ਅਫਗਾਨਿਸਤਾਨ ''ਚ ਕੋਰੋਨਾ ਵਾਇਰਸ ਦੇ 48 ਨਵੇਂ ਮਾਮਲੇ ਹੋਏ ਦਰਜ
Saturday, Jul 25, 2020 - 05:51 PM (IST)

ਕਾਬੁਲ- ਅਫਗਾਨਿਸਤਾਨ ਵਿਚ ਸ਼ਨੀਵਾਰ ਨੂੰ ਕੋਰੋਨਾ ਵਾਇਰਸ ਦੇ 48 ਨਵੇਂ ਮਾਮਲੇ ਸਾਹਮਣੇ ਆਏ ਹਨ ਜਿਸ ਨਾਲ ਕੁੱਲ ਪੀੜਤਾਂ ਦੀ ਗਿਣਤੀ ਵੱਧ ਕੇ 36,036 ਹੋ ਗਈ ਹੈ।
ਅਫਗਾਨਿਸਤਾਨ ਦੇ ਸਿਹਤ ਮੰਤਰਾਲੇ ਨੇ ਦੱਸਿਆ ਕਿ ਦੇਸ਼ ਦੇ 34 ਸੂਬਿਆਂ ਵਿਚ ਪਿਛਲੇ 24 ਘੰਟਿਆਂ ਵਿਚ 196 ਲੋਕਾਂ ਦੀ ਕੋਰੋਨਾ ਜਾਂਚ ਹੋਈ, ਜਿਨ੍ਹਾਂ ਵਿਚ 48 ਮਾਮਲੇ ਪਾਜ਼ੀਟਿਵ ਪਾਏ ਗਏ ਹਨ। ਟੋਲੋ ਨਿਊਜ਼ ਮੁਤਾਬਕ ਇਸ ਦੌਰਾਨ ਕੋਰੋਨਾ ਵਾਇਰਸ ਨਾਲ 22 ਲੋਕਾਂ ਦੀ ਮੌਤ ਹੋ ਗਈ ਜਿਸ ਨਾਲ ਕੁੱਲ ਮਰਨ ਵਾਲਿਆਂ ਦੀ ਗਿਣਤੀ 1,247 ਹੋ ਗਈ ਹੈ। ਪਿਛਲੇ 24 ਘੰਟਿਆਂ ਵਿਚ 220 ਮਰੀਜ਼ ਸਿਹਤਮੰਦ ਹੋ ਚੁੱਕੇ ਹਨ ਜਿਸ ਨਾਲ ਕੁੱਲ ਸਿਹਤਯਾਬ ਹੋਏ ਲੋਕਾਂ ਦੀ ਗਿਣਤੀ ਵੱਧ ਕੇ 24,793 ਹੋ ਗਈ ਹੈ।