ਕੈਲੀਫੋਰਨੀਆ ਦੇ ਗੁਰਦੁਆਰਾ ਸਾਹਿਬ ਦੇ ਸੇਵਾਦਾਰਾਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

06/21/2020 9:19:08 AM

ਸੈਨਹੋਜੇ, (ਰਾਜ ਗੋਗਨਾ )- ਬੀਤੇਂ ਦਿਨੀਂ ਕੈਲੀਫੋਰਨੀਆ ਸੂਬੇ ਦੇ ਸੈਨਹੋਜੇ ਗੁਰਦੁਆਰਾ ਸਾਹਿਬ ਦੇ ਕੁੱਝ ਸੇਵਾਦਾਰਾਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਤੇ ਹੁਣ ਗੁਰਦੁਆਰਾ ਸਾਹਿਬ ਨੂੰ ਬੰਦ ਕਰ ਦਿੱਤਾ ਗਿਆ ਹੈ। ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਸ ਸਬੰਧੀ ਸੰਗਤਾਂ ਨੂੰ ਜਾਣਕਾਰੀ ਦਿੱਤੀ ਗਈ ਹੈ ਤੇ ਸੰਗਤਾਂ ਨੂੰ ਕੁੱਝ ਸਮੇਂ ਲਈ ਗੁਰਦੁਆਰਾ ਸਾਹਿਬ ਨਾ ਆਉਣ ਦੀ ਬੇਨਤੀ ਕੀਤੀ ਗਈ ਹੈ।

ਗੁਰਦੁਆਰਾ ਕਮੇਟੀ ਵੱਲੋਂ ਸੰਗਤ ਨੂੰ ਕਿਹਾ ਗਿਆ ਹੈ ਕਿ ਉਹ ਗੁਰਦੁਆਰਾ ਸਾਹਿਬ ਤੋਂ ਚੱਲ ਰਹੀਆਂ ਧਾਰਮਿਕ ਸੇਵਾਵਾਂ ਨਾਲ ਗੁਰਦੁਆਰਾ ਸਾਹਿਬ ਦੀ ਐਪ ਰਾਹੀਂ ਜੁੜਨ। ਗੁਰਦੁਆਰਾ ਸੈਨਹੋਜੇ ਵਿਚ ਕੋਰੋਨਾ ਵਾਇਰਸ ਦਾ ਪਹਿਲਾ ਮਾਮਲਾ ਬੀਤੇ ਸ਼ੁੱਕਰਵਾਰ ਦਰਜ ਕੀਤਾ ਗਿਆ ਸੀ। ਇਸ ਪੀੜਤ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ ਅਤੇ ਉਸ ਦੇ ਨੇੜਲੇ ਸਿੰਘ ਨੂੰ ਇਕਾਂਤਵਾਸ ਕੀਤਾ ਗਿਆ ਹੈ। ਗੁਰਦੁਆਰਾ ਸਾਹਿਬ ਦੀ ਇਮਾਰਤ ਵਿਚ ਡਿਸਇਨਫੈਕਟੈਂਟ ਦਾ ਛਿੜਕਾਅ ਕੀਤਾ ਗਿਆ ਹੈ।ਇਹ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਗੁਰਦੁਆਰਾ ਸਾਹਿਬ ਦੇ ਸਾਰੇ ਸੇਵਾਦਾਰਾਂ ਦਾ ਕੋਰੋਨਾ ਵਾਇਰਸ ਟੈਸਟ ਕਰਵਾਇਆ ਗਿਆ ਸੀ। ਇਸ ਵਿਚ ਕੁੱਝ ਹੋਰ ਸੇਵਾਦਾਰਾਂ ਦੀ ਰਿਪੋਰਟ ਵਿਚ ਪਾਜ਼ੀਟਿਵ ਆਈ ਹੈ। ਇਨ੍ਹਾਂ ਨੂੰ ਇਕਾਂਤਵਾਸ ਕਰ ਦਿੱਤਾ ਗਿਆ ਹੈ।


Lalita Mam

Content Editor

Related News