ਬ੍ਰਾਜ਼ੀਲ ''ਚ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਦੇ 22 ਹਜ਼ਾਰ ਨਵੇਂ ਮਾਮਲੇ ਦਰਜ
Tuesday, Aug 11, 2020 - 03:37 PM (IST)
ਬ੍ਰਾਸੀਲੀਆ- ਬ੍ਰਾਜ਼ੀਲ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਦੇ 22 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਦਰਜ ਕੀਤੇ ਗਏ ਹਨ ਤੇ ਇਸ ਦੌਰਾਨ 700 ਲੋਕਾਂ ਦੀ ਮੌਤ ਹੋ ਗਈ।
ਬ੍ਰਾਜ਼ੀਲ ਦੇ ਸਿਹਤ ਮੰਤਰਾਲੇ ਨੇ ਮੰਗਲਵਾਰ ਨੂੰ ਜਾਰੀ ਬਿਆਨ ਵਿਚ ਇਹ ਜਾਣਕਾਰੀ ਦਿੱਤੀ। ਦੇਸ਼ ਵਿਚ ਪਿਛਲੇ 24 ਘੰਟਿਆਂ ਦੌਰਾਨ 22,048 ਨਵੇਂ ਮਾਮਲੇ ਆਉਣ ਦੇ ਬਾਅਦ ਵਾਇਰਸ ਪੀੜਤਾਂ ਦੀ ਗਿਣਤੀ ਵੱਧ ਕੇ 30,57,470 ਹੋ ਗਈ ਹੈ।
ਸਿਹਤ ਮੰਤਰਾਲੇ ਮੁਤਾਬਕ ਇਸ ਦੌਰਾਨ 703 ਹੋਰ ਲੋਕਾਂ ਦੇ ਦਮ ਤੋੜਨ ਨਾਲ ਦੇਸ਼ ਵਿਚ ਕੋਰੋਨਾ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 1,01,752 ਹੋ ਗਈ ਹੈ। ਦੇਸ਼ ਵਿਚ ਹੁਣ ਤੱਕ 21 ਲੱਖ ਤੋਂ ਵੱਧ ਕੋਰੋਨਾ ਪੀੜਤ ਸਿਹਤਯਾਬ ਵੀ ਹੋਏ ਹਨ। ਵਿਸ਼ਵ ਸਿਹਤ ਸੰਗਠਨ ਨੇ 11 ਮਾਰਚ ਨੂੰ ਕੋਰੋਨਾ ਵਾਇਰਸ ਨੂੰ ਮਹਾਮਾਰੀ ਘੋਸ਼ਤ ਕੀਤਾ ਸੀ।