ਫਰਾਂਸ ''ਚ ਕੋਰੋਨਾ ਵਾਇਰਸ ਕਾਰਨ 29 ਹਜ਼ਾਰ ਤੋਂ ਵੱਧ ਲੋਕਾਂ ਦੀ ਮੌਤ

06/18/2020 2:38:39 PM

ਪੈਰਿਸ- ਵਿਸ਼ਵ ਮਹਾਮਾਰੀ ਕੋਰੋਨਾ ਵਾਇਰਸ ਨਾਲ ਜੂਝ ਰਹੇ ਫਰਾਂਸ ਵਿਚ ਪਿਛਲੇ 24 ਘੰਟਿਆਂ ਦੌਰਾਨ 28 ਲੋਕਾਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦੀ ਗਿਣਤੀ 29, 575 ਹੋ ਗਈ ਹੈ। ਫਰਾਂਸ ਦੇ ਸਿਹਤ ਮੰਤਰਾਲੇ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। 

ਫਰਾਂਸ ਵਿਚ ਕੋਰੋਨਾ ਵਾਇਰਸ ਦੇ 458 ਨਵੇਂ ਮਾਮਲੇ ਸਾਹਮਣੇ ਆਉਣ ਦੇ ਬਾਅਦ ਪੀੜਤਾਂ ਦੀ ਗਿਣਤੀ 1,94,805 ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ। ਫਰਾਂਸ ਵਿਚ ਕੋਵਿਡ-19 ਨਾਲ 19,118 ਮਰੀਜ਼ਾਂ ਦੀ ਮੌਤ ਹਸਪਤਾਲਾਂ ਵਿਚ ਹੋਈ ਹੈ। ਫਰਾਂਸ ਵਿਚ 772 ਮਰੀਜ਼ਾਂ ਦੀ ਹਾਲਤ ਗੰਭੀਰ ਬਣੀ ਹੋਈ ਅਤੇ ਉਨ੍ਹਾਂ ਦਾ ਆਈ. ਸੀ. ਯੂ. ਵਿਚ ਇਲਾਜ ਚੱਲ ਰਿਹਾ ਹੈ। ਜ਼ਿਕਰਯੋਗ ਹੈ ਕਿ ਵਿਸ਼ਵ ਭਰ ਵਿਚ ਕੋਰੋਨਾ ਪੀੜਤਾਂ ਦੀ ਗਿਣਤੀ 83,51,428 ਹੋ ਗਈ ਹੈ ਤੇ ਮਰਨ ਵਾਲਿਆਂ ਦੀ ਗਿਣਤੀ 4 ਲੱਖ 49 ਹਜ਼ਾਰ ਤੋਂ ਪਾਰ ਹੋ ਗਈ ਹੈ। ਜ਼ਿਕਰਯੋਗ ਹੈ ਕਿ ਕੋਰੋਨਾ ਦੀ ਸਭ ਤੋਂ ਵੱਧ ਮਾਰ ਅਮਰੀਕਾ ਵਿਚ ਪਈ ਹੈ।


Lalita Mam

Content Editor

Related News