ਰੂਸੀ ਰਾਸ਼ਟਰਪਤੀ ਦੇ ਭਵਨ ਤੱਕ ਪਹੁੰਚਿਆ ਕੋਰੋਨਾਵਾਇਰਸ, ਬੁਲਾਰਾ ਹੋਇਆ ਸ਼ਿਕਾਰ
Tuesday, May 12, 2020 - 09:22 PM (IST)
ਮਾਸਕੋ - ਰੂਸ ਦੇ ਰਾਸ਼ਟਰਪਤੀ ਭਵਨ ਕ੍ਰੇਮਲਿਨ ਦੇ ਬੁਲਾਰੇ ਦਮਿਤ੍ਰੀ ਪੇਸਕੋਵ ਨੇ ਮੰਗਲਵਾਰ ਨੂੰ ਖੁਦ ਨੂੰ ਕੋਰੋਨਾਵਾਇਰਸ ਤੋਂ ਪਾਜ਼ੇਟਿਵ ਹੋਣ ਦੀ ਪੁਸ਼ਟੀ ਕੀਤੀ ਹੈ। ਪੇਸਕੇਵ ਇਕ ਹਸਪਤਾਲ ਵਿਚ ਦਾਖਲ ਹਨ, ਜਿਥੇ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਪੇਸਕੋਵ ਨੇ ਅੱਜ ਇਸ ਦੀ ਪੁਸ਼ਟੀ ਕਰਦੇ ਹੋਏ ਆਖਿਆ, ਹਾਂ ਮੈਂ ਬੀਮਾਰ ਹਾਂ। ਮੇਰਾ ਇਲਾਜ ਕੀਤਾ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਕੋਰੋਨਾਵਾਇਰਸ ਨਾਲ ਸਭ ਤੋਂ ਜ਼ਿਆਦਾ ਰੂਪ ਤੋਂ ਪ੍ਰਭਾਵਿਤ ਅਮਰੀਕਾ ਅਤੇ ਸਪੇਨ ਤੋਂ ਬਾਅਦ ਤੀਜੇ ਨੰਬਰ 'ਤੇ ਰੂਸ ਆ ਚੁੱਕਿਆ ਹੈ।
ਇਸ ਮਹੀਨੇ ਦੀ ਸ਼ੁਰੂਆਤ ਤੋਂ ਬਾਅਦ ਰੂਸ ਵਿਚ ਕੋਰੋਨਾਵਾਇਰਸ ਮਹਾਮਾਰੀ ਦਾ ਪ੍ਰਭਾਵ ਲਗਾਤਾਰ ਵੱਧਦਾ ਦੇਖਿਆ ਗਿਆ ਹੈ। ਜਿਸ ਕਾਰਨ ਉਥੇ ਬੀਤੇ ਕੁਝ ਦਿਨਾਂ ਤੋਂ ਕੋਰੋਨਾ ਤੋਂ ਪ੍ਰਭਾਵਿਤ ਲੋਕਾਂ ਦੀ ਗਿਣਤੀ ਹਰ ਰੋਜ਼ 10 ਹਜ਼ਾਰ ਤੋਂ ਪਾਰ ਪਹੁੰਚ ਰਹੀ ਹੈ। ਦੱਸ ਦਈਏ ਕਿ ਰੂਸ ਵਿਚ ਹੁਣ ਤੱਕ ਕੋਰੋਨਾਵਾਇਰਸ ਮਹਾਮਾਰੀ ਦੇ 2,32,243 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ਵਿਚੋਂ 2,116 ਲੋਕਾਂ ਦੀ ਮੌਤ ਹੋ ਚੁੱਕੀ ਹੈ ਪਰ ਉਥੇ ਹੀ (43,512) ਵੱਡੇ ਪੱਧਰ 'ਤੇ ਲੋਕਾਂ ਦੇ ਰੀ-ਕਵਰ ਹੋਣ ਦੀ ਵੀ ਖਬਰ ਹੈ।