ਕੋਰੋਨਾ ਵਾਇਰਸ ਦਾ ਅਮਰੀਕਾ ''ਚ ਪ੍ਰਕੋਪ, ਦੋ ਮਹੀਨਿਆਂ ਵਿਚ 39 ਮਿਲੀਅਨ ਲੋਕਾਂ ਦੀ ਗਈ ਨੌਕਰੀ

5/22/2020 10:03:05 AM

ਵਾਸ਼ਿੰਗਟਨ- ਕੋਰੋਨਾ ਵਾਇਰਸ ਦੇ ਪ੍ਰਕੋਪ ਦੇ ਚੱਲਦਿਆਂ ਅਮਰੀਕਾ ਵਿਚ ਬੇਰੋਜ਼ਗਾਰੀ ਦੀ ਸਮੱਸਿਆ ਵਧਦੀ ਜਾ ਰਹੀ ਹੈ, ਲੋਕਾਂ ਨੂੰ ਆਪਣੀਆਂ ਨੌਕਰੀਆਂ ਛਾਂਟੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕੋਰੋਨਾ ਸੰਕਟ ਨਾਲ ਅਮਰੀਕਾ ਹੀ ਸਭ ਤੋਂ ਜ਼ਿਆਦਾ ਪ੍ਰਭਾਵਿਤ ਦੇਸ਼ ਹੈ। ਪਿਛਲੇ ਦੋ ਮਹੀਨਿਆਂ ਵਿਚ ਇੱਥੇ ਘੱਟ ਤੋਂ ਘੱਟ 39 ਮਿਲੀਅਨ ਲੋਕਾਂ ਦੀ ਨੌਕਰੀ ਤੋਂ ਕੱਢ ਦਿੱਤਾ ਗਿਆ ਹੈ। ਇਸ ਕ੍ਰਮ ਵਿਚ 2.4 ਮਿਲੀਅਨ ਤੋਂ ਜ਼ਿਆਦਾ ਲੋਕਾਂ ਨੇ ਬੇਰੁਜ਼ਗਾਰੀ ਤੋਂ ਮਿਲਣ ਵਾਲੇ ਲਾਭ ਪਾਉਣ ਲਈ ਅਰਜ਼ੀ ਦਿੱਤੀ ਹੈ। ਦੇਸ਼ ਵਿਚ ਕੋਰੋਨਾ ਵਾਇਰਸ ਦੀ ਰੋਕਥਾਮ ਲਈ ਲਾਕਡਾਊਨ ਲਗਾਇਆ ਗਿਆ, ਜਿਸ ਕਾਰਨ ਅਰਥ ਵਿਵਸਥਾ ਠੱਪ ਹੋ ਗਈ।

ਵੀਰਵਾਰ ਨੂੰ ਸਰਕਾਰ ਨੇ ਕਿਹਾ ਕਿ ਸੂਬੇ ਵਿਚ ਹੌਲੀ-ਹੌਲੀ ਆਰਥਿਕ ਗਤੀਵਿਧੀਆਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ ਅਤੇ ਲੋਕ ਕੰਮ 'ਤੇ ਵਾਪਸ ਆ ਰਹੇ ਹਨ। ਲੇਬਰ ਵਿਭਾਗ ਨੇ ਜਾਰੀ ਕੀਤੇ ਅੰਕੜਿਆਂ ਵਿਚ ਦੱਸਿਆ ਕਿ ਪਿਛਲੇ ਹਫਤੇ ਨੌਕਰੀਆਂ ਵਿਚ ਛਾਂਟੀ ਦਾ ਸਾਹਮਣੇ ਕਰ ਰਹੇ 2.4 ਮਿਲੀਅਨ ਤੋਂ ਜ਼ਿਆਦਾ ਲੋਕਾਂ ਨੇ ਬੇਰੁਜ਼ਗਾਰੀ ਭੱਤੇ ਲਈ ਅਰਜ਼ੀ ਦਿੱਤੀ ਹੈ।

ਬੇਰੋਜ਼ਗਾਰੀ ਦੀ ਲਗਾਤਾਰ ਵਧਦੀ ਗਿਣਤੀ ਕਾਰਨ ਘੱਟ ਤੋਂ ਘੱਟ 38.6 ਮਿਲੀਅਨ ਲੋਕਾਂ ਦੀ ਨੌਕਰੀਆਂ ਖਤਮ ਹੋ ਚੁੱਕੀਆਂ ਹਨ। ਜਾਬ ਮਾਰਕੇਟ ਤੇਜ਼ੀ ਨਾਲ ਖਤਮ ਹੁੰਦਾ ਜਾ ਰਿਹਾ ਹੈ। ਪਿਛਲੇ 7 ਹਫਤਿਆਂ ਵਿਚ ਬੇਰੋਜ਼ਗਾਰੀ ਭੱਤਾ ਭਰਨ ਵਾਲੇ ਲੋਕਾਂ ਦੀ ਗਿਣਤੀ ਵਿਚ ਕਮੀ ਹੋਈ ਹੈ ਪਰ ਇਸ ਦੇ ਬਾਅਦ ਵੀ ਬੇਰੋਜ਼ਗਾਰੀ ਭੱਤੇ ਲਈ ਅਰਜ਼ੀ ਦੇਣ ਵਾਲਿਆਂ ਦੀ ਗਿਣਤੀ ਕਾਫੀ ਹੈ। ਇਹ ਗਿਣਤੀ ਇਸ ਤੋਂ ਪਹਿਲਾਂ ਕਿਸੇ ਵੀ ਤਰ੍ਹਾਂ ਦੇ ਸੰਕਟ ਨਾਲ ਹੋਣ ਵਾਲੇ ਨੁਕਸਾਨ ਤੋਂ 10 ਗੁਣਾ ਜ਼ਿਆਦਾ ਹੈ। ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Lalita Mam

Content Editor Lalita Mam