ਵਿਸ਼ਵ ਭਰ 'ਚ ਕੋਰੋਨਾ ਦਾ ਝਟਕਾ, ਚੀਨ 'ਚ ਮੌਤਾਂ ਦੀ ਗਿਣਤੀ 3,070 'ਤੇ ਪੁੱਜੀ

Saturday, Mar 07, 2020 - 08:58 AM (IST)

ਬੀਜਿੰਗ— ਕੋਰੋਨਾ ਵਾਇਰਸ ਕਾਰਨ ਚੀਨ 'ਚ ਹੋਰ 28 ਲੋਕਾਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦੀ ਗਿਣਤੀ 3,073 ਹੋ ਗਈ ਹੈ। ਚੀਨੀ ਅਧਿਕਾਰੀਆਂ ਨੇ ਦੱਸਿਆ ਕਿ ਇੱਥੇ 80,813 ਲੋਕਾਂ 'ਚ ਕੋਰੋਨਾ ਵਾਇਰਸ ਹੋਣ ਦੀ ਪੁਸ਼ਟੀ ਹੋਈ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਹੁਣ ਤਕ 55,404 ਲੋਕਾਂ ਦਾ ਇਲਾਜ ਹੋਣ ਮਗਰੋਂ ਉਨ੍ਹਾਂ ਨੂੰ ਹਸਪਤਾਲਾਂ 'ਚੋਂ ਛੁੱਟੀ ਦੇ ਦਿੱਤੀ ਗਈ ਹੈ।

ਚੀਨ ਸਣੇ ਵਿਸ਼ਵ ਭਰ 'ਚ ਇਕ ਲੱਖ ਤੋਂ ਵਧੇਰੇ ਲੋਕ ਵਾਇਰਸ ਦੀ ਲਪੇਟ 'ਚ ਹਨ। ਚੀਨ ਤੋਂ ਬਾਹਰ ਵਾਇਰਸ ਕਾਰਨ 19,700 ਲੋਕ ਵਾਇਰਸ ਦੀ ਲਪੇਟ 'ਚ ਹਨ ਜਦਕਿ 360 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਚੀਨ ਤੋਂ ਬਾਅਦ ਦੱਖਣੀ ਕੋਰੀਆ 'ਚ ਪੀੜਤਾਂ ਦੀ ਗਿਣਤੀ ਬਹੁਤ ਜ਼ਿਆਦਾ ਹੈ। ਇੱਥੇ 6,593 ਲੋਕ ਵਾਇਰਸ ਦੀ ਲਪੇਟ 'ਚ ਹਨ ਤੇ 42 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸੇ ਕਾਰਨ ਬਹੁਤ ਸਾਰੇ ਜਨਤਕ ਸਮਾਗਮ ਜਿਵੇਂ ਸੰਗੀਤ, ਡਾਂਸ ਤੇ ਧਾਰਮਿਕ ਸਮਾਗਮ ਰੱਦ ਕਰ ਦਿੱਤੇ ਗਏ ਹਨ। ਇਸ ਦੇ ਨਾਲ ਹੀ ਖੇਡ ਸਮਾਗਮਾਂ 'ਚ ਵੀ ਲੋਕਾਂ ਨੂੰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। 80 ਤੋਂ ਵਧੇਰੇ ਦੇਸ਼ਾਂ 'ਚ ਪੈਰ ਪਸਾਰ ਚੁੱਕਾ ਵਾਇਰਸ ਕਹਿਰ ਮਚਾ ਰਿਹਾ ਹੈ। ਭਾਰਤ 'ਚ ਵੀ ਤਕਰੀਬਨ 30 ਲੋਕ ਇਸ ਵਾਇਰਸ ਦੀ ਲਪੇਟ 'ਚ ਹਨ। ਇਸ ਲਾਇਲਾਜ ਬੀਮਾਰੀ ਕਾਰਨ ਲੋਕਾਂ 'ਚ ਡਰ ਬਹੁਤ ਵਧ ਗਿਆ ਹੈ।


Related News