ਨੇਪਾਲ ਵਿਚ ਕੋਰੋਨਾ ਵਾਇਰਸ ਦੇ ਮਾਮਲੇ ਵਧਕੇ ਹੋਏ 8,605

Saturday, Jun 20, 2020 - 06:56 PM (IST)

ਨੇਪਾਲ ਵਿਚ ਕੋਰੋਨਾ ਵਾਇਰਸ ਦੇ ਮਾਮਲੇ ਵਧਕੇ ਹੋਏ 8,605

ਕਾਠਮੰਡੂ- ਨੇਪਾਲ ਵਿਚ ਕੋਰੋਨਾ ਵਾਇਰਸ ਦੇ 331 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਇਨਫੈਕਟਿਡਾਂ ਦੀ ਗਿਣਤੀ ਸ਼ਨੀਵਾਰ ਨੂੰ ਵਧਕੇ 8605 ਹੋ ਗਈ। ਸਿਹਤ ਤੇ ਜਨਸੰਖਿਆ ਮੰਤਰਾਲਾ ਨੇ ਕਿਹਾ ਕਿ ਇਨਫੈਕਟਿਡਾਂ ਵਿਚ 282 ਪੁਰਸ਼ ਹਨ। ਬੀਤੇ 24 ਘੰਟਿਆਂ ਦੌਰਾਨ ਕੁੱਲ 176 ਰੋਗੀਆਂ ਨੂੰ ਠੀਕ ਹੋਣ ਤੋਂ ਬਾਅਦ ਹਸਪਤਾਲ ਵਿਚੋਂ ਛੁੱਟੀ ਦੇ ਦਿੱਤੀ ਗਈ ਹੈ। ਨੇਪਾਲ ਵਿਚ ਕੋਵਿਡ-19 ਨਾਲ ਹੁਣ ਤੱਕ 22 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਜ਼ਿਕਰਯੋਗ ਹੈ ਕਿ ਦੁਨੀਆ ਭਰ ਵਿਚ ਕੋਰੋਨਾ ਵਾਇਰਸ (ਕੋਵਿਡ-19) ਦੀ ਲਪੇਟ ਵਿਚ ਆਉਣ ਵਾਲਿਆਂ ਦੀ ਗਿਣਤੀ 86.41 ਲੱਖ ਤੋਂ ਜ਼ਿਆਦਾ ਹੋ ਗਈ ਹੈ, ਜਦੋਂਕਿ 4.59 ਲੱਖ ਤੋਂ ਵਧੇਰੇ ਲੋਕਾਂ ਦੀ ਇਸ ਮਹਾਮਾਰੀ ਕਾਰਨ ਮੌਤ ਹੋ ਗਈ ਹੈ। ਅਮਰੀਕਾ ਦੀ ਜਾਨ ਹਾਪਕਿੰਸ ਯੂਨੀਵਰਸਿਟੀ ਦੇ ਵਿਗਿਆਨ ਅਤੇ ਇੰਜੀਨਿਅਰਿੰਗ ਕੇਂਦਰ (ਸੀ.ਐੱਸ.ਐੱਸ.ਈ.) ਵਲੋਂ ਜਾਰੀ ਕੀਤੇ ਗਏ ਤਾਜ਼ਾ ਅੰਕੜਿਆਂ ਮੁਤਾਬਕ ਕੋਰੋਨਾ ਵਾਇਰਸ ਨਾਲ ਦੁਨੀਆ ਭਰ ਵਿਚ ਹੁਣ ਤੱਕ 86,41,521 ਲੋਕ ਪੀੜਤ ਹੋਏ ਹਨ ਅਤੇ 4,59,474 ਲੋਕਾਂ ਦੀ ਮੌਤ ਹੋ ਚੁੱਕੀ ਹੈ।  ਕੋਵਿਡ-19 ਦੇ ਮਾਮਲੇ ਵਿਚ ਅਮਰੀਕਾ ਦੁਨੀਆ ਭਰ ਵਿਚ ਪਹਿਲੇ, ਬ੍ਰਾਜ਼ੀਲ ਦੂਜੇ ਅਤੇ ਰੂਸ ਤੀਜੇ ਸਥਾਨ 'ਤੇ ਹੈ। ਦੂਜੇ ਪਾਸੇ ਇਸ ਮਹਾਮਾਰੀ ਨਾਲ ਹੋਈਆਂ ਮੌਤਾਂ ਦੇ ਅੰਕੜਿਆਂ ਦੇ ਮਾਮਲੇ ਵਿਚ ਅਮਰੀਕਾ ਪਹਿਲੇ, ਬ੍ਰਾਜ਼ੀਲ ਦੂਜੇ ਅਤੇ ਬ੍ਰਿਟੇਨ ਤੀਜੇ ਸਥਾਨ 'ਤੇ ਹੈ।


author

Baljit Singh

Content Editor

Related News