ਕੋਰੋਨਾਵਾਇਰਸ: ਚੀਨ ਨੇ ਦਿੱਤਾ ਸਾਰੇ ਵਿਦੇਸ਼ੀ ਨਾਗਰਿਕਾਂ ਦੀ ਸੁਰੱਖਿਆ ਦਾ ਭਰੋਸਾ

Wednesday, Jan 29, 2020 - 03:40 PM (IST)

ਕੋਰੋਨਾਵਾਇਰਸ: ਚੀਨ ਨੇ ਦਿੱਤਾ ਸਾਰੇ ਵਿਦੇਸ਼ੀ ਨਾਗਰਿਕਾਂ ਦੀ ਸੁਰੱਖਿਆ ਦਾ ਭਰੋਸਾ

ਬੀਜਿੰਗ(ਵਾਰਤਾ)- ਚੀਨ ਨੇ ਕੋਰੋਨਾਵਾਇਰਸ ਦੀ ਮਹਾਮਾਰੀ ਤੋਂ ਸਾਰੇ ਵਿਦੇਸ਼ੀ ਨਾਗਰਿਕਾਂ ਦੀ ਸੁਰੱਖਿਆ ਦਾ ਭਰੋਸਾ ਦਿੱਤਾ ਹੈ। ਚੀਨ ਦੇ ਵਿਦੇਸ਼ ਮੰਤਰੀ ਵਾਂਗ ਯੀ ਨੇ ਦੱਖਣੀ ਕੋਰੀਆ ਦੇ ਵਿਦੇਸ਼ ਮੰਤਰੀ ਕਾਂਗ ਕਿਊਂਗ ਵਹਾ ਨਾਲ ਬੁੱਧਵਾਰ ਨੂੰ ਗੱਲ ਕੀਤੀ ਤੇ ਉਹਨਾਂ ਨੂੰ ਸਾਰੇ ਵਿਦੇਸ਼ੀ ਨਾਗਰਿਕਾਂ ਦੀ ਸੁਰੱਖਿਆ ਕਰਨ ਦਾ ਭਰੋਸਾ ਦਿੱਤਾ।

ਚੀਨ ਦੇ ਵਿਦੇਸ਼ ਮੰਤਰਾਲੇ ਨੇ ਇਕ ਬਿਆਨ ਵਿਚ ਕਿਹਾ ਕਿ ਵਾਂਗ ਯੀ ਨੇ ਇਸ ਬੀਮਾਰੀ ਨਾਲ ਲੜਨ ਵਿਚ ਮਦਦ ਦੀ ਪੇਸ਼ਕਸ਼ ਕਰਨ ਦੇ ਲਈ ਦੱਖਣੀ ਕੋਰੀਆ ਦੇ ਆਪਣੇ ਹਮਰੁਤਬਾ ਨੂੰ ਧੰਨਵਾਦ ਕਿਹਾ ਤੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਚੀਨ ਅੰਤਰਰਾਸ਼ਟਰੀ ਭਾਈਚਾਰੇ ਦੇ ਨਾਲ ਜ਼ਿੰਮੇਦਾਰੀ ਦੀ ਭਾਵਨਾ ਤੇ ਖੁੱਲ੍ਹੇਪਣ ਦੇ ਸਿਧਾਂਤਾਂ ਦਾ ਪਾਲਣ ਕਰਨ ਦੇ ਨਾਲ-ਨਾਲ ਸਹਿਯੋਗ ਮਜ਼ਬੂਤ ਕਰਨਾ ਜਾਰੀ ਰੱਖੇਗਾ। ਜ਼ਿਕਰਯੋਗ ਹੈ ਕਿ ਕੋਰੋਨਾਵਾਇਰਸ ਦਾ ਪਹਿਲਾ ਮਾਮਲਾ ਚੀਨ ਦੇ ਵੁਹਾਨ ਸ਼ਹਿਰ ਵਿਚ ਬੀਤੇ ਸਾਲ ਦਸੰਬਰ ਮਹੀਨੇ ਦੇ ਅਖੀਰ ਵਿਚ ਸਾਹਮਣੇ ਆਇਆ ਸੀ। ਚੀਨ ਦੇ ਰਾਸ਼ਟਰੀ ਸਿਹਤ ਕਮਿਸ਼ਨ ਮੁਤਾਬਕ ਚੀਨ ਵਿਚ ਹੁਣ ਤੱਕ 132 ਲੋਕਾਂ ਦੀ ਮੌਤ ਹੋ ਚੁੱਕੀ ਹੈ ਤੇ ਤਕਰੀਬਨ 6000 ਲੋਕ ਇਸ ਵਾਇਰਸ ਨਾਲ ਪੀੜਤ ਮਿਲੇ ਹਨ।


author

Baljit Singh

Content Editor

Related News