ਅਰਜਨਟੀਨਾ ਵਿਚ ਕੋਰੋਨਾ ਦੇ 5,782 ਨਵੇਂ ਮਾਮਲੇ, ਪੀੜਤਾਂ ਦੀ ਗਿਣਤੀ 1,41,000 ਤੋਂ ਪਾਰ

07/23/2020 11:34:06 AM

ਆਇਰਜ਼- ਅਰਜਨਟੀਨਾ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਦੇ 5,782 ਨਵੇਂ ਮਾਮਲੇ ਦਰਜ ਕੀਤੇ ਗਏ ਹਨ ਤੇ ਇਸ ਦੇ ਨਾਲ ਹੀ ਇੱਥੇ ਇਸ ਨਾਲ ਪ੍ਰਭਾਵਿਤ ਹੋਣ ਵਾਲੇ ਲੋਕਾਂ ਦੀ ਗਿਣਤੀ ਵੱਧ ਕੇ 1,41,900 ਹੋ ਗਈ ਹੈ। ਅਰਜਨਟੀਨਾ ਦੇ ਸਿਹਤ ਮੰਤਰਾਲੇ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। 

ਮੰਤਰਾਲੇ ਨੇ ਕਿਹਾ ਕਿ ਦੇਸ਼ ਵਿਚ ਅੱਜ ਕੋਵਿਡ-19 ਦੇ 5,782 ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਿਸ ਦੇ ਬਾਅਦ ਇਸ ਨਾਲ ਸੰਕਰਮਿਤ ਲੋਕਾਂ ਦੀ ਗਿਣਤੀ 1,41,900 ਹੋ ਗਈ ਹੈ। ਮੰਤਰਾਲੇ ਮੁਤਾਬਕ ਇਸ ਦੌਰਾਨ ਦੇਸ਼ ਵਿਚ ਇਸ ਜਾਨਲੇਵਾ ਵਾਇਰਸ ਨਾਲ 98 ਮਰੀਜ਼ਾਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦਾ ਅੰਕੜਾ 2,588 ਤੱਕ ਪੁੱਜ ਗਿਆ ਹੈ। 

ਬਹੁਤ ਸਾਰੇ ਦੇਸ਼ਾਂ ਵਿਚ ਪੀੜਤਾਂ ਦੀ ਗਿਣਤੀ ਘੱਟ ਰਹੀ ਹੈ ਪਰ ਕਈ ਦੇਸ਼ ਅਜੇ ਵੀ ਕੋਰੋਨਾ ਵਾਇਰਸ ਦੀ ਭਾਰੀ ਮਾਰ ਝੱਲ ਰਹੇ ਹਨ। 

Lalita Mam

This news is Content Editor Lalita Mam