ਮੈਕਸੀਕੋ ''ਚ ਕੋਰੋਨਾ ਵਾਇਰਸ ਪੀੜਤਾਂ ਦੀ ਗਿਣਤੀ 2 ਲੱਖ ਦੇ ਪਾਰ
Friday, Jun 26, 2020 - 01:04 PM (IST)

ਮੈਕਸੀਕੋ ਸਿਟੀ- ਮੈਕਸੀਕੋ ਵਿਚ ਕੋਰੋਨਾ ਵਾਇਰਸ ਪੀੜਤਾਂ ਦੀ ਗਿਣਤੀ 2 ਲੱਖ ਨੂੰ ਪਾਰ ਕਰ ਗਈ ਹੈ। ਪਿਛਲੇ 24 ਘੰਟਿਆਂ ਵਿਚ ਮੈਕਸੀਕੋ ਵਿਚ ਕੋਰੋਨਾ ਵਾਇਰਸ ਦੇ 6,104 ਨਵੇਂ ਮਾਮਲੇ ਦਰਜ ਹੋਣ ਨਾਲ ਪੀੜਤਾਂ ਦੀ ਗਿਣਤੀ ਦੋ ਲੱਖ ਨੂੰ ਪਾਰ ਕਰ ਗਈ ਹੈ।
ਸਿਹਤ ਮੰਤਰਾਲੇ ਵਿਚ ਮਹਾਮਾਰੀ ਵਿਗਿਆਨ ਦੇ ਨਿਰਦੇਸ਼ਕ ਜੋਸ ਲੂਈਸ ਅਲੋਮੀਆ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਇਸ ਦੌਰਾਨ 736 ਹੋਰ ਮੌਤਾਂ ਹੋਣ ਨਾਲ ਕੁੱਲ ਮ੍ਰਿਤਕਾਂ ਦੀ ਗਿਣਤੀ 25,060 ਹੋ ਗਈ ਹੈ। ਇਕ ਦਿਨ ਪਹਿਲਾਂ ਇੱਥੇ ਕੋਰੋਨਾ ਵਾਇਰਸ ਦੇ 5,473 ਨਵੇਂ ਮਾਮਲੇ ਸਾਹਮਣੇ ਆਏ ਸਨ ਅਤੇ 947 ਲੋਕਾਂ ਦੀ ਮੌਤ ਹੋਈ ਸੀ।
ਕੋਰੋਨਾ ਕਾਰਨ ਪੂਰੇ ਵਿਸ਼ਵ ਵਿਚ ਹਾਲਾਤ ਖਰਾਬ ਹੁੰਦੇ ਜਾ ਰਹੇ ਹਨ ਪਰ ਆਰਥਿਕ ਮੰਦੀ ਕਾਰਨ ਬਾਜ਼ਾਰ, ਰੈਸਟੋਰੈਂਟ ਆਦਿ ਖੁੱਲ੍ਹਣ ਲੱਗ ਗਏ ਹਨ। ਅਜਿਹੇ ਵਿਚ ਲੋਕਾਂ ਨੂੰ ਇਸ ਵਾਇਰਸ ਦੀ ਲਪੇਟ ਵਿਚ ਆਉਣ ਤੋਂ ਬਚਣ ਲਈ ਬਹੁਤ ਕੋਸ਼ਿਸ਼ਾਂ ਕਰਨ ਦੀ ਜ਼ਰੂਰਤ ਹੈ।