ਵਿਸ਼ਵ ਭਰ 'ਚ ਕੋਰੋਨਾ ਕਾਰਨ ਹੋਈਆਂ 3 ਲੱਖ 94 ਹਜ਼ਾਰ ਮੌਤਾਂ, ਜਾਣੋ ਕੈਨੇਡਾ-ਆਸਟ੍ਰੇਲੀਆ ਦਾ ਹਾਲ

06/06/2020 9:20:10 AM

ਵਾਸ਼ਿੰਗਟਨ : ਵਿਸ਼ਵ ਭਰ ਵਿਚ ਕੋਰੋਨਾ ਵਾਇਰਸ ਮਰੀਜ਼ਾਂ ਦੀ ਗਿਣਤੀ 67 ਲੱਖ ਤੋਂ ਪਾਰ ਹੋ ਕੇ 67,31,824 ਹੋ ਗਈ ਹੈ ਅਤੇ 3,94,000 ਲੋਕਾਂ ਦੀ ਮੌਤ ਹੋ ਚੁੱਕੀ ਹੈ। ਕੋਰੋਨਾ ਵਾਇਰਸ ਮਰੀਜ਼ਾਂ ਦੀ ਗਿਣਤੀ ਸਭ ਤੋਂ ਵੱਧ ਤੇਜ਼ੀ ਨਾਲ ਹਾਲ ਹੀ ਦੇ ਦਿਨਾਂ ਵਿਚ ਅਮਰੀਕਾ ਵਿਚ ਵਧੀ ਹੈ। ਅਮਰੀਕਾ ਤੋਂ ਬਾਅਦ ਬ੍ਰਾਜ਼ੀਲ ਦੂਜੇ ਅਤੇ ਰੂਸ ਤੀਜੇ ਸਥਾਨ 'ਤੇ ਹੈ। ਦੂਜੇ ਪਾਸੇ ਮੌਤਾਂ ਦੇ ਅੰਕੜੇ ਦੇ ਹਿਸਾਬ ਨਾਲ ਅਮਰੀਕਾ ਪਹਿਲੇ, ਬ੍ਰਿਟੇਨ ਦੂਜੇ ਅਤੇ ਇਟਲੀ ਤੀਜੇ ਸਥਾਨ 'ਤੇ ਹੈ।

USA ਤੇ ਇਸ ਦਾ ਸ਼ਹਿਰ ਨਿਊਯਾਰਕ
ਵਿਸ਼ਵ ਦੇ ਸਭ ਤੋਂ ਤਾਕਤਵਰ ਮੁਲਕ ਯੂ. ਐੱਸ. ਏ. ਵਿਚ ਹੁਣ ਤੱਕ 10,9,127 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇੱਥੇ ਪੀੜਤਾਂ ਦੀ ਗਿਣਤੀ ਸਭ ਤੋਂ ਵੱਧ ਹੈ, ਜੋ 18,97,239 ‘ਤੇ ਪੁੱਜ ਗਈ ਹੈ। ਸਭ ਤੋਂ ਵੱਧ ਪ੍ਰਭਾਵਿਤ ਨਿਊਯਾਰਕ ਸੂਬਾ ਹੈ। 

ਬ੍ਰਿਟੇਨ 'ਚ ਵਿਗੜੇ ਹਾਲਾਤ-
ਬ੍ਰਿਟੇਨ ਵਿਚ ਕੋਵਿਡ-19 ਦੇ ਮਰੀਜ਼ਾਂ ਦੀ ਗਿਣਤੀ 2,84,734  ਹੋ ਗਈ ਹੈ ਅਤੇ 40,344 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇੱਥੇ ਲਗਾਤਾਰ ਹਾਲਾਤ ਵਿਗੜਦੇ ਜਾ ਰਹੇ ਹਨ।

ਆਸਟ੍ਰੇਲੀਆ, ਕੈਨੇਡਾ
ਆਸਟ੍ਰੇਲੀਆ ਵਿਚ ਕੋਰੋਨਾ ਵਾਇਰਸ ਕਾਰਨ ਹੁਣ ਤੱਕ 102 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਇੱਥੇ 7,251 ਲੋਕ ਕੋਰੋਨਾ ਦੀ ਲਪੇਟ ਵਿਚ ਹਨ। ਇਸ ਦਾ ਸਭ ਤੋਂ ਵੱਧ ਨਿਊ ਸਾਊਥ ਵੇਲਜ਼ ਸੂਬਾ ਪ੍ਰਭਾਵਿਤ ਹੋਇਆ ਹੈ। ਕੈਨੇਡਾ ਵਿਚ ਕੋਰੋਨਾ ਦੇ 95,947 ਮਾਮਲੇ ਸਾਹਮਣੇ ਆਏ ਹਨ ਅਤੇ ਇੱਥੇ ਹੁਣ ਤੱਕ 7,778 ਲੋਕਾਂ ਦੀ ਮੌਤ ਹੋ ਚੁੱਕੀ ਹੈ। 

ਬ੍ਰਾਜ਼ੀਲ ਤੇ ਰੂਸ
ਕੋਰੋਨਾ ਪੀੜਤਾਂ ਦੀ ਗਿਣਤੀ ਵਿਚ ਬ੍ਰਾਜ਼ੀਲ ਦੂਜੇ ਨੰਬਰ 'ਤੇ ਹੈ। ਇੱਥੇ 6,14,941 ਲੋਕ ਕੋਰੋਨਾ ਦੀ ਲਪੇਟ ਵਿਚ ਹਨ ਅਤੇ 34,021 ਲੋਕਾਂ ਦੀ ਮੌਤ ਹੋ ਚੁੱਕੀ ਹੈ। ਰੂਸ 'ਚ ਵੀ ਕੋਵਿਡ-19 ਦਾ ਪ੍ਰਕੋਪ ਵੱਧਦਾ ਹੀ ਜਾ ਰਿਹਾ ਹੈ ਅਤੇ ਇੱਥੇ ਹੁਣ ਤੱਕ 4,49,256 ਲੋਕ ਪ੍ਰਭਾਵਿਤ ਹੋਏ ਹਨ ਅਤੇ 5,520 ਲੋਕਾਂ ਦੀ ਜਾਨ ਗਈ ਹੈ। 

ਇਟਲੀ, ਸਪੇਨ
ਇਟਲੀ ਵਿਚ ਮ੍ਰਿਤਕਾਂ ਦੀ ਗਿਣਤੀ 33,774 ਹੋ ਗਈ ਹੈ। ਇੱਥੇ ਪੀੜਤਾਂ ਦੀ ਗਿਣਤੀ 2,34,531 ਦਰਜ ਕੀਤੀ ਗਈ ਹੈ। ਓਧਰ, ਸਪੇਨ ਵਿਚ 27,134 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਇੱਥੇ ਕੋਰੋਨਾ ਵਾਇਰਸ ਦੇ  2,40,978 ਮਾਮਲੇ ਦਰਜ ਕੀਤੇ ਹਨ। ਇਨ੍ਹਾਂ ਦੋਹਾਂ ਦੇਸ਼ਾਂ ਵਿਚ ਪਿਛਲੇ ਕੁੱਝ ਸਮੇਂ ਤੋਂ ਕੋਰੋਨਾ ਵਾਇਰਸ ਦੀ ਗਤੀ ਘਟੀ ਹੈ।

ਚੀਨ, ਪਾਕਿਸਤਾਨ
ਕੋਰੋਨਾ ਵਾਇਰਸ ਦੀ ਸ਼ੁਰੂਆਤ ਜਿਸ ਚੀਨ ਤੋਂ ਹੋਈ, ਉੱਥੇ ਇਸ ਵਕਤ ਮੌਤਾਂ ਦੀ ਗਿਣਤੀ 4,638 ਦੱਸੀ ਜਾ ਰਹੀ ਹੈ, ਜਦੋਂ ਕਿ ਮਾਹਰਾਂ ਨੂੰ ਇਸ 'ਤੇ ਖਦਸ਼ਾ ਹੈ। ਪਿਛਲੇ ਸਾਲ ਚੀਨ ਦੇ ਹੁਬੇਈ ਸੂਬੇ ਦੇ ਵੁਹਾਨ ਸ਼ਹਿਰ ਤੋਂ ਵਾਇਰਸ ਫੈਲਣ ਦੀ ਸ਼ੁਰੂਆਤ ਹੋਈ ਸੀ। ਇੱਥੇ ਪੀੜਤਾਂ ਦੀ ਗਿਣਤੀ 84,177 ਹੈ। ਉੱਥੇ ਹੀ, ਪਾਕਿਸਤਾਨ ਵਿਚ 1,838 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦੋਂ ਕਿ 89,249 ਲੋਕਾਂ ਵਿਚ ਕੋਰੋਨਾ ਵਾਇਰਸ ਦੀ ਪੁਸ਼ਟੀ ਹੋਈ ਹੈ। ਪਾਕਿਸਤਾਨੀ ਪੰਜਾਬ ਇਸ ਦਾ ਸਭ ਤੋਂ ਵੱਧ ਪ੍ਰਭਾਵਿਤ ਸੂਬਾ ਹੈ, ਦੂਜੇ ਨੰਬਰ 'ਤੇ ਸਿੰਧ ਹੈ। 


Lalita Mam

Content Editor

Related News