ਕੋਰੋਨਾਵਾਇਰਸ: ਅਮਰੀਕਾ ਦਾ ਸਖਤ ਸੰਦੇਸ਼, ਏਸ਼ੀਆ ਦੀ ਯਾਤਰਾ ਨਾ ਕਰਨ ਅਮਰੀਕੀ

01/31/2020 1:46:31 PM

ਵਾਸ਼ਿੰਗਟਨ- ਅਮਰੀਕਾ ਨੇ ਆਪਣੇ ਨਾਗਰਿਕਾਂ ਨੂੰ ਚੀਨ ਤੇ ਏਸ਼ੀਆਈ ਮੁਲਕਾਂ ਵਿਚ ਯਾਤਰਾ ਨਾ ਕਰਨ ਦੀ ਸਖਤ ਸਲਾਹ ਦਿੱਤੀ ਹੈ। ਅਮਰੀਕਾ ਨੇ ਆਪਣੇ ਨਾਗਰਿਕਾਂ ਦੇ ਲਈ ਚੀਨ ਨਹੀਂ ਜਾਣ ਵਾਲੀ ਐਡਵਾਇਜ਼ਰੀ ਨੂੰ ਅਪਗ੍ਰੇਡ ਕਰ ਦਿੱਤਾ ਹੈ। ਚੀਨ ਵਿਚ ਫੈਲੇ ਕੋਰੋਨਾਵਾਇਰਸ ਦੇ ਕਾਰਨ ਅਮਰੀਕਾ ਦੇ ਵਿਦੇਸ਼ ਵਿਭਾਗ ਨੇ ਫੋਰਥ ਲੈਵਲ ਦੀ ਐਡਵਾਇਜ਼ਰੀ ਜਾਰੀ ਕੀਤੀ ਹੈ। ਇਸ ਵਿਚ ਕਿਹਾ ਗਿਆ ਹੈ ਕਿ ਕੋਰੋਨਾਵਾਇਰਸ ਦੇ ਵਧਦੇ ਅਸਰ ਦੇ ਕਾਰਨ ਨਾਗਰਿਕਾਂ ਨੂੰ ਏਸ਼ੀਆਈ ਮੁਲਕਾਂ ਦੀ ਯਾਤਰਾ ਨਹੀਂ ਕਰਨੀ ਚਾਹੀਦੀ। ਅਮਰੀਕਾ ਨੇ ਇਹ ਐਡਵਾਇਜ਼ਰੀ ਵਿਸ਼ਵ ਸਿਹਤ ਸੰਗਠਨ ਵਲੋਂ ਕੋਰੋਨਾਵਾਇਰਸ ਸੰਕਟ 'ਤੇ ਅੰਤਰਰਾਸ਼ਟਰੀ ਚਿੰਤਾ ਦੀ ਜਨਤਕ ਸਿਹਤ ਐਮਰਜੰਸੀ ਦੇ ਐਲਾਨ ਤੋਂ ਬਾਅਦ ਜਾਰੀ ਕੀਤੀ ਹੈ।

ਇਸ ਤੋਂ ਪਹਿਲਾਂ ਅਮਰੀਕਾ ਨੇ ਐਡਵਾਇਜ਼ਰੀ ਜਾਰੀ ਕਰਦੇ ਹੋਏ ਦੇਸ਼ਵਾਸੀਆਂ ਨੂੰ ਚੀਨ ਦੀ ਯਾਤਰਾ ਨਾ ਕਰਨ ਦੀ ਸਲਾਹ ਦਿੱਤੀ ਸੀ। ਚੀਨ ਵਿਚ ਫੈਲੇ ਕੋਰੋਨਾਵਾਇਰਸ ਕਾਰਨ ਮਹਾਮਾਰੀ ਹੋਣ ਦੇ ਖਦਸ਼ੇ ਨੂੰ ਦੇਖਦਿਆਂ ਅਮਰੀਕਾ ਦੇ ਵਿਦੇਸ਼ ਵਿਭਾਗ ਨੇ ਇਹ ਐਡਵਾਇਜ਼ਰੀ ਜਾਰੀ ਕੀਤੀ ਹੈ। ਇਸ ਵਿਚ ਕਿਹਾ ਗਿਆ ਸੀ ਕਿ ਅਮਰੀਕੀ ਨਾਗਰਿਕਾਂ ਨੂੰ ਸਵਦੇਸ਼ ਵਾਪਸੀ ਦੇ ਲਈ ਵਪਾਰਕ ਜਹਾਜ਼ਾਂ ਦਾ ਸਹਾਰਾ ਲੈਣਾ ਚਾਹੀਦਾ ਹੈ। 

ਵਿਸ਼ਵ ਸਿਹਤ ਸੰਗਠਨ ਨੇ ਅੰਤਰਰਾਸ਼ਟਰੀ ਐਮਰਜੰਸੀ ਕੀਤੀ ਐਲਾਨ
ਉਧਰ ਵਿਸ਼ਵ ਸਿਹਤ ਸੰਗਠਨ ਨੇ ਕੋਰੋਨਾਵਾਇਰਸ ਨੂੰ ਅੰਤਰਰਾਸ਼ਟਰੀ ਸਿਹਤ ਐਮਰਜੰਸੀ ਐਲਾਨ ਕੀਤਾ ਹੈ। ਇਸ ਵਾਇਰਸ ਨਾਲ ਵੀਰਵਾਰ ਤੱਕ 213 ਲੋਕਾਂ ਦੀ ਮੌਤ ਹੋ ਚੁੱਕੀ ਹੈ। ਹੋਰ 18 ਦੇਸ਼ਾਂ ਵਿਚ ਇਸ ਨਾਲ 98 ਲੋਕ ਪੀੜਤ ਦੱਸੇ ਜਾ ਰਹੇ ਹਨ। ਵਿਸ਼ਵ ਸਿਹਤ ਸੰਗਠਨ ਨੇ ਕੋਰੋਨਾਵਾਇਰਸ ਨਾਲ ਨਿਪਟਣ ਲਈ ਚੀਨੀ ਪ੍ਰਸ਼ਾਸਨ ਵਲੋਂ ਚੁੱਕੇ ਕਦਮਾਂ ਦੀ ਸ਼ਲਾਘਾ ਕੀਤੀ ਹੈ। ਸੰਗਠਨ ਨੇ ਇਹ ਸਪੱਸ਼ਟ ਕੀਤਾ ਹੈ ਕਿ ਗਲੋਬਲ ਐਮਰਜੰਸੀ ਐਲਾਨ ਕਰਨ ਦਾ ਇਹ ਮਤਲਬ ਨਹੀਂ ਹੈ ਕਿ ਚੀਨ ਤੋਂ ਸਾਡਾ ਭਰੋਸਾ ਉਠ ਗਿਆ ਹੈ। 


Baljit Singh

Content Editor

Related News