ਕੋਰੋਨਾ ਵਾਇਰਸ : ਮੈਕਸੀਕੋ ਸਰਹੱਦ ਬੰਦ ਕਰ ਸਕਦੈ ਅਮਰੀਕਾ

Sunday, Mar 01, 2020 - 11:30 AM (IST)

ਕੋਰੋਨਾ ਵਾਇਰਸ : ਮੈਕਸੀਕੋ ਸਰਹੱਦ ਬੰਦ ਕਰ ਸਕਦੈ ਅਮਰੀਕਾ

ਵਾਸ਼ਿੰਗਟਨ— ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਹੈ ਕਿ ਦੇਸ਼ 'ਚ ਕੋਰੋਨਾ ਵਾਇਰਸ ਦੇ ਖਤਰੇ ਨੂੰ ਦੇਖਦੇ ਹੋਏ ਸਰਕਾਰ ਮੈਕਸੀਕੋ ਨਾਲ ਲੱਗਣ ਵਾਲੀ ਸਰਹੱਦ ਨੂੰ ਬੰਦ ਕਰਨ 'ਤੇ ਵਿਚਾਰ ਕਰ ਰਹੀ ਹੈ। ਟਰੰਪ ਨੇ ਕੋਰੋਨਾ ਵਾਇਰਸ ਨਾਲ ਨਜਿੱਠਣ ਨੂੰ ਲੈ ਕੇ ਇੱਥੇ ਆਯੋਜਿਤ ਪੱਤਰਕਾਰ ਸੰਮੇਲਨ 'ਚ ਕਿਹਾ,''ਅਸੀਂ ਦੱਖਣੀ ਸਰਹੱਦ ਨੂੰ ਬੰਦ ਕਰਨ 'ਤੇ ਵਿਚਾਰ ਕਰ ਰਹੇ ਹਾਂ ਅਤੇ ਬੇਹੱਦ ਮਜ਼ਬੂਤੀ ਨਾਲ ਇਸ ਬਾਰੇ 'ਚ ਸੋਚ ਰਹੇ ਹਾਂ।''

ਇਸ ਤੋਂ ਪਹਿਲਾਂ ਸਿਹਤ ਵਿਭਾਗ ਨੇ ਸ਼ਨੀਵਾਰ ਨੂੰ ਪੁਸ਼ਟੀ ਕਰਦੇ ਹੋਏ ਦੱਸਿਆ ਕਿ ਕੋਰੋਨਾ ਵਾਇਰਸ ਨਾਲ ਪੀੜਤ ਹੋਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ ਹੈ। ਸਿਹਤ ਅਧਿਕਾਰੀਆਂ ਨੇ ਇਕ ਬਿਆਨ ਜਾਰੀ ਕਰ ਕੇ ਦੱਸਿਆ ਕਿ ਦੇਸ਼ 'ਚ ਕੋਰੋਨਾ ਵਾਇਰਸ ਦੇ ਹੋਰ ਮਾਮਲੇ ਸਾਹਮਣੇ ਆਏ ਹਨ ਅਤੇ ਸ਼ੁੱਕਰਵਾਰ ਨੂੰ ਦੋ ਵਿਅਕਤੀ ਇਸ ਵਾਇਰਸ ਨਾਲ ਪੀੜਤ ਪਾਏ ਗਏ ਹਨ।
ਜ਼ਿਕਰਯੋਗ ਹੈ ਕਿ ਕੋਰੋਨਾ ਵਾਇਰਸ ਦਾ ਪਹਿਲਾ ਮਾਮਲਾ ਪਿਛਲੇ ਸਾਲ ਦਸੰਬਰ 'ਚ ਚੀਨ ਦੇ ਵੂਹਾਨ ਸ਼ਹਿਰ 'ਚ ਆਇਆ ਸੀ, ਜਿਸ ਦੇ ਬਾਅਦ ਤੋਂ ਇਹ ਵਿਸ਼ਵ ਦੇ ਕਈ ਦੇਸ਼ਾਂ 'ਚ ਫੈਲ ਚੁੱਕਾ ਹੈ ਅਤੇ ਹੌਲੀ-ਹੌਲੀ ਮਹਾਮਾਰੀ ਦਾ ਰੂਪ ਲੈਂਦਾ ਜਾ ਰਿਹਾ ਹੈ। ਚੀਨ 'ਚ ਕੋਰੋਨਾ ਵਾਇਰਸ ਨਾਲ 2,835 ਅਤੇ ਇਸ ਨਾਲ ਪੀੜਤਾਂ ਦੀ ਗਿਣਤੀ 79,251 ਹੋ ਗਈ ਹੈ। ਇਹ ਵਾਇਰਸ ਹੁਣ ਤਕ 50 ਦੇਸ਼ਾਂ 'ਚ ਫੈਲ ਚੁੱਕਾ ਹੈ।


Related News