ਯੂ. ਕੇ. : ਮਕਾਨ ਮਾਲਕਾਂ ਵਲੋਂ ਕਿਰਾਏਦਾਰਾਂ ਨੂੰ ਬਾਹਰ ਕੱਢਣ ''ਤੇ ਦੋ ਹੋਰ ਮਹੀਨਿਆਂ ਲਈ ਪਾਬੰਦੀ

Sunday, Jun 07, 2020 - 02:27 PM (IST)

ਯੂ. ਕੇ. : ਮਕਾਨ ਮਾਲਕਾਂ ਵਲੋਂ ਕਿਰਾਏਦਾਰਾਂ ਨੂੰ ਬਾਹਰ ਕੱਢਣ ''ਤੇ ਦੋ ਹੋਰ ਮਹੀਨਿਆਂ ਲਈ ਪਾਬੰਦੀ

ਗਲਾਸਗੋ/ਲੰਡਨ, (ਮਨਦੀਪ ਖੁਰਮੀ ਹਿੰਮਤਪੁਰਾ)- ਬਰਤਾਨਵੀ ਗ੍ਰਹਿ ਸਕੱਤਰ ਨੇ ਕਿਹਾ ਹੈ ਕਿ ਕੋਰੋਨਾ ਵਾਇਰਸ ਮਹਾਂਮਾਰੀ ਦੌਰਾਨ ਮਕਾਨ ਮਾਲਕਾਂ ਵਲੋਂ ਕਿਰਾਏਦਾਰਾਂ ਨੂੰ ਕੱਢਣ 'ਤੇ ਲਗਾਈ ਪਾਬੰਦੀ ਨੂੰ ਦੋ ਮਹੀਨਿਆਂ ਲਈ ਹੋਰ ਵਧਾ ਦਿੱਤਾ ਗਿਆ ਹੈ।

ਰਾਬਰਟ ਜੇਨਰੀਕ ਨੇ ਵਾਅਦਾ ਕੀਤਾ ਸੀ ਕਿ ਇਸ ਮਾਹੌਲ ਵਿਚ ਕਿਸੇ ਨੂੰ ਵੀ ਉਨ੍ਹਾਂ ਦੇ ਘਰੋਂ ਬਾਹਰ ਨਹੀਂ ਕੱਢਿਆ ਜਾਵੇਗਾ। ਉਸ ਨੇ ਐਲਾਨ ਕੀਤਾ ਹੈ ਕਿ ਜਿਹੜੇ ਲੋਕ ਘਰਾਂ ਦਾ ਕਿਰਾਇਆ ਨਹੀਂ ਦੇ ਸਕਦੇ, ਉਨ੍ਹਾਂ ਨੂੰ 23 ਅਗਸਤ ਤੱਕ ਸੁਰੱਖਿਅਤ ਰੱਖਿਆ ਜਾਵੇਗਾ।
ਇਸ ਮੌਜੂਦਾ ਸੰਕਟ ਵਿੱਚ ਲੱਖਾਂ ਲੋਕਾਂ ਨੇ ਆਪਣੀਆਂ ਨੌਕਰੀਆਂ ਗੁਆ ਦਿੱਤੀਆਂ ਹਨ, ਜਿਸ ਕਰਕੇ ਉਹ ਕਿਰਾਇਆ ਨਹੀ ਦੇ ਸਕਦੇ। ਉਨ੍ਹਾਂ ਕਿਹਾ ਕਿ ਜਦੋਂ ਸਰਕਾਰ ਵੱਲੋਂ ਲੋਕਾਂ ਨੂੰ ਹਰ ਸਹਿਯੋਗ ਦੇਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਮਕਾਨ ਮਾਲਕਾਂ ਦਾ ਵੀ ਫ਼ਰਜ਼ ਬਣਦਾ ਹੈ ਕਿ ਉਹ ਇਨਸਾਨੀਅਤ ਦੇ ਨਾਤੇ ਆਪਣੇ ਕਿਰਾਏਦਾਰਾਂ ਦੇ ਦਰਦ ਨੂੰ ਵੀ ਮਹਿਸੂਸ ਕਰਨ। 


author

Lalita Mam

Content Editor

Related News