ਕੋਰੋਨਾ ਵਾਇਰਸ : ਲਹਿੰਦੇ ਪੰਜਾਬ 'ਚ 708 ਮਾਮਲੇ ਆਏ ਸਾਹਮਣੇ, 2000 ਤੋਂ ਪਾਰ ਪੁੱਜੀ ਗਿਣਤੀ

04/02/2020 12:15:29 AM

ਇਸਲਾਮਾਬਾਦ (ਭਾਸ਼ਾ)- ਗੁਆਂਢੀ ਮੁਲਕ ਦੇ ਲਹਿੰਦੇ ਪੰਜਾਬ ਵਿਚ ਕੋਰੋਨਾ ਵਾਇਰਸ ਦੀ ਮਾਰ ਸਭ ਤੋਂ ਜ਼ਿਆਦਾ ਹੈ ਕਿਉਂਕਿ ਇਥੇ ਪੂਰੇ ਪਾਕਿਸਤਾਨ ਵਿਚੋਂ ਸਭ ਤੋਂ ਜ਼ਿਆਦਾ ਕੋਰੋਨਾ ਵਾਇਰਸ ਪੀੜਤਾਂ ਦੇ ਮਾਮਲੇ ਸਾਹਮਣੇ ਆਏ ਹਨ। ਬੁੱਧਵਾਰ ਨੂੰ ਪਾਕਿਸਤਾਨ ਵਿਚ ਕੋਰੋਨਾ ਵਾਇਰਸ ਨਾਲ ਇਨਫੈਕਟਿਡ ਲੋਕਾਂ ਦੀ ਗਿਣਤੀ ਦੋ ਹਜ਼ਾਰ ਤੋਂ ਪਾਰ ਚਲੀ ਗਈ, ਜਿਸ ਤੋਂ ਸਪੱਸ਼ਟ ਹੁੰਦਾ ਹੈ ਕਿ ਇਨਫੈਕਸ਼ਨ ਨੂੰ ਰੋਕਣ ਲਈ ਸਰਕਾਰ ਵਲੋਂ ਬਹੁਤੀਆਂ ਕੋਸ਼ਿਸ਼ਾਂ ਦੇ ਬਾਵਜੂਦ ਮਾਮਲਿਆਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਰਾਸ਼ਟਰੀ ਸਿਹਤ ਸੇਵਾ ਮੰਤਰਾਲੇ ਨੇ ਦੱਸਿਆ ਕਿ ਬੀਤੇ 24 ਘੰਟਿਆਂ 'ਚ ਕੁਲ 105 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਇਨਫੈਕਟਿਡ ਲੋਕਾਂ ਦੀ ਗਿਣਤੀ 2039 ਤੱਕ ਪਹੁੰਚ ਗਈ ਹੈ।

ਇਹ ਵੀ ਪੜ੍ਹੋ-ਬ੍ਰਿਟਿਸ਼ ਸਰਕਾਰ ਨੂੰ ਪਈ ਚਿੰਤਾ, ਬੀਤੇ 24 ਘੰਟਿਆਂ 'ਚ 563 ਮੌਤਾਂ

ਮੰਤਰਾਲੇ ਮੁਤਾਬਕ ਸਭ ਤੋਂ ਜ਼ਿਆਦਾ ਮਾਮਲੇ ਪੰਜਾਬ ਤੋਂ ਆਏ ਹਨ, ਜਿੱਥੇ ਕੁਲ 708 ਕੋਰੋਨਾ ਵਾਇਰਸ ਪੀੜਤਾਂ ਦੇ ਮਾਮਲਿਆਂ ਦਾ ਪਤਾ ਲੱਗਾ ਹੈ। ਉਥੇ ਹੀ ਸਿੰਧ ਵਿਚ 676, ਖੈਬਰ ਪਖਤੂਨਖਵਾ ਵਿਚ 253, ਬਲੋਚਿਸਤਾਨ ਵਿਚ 158, ਗਿਲਗਿਤ ਬਾਲਟਿਸਤਾਨ ਵਿਚ 184, ਇਸਲਾਮਾਬਾਦ ਵਿਚ 54 ਅਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਵਿਚ 6 ਮਾਮਲੇ ਸਾਹਮਣੇ ਆਏ ਹਨ। ਮੰਤਰਾਲੇ ਨੇ ਦੱਸਿਆ ਕਿ ਹੁਣ ਤੱਕ ਕੋਰੋਨਾ ਵਾਇਰਸ ਨਾਲ 26 ਲੋਕਾਂ ਦੀ ਮੌਤ ਹੋਈ ਹੈ ਜਦੋਂ ਕਿ 82 ਲੋਕ ਇਨਫੈਕਟਿਡ ਮੁਕਤ ਹੋ ਚੁੱਕੇ ਹਨ। 12 ਲੋਕਾਂ ਦੀ ਹਾਲਤ ਨਾਜ਼ੁਕ ਹੈ। ਇਨਫੈਕਟਿਡ ਲੋਕਾਂ ਦੀ ਵੱਧਦੀ ਗਿਣਤੀ ਤੋਂ ਸਪੱਸ਼ਟ ਸੰਕੇਤ ਮਿਲ ਰਿਹਾ ਹੈ ਕਿ ਅਧੂਰੇ ਬੰਦ ਸਣੇ ਹੋਰ ਉਪਾਅ ਵਾਇਰਸ ਨੂੰ ਫੈਲਣ ਤੋਂ ਰੋਕਣ ਵਿਚ ਭਰਪੂਰ ਸਾਬਿਤ ਹੋ ਰਹੇ ਹਨ।

ਇਹ ਵੀ ਪੜ੍ਹੋ-ਅਮਰੀਕੀ ਡਾਕਟਰ ਫਾਊਚੀ ਨੇ ਦੱਸਿਆ ਕੋਰੋਨਾ ਵਾਇਰਸ ਬਾਰੇ ਅਸਲ ਸੱਚ

ਪਾਕਿਸਤਾਨ ਦੇ ਅਧਿਕਾਰੀ ਇਨਫੈਕਸ਼ਨ ਨੂੰ ਫੈਲਣ ਤੋਂ ਰੋਕਣ ਵਿਚ ਮੁਸ਼ਕਲ ਦਾ ਸਾਹਮਣਾ ਕਰ ਰਹੇ ਹਨ ਅਤੇ ਲੋਕਾਂ ਨੂੰ ਐਮਰਜੈਂਸੀ ਸਥਿਤੀ ਨੂੰ ਛੱਡ ਘਰਾਂ ਵਿਚ ਹੀ ਰਹਿਣ ਦੀ ਅਪੀਲ ਕਰ ਰਹੇ ਹਨ ਪਰ ਕਈ ਸ਼ਹਿਰਾਂ ਵਿਚ ਇਸ ਦਾ ਬਹੁਤ ਘੱਟ ਅਸਰ ਦੇਖਣ ਨੂੰ ਮਿਲ ਰਿਹਾ ਹੈ। ਲੋਕ ਸੜਕਾਂ 'ਤੇ ਘੁੰਮ ਰਹੇ ਹਨ ਅਤੇ ਅਧਿਕਾਰੀ ਉਨ੍ਹਾਂ ਨੂੰ ਘਰਾਂ ਵਿਚ ਰਹਿਣ ਲਈ ਮਨਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਪ੍ਰਧਾਨ ਮੰਤਰੀ ਇਮਰਾਨ ਖਾਨ ਇਸ ਵਾਇਰਸ ਨਾਲ ਨਜਿੱਠਣ ਲਈ ਉਪਾਅ 'ਤੇ ਚਰਚਾ ਲਈ ਰਾਸ਼ਟਰੀ ਕੋਰ ਕਮੇਟੀ ਦੀ ਮੀਟਿੰਗ ਕਰਨ ਵਾਲੇ ਹਨ। ਕੋਰੋਨਾ ਵਾਇਰਸ ਦੇ ਚੱਲਦੇ ਅਰਥਵਿਵਸਥਾ ਸਾਹਮਣੈ ਚੁਣੌਤੀ ਨਾਲ ਨਜਿੱਠਣ ਲਈ ਉਹ 1200 ਅਰਬ ਪਾਕਿਸਤਾਨ ਰੁਪਏ ਦੇ ਪੈਕੇਜ ਦਾ ਐਲਾਨ ਕਰ ਚੁੱਕੇ ਹਨ।


Sunny Mehra

Content Editor

Related News