ਵਿਸ਼ਵ ਭਰ ''ਚ ਕੋਰੋਨਾ ਵਾਇਰਸ ਸੰਕ੍ਰਮਿਤਾਂ ਦਾ ਅੰਕੜਾ ਸਾਢੇ 8 ਕਰੋੜ ਤੋਂ ਪਾਰ

01/04/2021 3:49:18 PM

ਵਾਸ਼ਿੰਗਟਨ-  ਵਿਸ਼ਵ ਵਿਚ ਕਈ ਦੇਸ਼ਾਂ ਵਿਚ ਕੋਰੋਨਾ ਵਾਇਰਸ ਦੇ ਟੀਕਾਕਰਨ ਦੀ ਮੁਹਿੰਮ ਸ਼ੁਰੂ ਹੋਣ ਅਤੇ ਇਸ ਦੇ ਹਾਂ-ਪੱਖੀ ਨਤੀਜਿਆਂ ਵਿਚਕਾਰ ਇਸ ਮਹਾਮਾਰੀ ਦਾ ਪ੍ਰਕੋਪ ਜਾਰੀ ਹੈ। ਹੁਣ ਤੱਕ ਇਸ ਨਾਲ ਸੰਕ੍ਰਮਿਤਾਂ ਦਾ ਅੰਕੜਾ ਸਾਢੇ 8 ਲੱਖ ਕਰੋੜ ਨੂੰ ਪਾਰ ਕਰ ਚੁੱਕਾ ਹੈ, ਜਦੋਂ ਕਿ ਸਾਢੇ 18 ਲੱਖ ਦੇ ਕਰੀਬ ਲੋਕ ਜਾਨ ਗੁਆ ਚੁੱਕੇ ਹਨ।

ਜੌਨ ਹਾਪਕਿੰਸ ਯੂਨੀਵਰਸਿਟੀ ਦੇ ਵਿਗਿਆਨ ਅਤੇ ਇੰਜੀਨੀਅਰਿੰਗ ਕੇਂਦਰ (ਸੀ. ਐੱਸ. ਐੱਸ. ਈ.) ਵੱਲੋਂ ਜਾਰੀ ਅੰਕੜਿਆਂ ਅਨੁਸਾਰ 191 ਦੇਸ਼ਾਂ ਵਿਚ 8 ਕਰੋੜ 51 ਲੱਖ 22 ਹਜ਼ਾਰ ਤੋਂ ਵੱਧ ਲੋਕ ਕੋਰੋਨਾ ਵਾਇਰਸ ਨਾਲ ਸੰਕ੍ਰਮਿਤ ਹੋਏ ਹਨ ਅਤੇ ਹੁਣ ਤੱਕ 18 ਲੱਖ 43 ਹਜ਼ਾਰ 143 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।

ਇਸ ਮਹਾਮਾਰੀ ਨਾਲ ਸਭ ਤੋਂ ਵੱਧ ਪ੍ਰਭਾਵਿਤ ਅਮਰੀਕਾ ਵਿਚ ਸੰਕ੍ਰਮਿਤਾਂ ਦੀ ਗਿਣਤੀ 2.06 ਕਰੋੜ ਤੱਕ ਪਹੁੰਚ ਗਈ ਹੈ, ਜਦੋਂ ਕਿ 3.51 ਲੱਖ ਤੋਂ ਵੱਧ ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਉੱਥੇ ਹੀ, ਸੰਕਰਮਣ ਦੇ ਮਾਮਲੇ ਵਿਚ ਦੂਜੇ ਸਭ ਤੋਂ ਵੱਡੇ ਦੇਸ਼ ਭਾਰਤ ਵਿਚ ਸੰਕ੍ਰਮਿਤਾਂ ਦੀ ਗਿਣਤੀ 1 ਕਰੋੜ 3 ਲੱਖ 40 ਹਜ਼ਾਰ ਤੋਂ ਜ਼ਿਆਦਾ ਹੋ ਗਈ ਹੈ ਅਤੇ 99.46 ਲੱਖ ਲੋਕ ਸੰਕਰਮਣ ਮੁਕਤ ਹੋਏ ਹਨ। ਨਵੇਂ ਮਾਮਲਿਆਂ ਦੀ ਤੁਲਨਾ ਵਿਚ ਸਿਹਤਯਾਬ ਹੋਣ ਵਾਲਿਆਂ ਦੀ ਗਿਣਤੀ ਜ਼ਿਆਦਾ ਰਹਿਣ ਨਾਲ ਸਗਰਮ ਮਾਮਲੇ ਘੱਟ ਕੇ 2.43 ਲੱਖ ਰਹਿ ਗਏ ਹਨ, ਜਦੋਂ ਕਿ ਮ੍ਰਿਤਕਾਂ ਦੀ ਗਿਣਤੀ ਵੱਧ ਕੇ 1,49,649 ਹੋ ਗਈ ਹੈ।

ਬ੍ਰਾਜ਼ੀਲ ਵਿਚ ਕੋਰੋਨਾ ਵਾਇਰਸ ਨਾਲ ਪ੍ਰਭਾਵਿਤ ਲੋਕਾਂ ਦੀ ਗਿਣਤੀ 77.33 ਲੱਖ ਤੋਂ ਪਾਰ ਹੋ ਗਈ ਹੈ, ਜਦੋਂ ਕਿ ਇਸ ਮਹਾਮਾਰੀ ਕਾਰਨ 1.96 ਲੱਖ ਤੋਂ ਵੱਧ ਮਰੀਜ਼ਾਂ ਦੀ ਮੌਤ ਹੋ ਗਈ ਹੈ। ਰੂਸ ਵਿਚ ਕੋਰੋਨਾ ਨਾਲ ਸੰਕ੍ਰਮਿਤ ਲੋਕਾਂ ਦੀ ਗਿਣਤੀ ਵੱਧ ਕੇ 32.03 ਲੱਖ, ਜਦੋਂ ਕਿ 57,730 ਲੋਕਾਂ ਦੀ ਮੌਤ ਹੋ ਗਈ ਹੈ। ਫਰਾਂਸ ਵਿਚ 27.12 ਲੱਖ ਤੋਂ ਵੱਧ ਲੋਕ ਵਾਇਰਸ ਨਾਲ ਪ੍ਰਭਾਵਿਤ ਹੋਏ ਹਨ ਅਤੇ 65,164 ਮਰੀਜ਼ਾਂ ਦੀ ਮੌਤ ਹੋ ਗਈ ਹੈ। ਯੂ. ਕੇ. ਵਿਚ 26.62 ਲੱਖ ਤੋਂ ਵੱਧ ਲੋਕ ਸੰਕ੍ਰਮਿਤ ਹੋਏ ਹਨ ਅਤੇ 75,137 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਇਟਲੀ ਵਿਚ ਹੁਣ ਤੱਕ 21.55 ਲੱਖ ਤੋਂ ਵੱਧ ਲੋਕ ਵਾਇਰਸ ਨਾਲ ਸੰਕ੍ਰਮਿਤ ਹੋਏ ਹਨ ਅਤੇ 75,332 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ।


Sanjeev

Content Editor

Related News