ਪਾਕਿਸਤਾਨ ''ਚ ਕੋਰੋਨਾ ਵਾਇਰਸ ਦੇ ਪੀੜਤਾਂ ਦੀ ਗਿਣਤੀ 1.92 ਲੱਖ ਤੋਂ ਪਾਰ
Thursday, Jun 25, 2020 - 04:26 PM (IST)
ਇਸਲਾਮਾਬਾਦ- ਪਾਕਿਸਤਾਨ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਦੇ 4,044 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਦੇ ਬਾਅਦ ਦੇਸ਼ ਵਿਚ ਵਾਇਰਸ ਦੇ ਕੁੱਲ ਮਾਮਲਿਆਂ ਦੀ ਗਿਣਤੀ 1,92,000 ਹੋ ਗਈ ਹੈ।
ਸਿਹਤ ਮੰਤਰਾਲੇ ਨੇ ਵੀਰਵਾਰ ਨੂੰ ਦੱਸਿਆ ਕਿ ਇਸ ਦੌਰਾਨ 148 ਹੋਰ ਲੋਕਾਂ ਦੀ ਮੌਤ ਹੋ ਗਈ ਤੇ ਮ੍ਰਿਤਕਾਂ ਦੀ ਕੁੱਲ ਗਿਣਤੀ 3,903 ਹੋ ਗਈ।
ਮੰਤਰਾਲੇ ਨੇ ਕਿਹਾ ਕਿ ਪਿਛਲੇ 24 ਘੰਟਿਆਂ ਵਿਚ ਕੋਰੋਨਾ ਵਾਇਰਸ ਦੇ 4,044 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਪੀੜਤਾਂ ਦੀ ਕੁੱਲ ਗਿਣਤੀ 1,92,970 ਹੋ ਗਈ ਹੈ।
ਸਿੰਧ ਵਿਚ ਕੋਵਿਡ-19 ਦੇ 74,070, ਪੰਜਾਬ ਵਿਚ 71,191, ਖੈਬਰ ਪਖਤੂਨਵਾ ਵਿਚ 23,887, ਇਸਲਾਮਾਬਾਦ ਵਿਚ 11,710, ਬਲੋਚਿਸਤਾਨ ਵਿਚ 9,817, ਗਿਲਗਿਤ ਬਲਿਤਸਤਾਨ ਵਿਚ 1,365 ਅਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਵਿਚ 930 ਮਾਮਲੇ ਸਾਹਮਣੇ ਆਏ ਹਨ। ਪਾਕਿਸਤਾਨ ਵਿਚ ਹੁਣ ਤੱਕ ਕੋਵਿਡ-19 ਦੇ 81,307 ਮਰੀਜ਼ ਠੀਕ ਹੋ ਚੁੱਕੇ ਹਨ।