ਕੈਨੇਡਾ ''ਚ ਕੋਰੋਨਾ ਵਾਇਰਸ ਪੀੜਤਾਂ ਦੀ ਗਿਣਤੀ 7,000 ਤੋਂ ਪਾਰ

Tuesday, Mar 31, 2020 - 02:06 PM (IST)

ਕੈਨੇਡਾ ''ਚ ਕੋਰੋਨਾ ਵਾਇਰਸ ਪੀੜਤਾਂ ਦੀ ਗਿਣਤੀ 7,000 ਤੋਂ ਪਾਰ

ਓਟਾਵਾ- ਕੈਨੇਡਾ ਵਿਚ ਕੋਰੋਨਾ ਵਾਇਰਸ ਨਾਲ ਪੀੜਤਾਂ ਦੀ ਗਿਣਤੀ 7000 ਤੋਂ ਪਾਰ ਹੋ ਗਈ ਹੈ, ਜਦਕਿ ਇਸ ਕਾਰਨ ਹੁਣ ਤਕ 89 ਲੋਕਾਂ ਦੀ ਮੌਤ ਹੋ ਚੁੱਕੀ ਹੈ। 

ਕੈਨੇਡਾ ਦੇ ਸਿਹਤ ਮੰਤਰਾਲੇ ਨੇ ਮੰਗਲਵਾਰ ਨੂੰ ਦੱਸਿਆ ਕਿ ਪਿਛਲੇ 24 ਘੰਟੇ ਦੌਰਾਨ ਦੇਸ਼ ਵਿਚ ਕੋਰੋਨਾ ਦੇ ਤਕਰੀਬਨ 2 ਹਜ਼ਾਰ ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਪੀੜਤਾਂ ਦੀ ਗਿਣਤੀ 7,424 ਹੋ ਗਈ ਹੈ। ਇਸ ਦੌਰਾਨ 28 ਲੋਕਾਂ ਦੀ ਮੌਤ ਹੋਈ ਹੈ। ਕੈਨੇਡਾ ਦੇ ਕਿਊਬਿਕ ਅਤੇ ਓਂਟਾਰੀਓ ਵਿਚ ਕੋਰੋਨਾ ਵਾਇਰਸ ਦੇ ਸਭ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ।

ਜੌਨਸ ਹਾਪਕਿੰਨਸ ਯੂਨੀਵਰਸਿਟੀ ਮੁਤਾਬਕ, ਪੂਰੇ ਵਿਸ਼ਵ ਵਿਚ ਹੁਣ ਤਕ 7,83,120 ਲੋਕ ਕੋਰੋਨਾ ਵਾਇਰਸ ਨਾਲ ਪੀੜਤ ਹਨ ਜਦਕਿ 37,696 ਲੋਕਾਂ ਦੀ ਮੌਤ ਹੋ ਚੁੱਕੀ ਹੈ। ਜ਼ਿਕਰਯੋਗ ਹੈ ਕਿ ਪਿਛਲੇ ਸਾਲ ਦਸੰਬਰ ਦੇ ਅਖੀਰ ਵਿਚ ਚੀਨ ਦੇ ਹੁਬੇਈ ਸੂਬੇ ਦੀ ਰਾਜਧਾਨੀ ਵੁਹਾਨ ਤੋਂ ਕੋਰੋਨਾ ਵਾਇਰਸ ਦੇ ਮਾਮਲੇ ਸ਼ੁਰੂ ਹੋਏ ਸਨ ਅਤੇ ਹੁਣ ਇਹ ਵਿਸ਼ਵ ਦੇ ਜ਼ਿਆਦਾਤਰ ਦੇਸ਼ਾਂ ਵਿਚ ਆਪਣੇ ਪੈਰ ਪਸਾਰ ਚੁੱਕਾ ਹੈ। 
 


author

Lalita Mam

Content Editor

Related News