ਬ੍ਰਾਜ਼ੀਲ ''ਚ ਕੋਰੋਨਾ ਪੀੜਤਾਂ ਦੀ ਗਿਣਤੀ 6 ਲੱਖ ਤੋਂ ਪਾਰ, ਲੋਕਾਂ ਨੇ ਰਾਸ਼ਟਰਪਤੀ ਖਿਲਾਫ ਕੀਤਾ ਪ੍ਰਦਰਸ਼ਨ

Monday, Jun 08, 2020 - 12:41 PM (IST)

ਬ੍ਰਾਜ਼ੀਲ ''ਚ ਕੋਰੋਨਾ ਪੀੜਤਾਂ ਦੀ ਗਿਣਤੀ 6 ਲੱਖ ਤੋਂ ਪਾਰ, ਲੋਕਾਂ ਨੇ ਰਾਸ਼ਟਰਪਤੀ ਖਿਲਾਫ ਕੀਤਾ ਪ੍ਰਦਰਸ਼ਨ

ਰੀਓ ਡੀ ਜਨੇਰੀਓ- ਬ੍ਰਾਜ਼ੀਲ ਵਿਚ ਕੋਵਿਡ-19 ਮਹਾਮਾਰੀ ਕਾਰਨ ਮਰਨ ਵਾਲਿਆਂ ਦੀ ਗਿਣਤੀ 37 ਹਜ਼ਾਰ ਤੋਂ ਪਾਰ ਹੋ ਗਈ ਹੈ ਅਤੇ ਇਸ ਨਾਲ ਪੀੜਤਾਂ ਦੀ ਗਿਣਤੀ 6,85,400 ਹੋ ਗਈ ਹੈ। 

ਸਿਹਤ ਮੰਤਰਾਲੇ ਨੇ ਕੋਰੋਨਾ ਵਾਇਰਸ ਦੇ ਪ੍ਰਕਾਸ਼ਨ ਲਈ ਨਵੀਂ ਵੈੱਬਸਾਈਟ ਲਾਂਚ ਕੀਤੀ ਗਈ ਹੈ ਪਰ ਐਤਵਾਰ ਨੂੰ 24 ਘੰਟੇ ਦੀ ਮਿਆਦ ਲਈ ਕੋਈ ਡਾਟਾ ਜਾਰੀ ਨਹੀਂ ਕੀਤਾ ਗਿਆ ਸੀ। ਦੇਸ਼ ਵਿਚ ਕੋਰੋਨਾ ਵਾਇਰਸ ਦੇ 6,85,427 ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ ਮ੍ਰਿਤਕਾਂ ਦੀ ਗਿਣਤੀ 37,312 ਪੁੱਜ ਗਈ ਹੈ। ਇਸ ਦੌਰਾਨ ਬ੍ਰਾਜ਼ੀਲ ਦੀ ਪੁਰਾਣੀ ਵੈੱਬਸਾਈਟ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਪੀੜਤਾਂ ਦੀ ਗਿਣਤੀ 18,912 ਅਤੇ ਮ੍ਰਿਤਕਾਂ ਦੀ ਗਿਣਤੀ 525 ਦੱਸੀ ਗਈ।

ਬ੍ਰਾਜ਼ੀਲ ਕੋਰੋਨਾ ਪੀੜਤਾਂ ਦੇ ਮਾਮਲੇ ਵਿਚ ਵਿਸ਼ਵ ਵਿਚ ਅਮਰੀਕਾ ਦੇ ਬਾਅਦ ਦੂਜੇ ਸਥਾਨ 'ਤੇ ਹੈ ਅਤੇ ਮ੍ਰਿਤਕਾਂ ਦੇ ਮਾਮਲੇ ਵਿਚ ਅਮਰੀਕਾ ਤੇ ਬ੍ਰਿਟੇਨ ਦੇ ਬਾਅਦ ਤੀਜੇ ਸਥਾਨ 'ਤੇ ਹੈ।
ਐਤਵਾਰ ਨੂੰ ਰੀਓ ਡੀ ਜਨੇਰੀਓ ਦੇ ਨਾਲ-ਨਾਲ ਬ੍ਰਾਜ਼ੀਲ ਦੇ ਹੋਰ ਸ਼ਹਿਰਾਂ ਵਿਚ ਰਾਸ਼ਟਰਪਤੀ ਜੇਰੇ ਬੋਲਸੋਨਾਰੋ ਸਰਕਾਰ ਖਿਲਾਫ ਵਿਰੋਧ ਪ੍ਰਦਰਸ਼ਨ ਕੀਤੇ ਗਏ , ਜਿਨ੍ਹਾਂ ਦੀ ਕੋਰੋਨਾ ਵਾਇਰਸ ਮਹਾਮਾਰੀ ਨਾਲ ਨਜਿੱਠਣ ਵਿਚ ਅਣਦੇਖੀ ਕਾਰਨ ਨਿੰਦਾ ਹੋ ਰਹੀ ਹੈ। 
 


author

Lalita Mam

Content Editor

Related News