋ ਚੁੱਕੀ ਹੈ। 

ਨੋਵਲ ਕੋਰੋਨਾ ਵਾਇਰਸ ਨਾਲ ਅਮਰੀਕਾ ਵਿਚ ਹੁਣ ਤੱਕ 37,158 ਲੋਕਾਂ ਦੀ ਮੌਤ ਹੋ ਗਈ ਹੈ, ਜਦੋਂ ਕਿ 7,10,021 ਲੋਕ ਇਸ ਵਾਇਰਸ ਦੀ ਲਪੇਟ ਵਿਚ ਹਨ। ਉਥੇ ਹੀ ਇਟਲੀ ਦੁਨੀਆ ਵਿਚ ਦੂਜਾ ਸਭ ਤੋਂ ਪ੍ਰਭਾਵਿਤ ਦੇਸ਼ ਹੈ, ਜਿੱਥੇ ਕੋਰੋਨਾ ਵਾਇਰਸ ਕਾਰਨ 22,745 ਲੋਕਾਂ ਦੀ ਮੌਤ ਹੋਈ ਹੈ ਅਤੇ ਇਨਫੈਕਟਿਡਾਂ ਵਿਚ 1,72,434 ਮਾਮਲੇ ਹਨ। ਤੀਜਾ ਨੰਬਰ ਸਪੇਨ ਦਾ ਆਉਂਦਾ ਹੈ, ਜਿੱਥੇ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 20 ਹਜ਼ਾਰ ਨੂੰ ਪਾਰ ਕਰ ਚੁੱਕੀ ਹੈ।


Sunny Mehra

Content Editor

Related News