ਦੱਖਣੀ ਕੋਰੀਆ ਵਿਚ ਕੋਰੋਨਾ ਵਾਇਰਸ ਪੀੜਤਾਂ ਦੇ 16 ਨਵੇਂ ਮਾਮਲੇ ਆਏ ਸਾਹਮਣੇ
Monday, May 25, 2020 - 01:56 PM (IST)
ਸਿਓਲ- ਦੱਖਣੀ ਕੋਰੀਆ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਵਾਇਰਸ ਦੇ 16 ਨਵੇਂ ਮਾਮਲੇ ਸਾਹਮਣੇ ਆਏ ਹਨ। ਦੱਖਣੀ ਕੋਰੀਆ ਵਿਚ ਇਸ ਹਫਤੇ ਤੋਂ ਬੱਚੇ ਸਕੂਲਾਂ ਵਿਚ ਵਾਪਸ ਜਾ ਰਹੇ ਹਨ, ਜਿਸ ਨਾਲ ਵਾਇਰਸ ਫੈਲਣ ਦਾ ਖਤਰਾ ਵਧ ਗਿਆ ਹੈ। ਕੋਰੀਆਈ ਰੋਗ ਕੰਟਰੋਲ ਅਤੇ ਰੋਕਥਾਮ ਕੇਂਦਰ ਨੇ ਕਿਹਾ ਕਿ ਸੋਮਵਾਰ ਨੂੰ ਜਾਰੀ ਅੰਕੜਿਆਂ ਨਾਲ ਦੇਸ਼ ਵਿਚ ਰੋਗੀਆਂ ਦੀ ਕੁੱਲ ਗਿਣਤੀ 11,206 ਹੋ ਗਈ ਹੈ, ਜਿਸ ਵਿਚ 267 ਦੀ ਮੌਤ ਹੋ ਚੁੱਕੀ ਹੈ। ਵਾਇਰਸ ਦੇ ਨਵੇਂ ਮਾਮਲਿਆਂ ਵਿਚੋਂ 13 ਸੰਘਣੀ ਆਬਾਦੀ ਵਾਲੇ ਸਿਓਲ ਮਹਾਨਗਰ ਖੇਤਰ ਤੋਂ ਆਏ ਹਨ, ਜਿੱਥੇ ਪਹਿਲਾਂ ਤੋਂ ਹੀ ਨਾਈਟ ਕਲੱਬ ਜਾਣ ਨਾਲ ਸਬੰਧਤ 200 ਤੋਂ ਜ਼ਿਆਦਾ ਮਾਮਲੇ ਸਾਹਮਣੇ ਆਏ ਹਨ।
ਕੋਰੋਨਾ ਵਾਇਰਸ ਦੀ ਰੋਕਥਾਮ ਲਈ ਲਗਾਈਆਂ ਪਾਬੰਦੀਆਂ ਤੋਂ ਰਾਹਤ ਮਿਲਣ ਦੇ ਬਾਅਦ ਵਾਇਰਸ ਦੇ ਮਾਮਲਿਆਂ ਵਿਚ ਵਾਧਾ ਦੇਖ ਕੇ ਪ੍ਰਸ਼ਾਸਨ ਦੀ ਚਿੰਤਾ ਵਧ ਗਈ ਹੈ ਕਿਉਂਕਿ ਇਸ ਹਫਤੇ ਤੋਂ ਪੜਾਅਬੱਧ ਤਰੀਕੇ ਨਾਲ ਸਕੂਲ ਖੋਲ੍ਹੇ ਜਾ ਰਹੇ ਹਨ।