ਕੈਨੇਡਾ ਵਿਚ ਵਧੀ ਕੋਰੋਨਾ ਵਾਇਰਸ ਪੀੜਤਾਂ ਦੀ ਗਿਣਤੀ, ਜਾਣੋ ਤਾਜ਼ਾ ਅੰਕੜੇ

Thursday, Mar 26, 2020 - 10:03 PM (IST)

ਕੈਨੇਡਾ ਵਿਚ ਵਧੀ ਕੋਰੋਨਾ ਵਾਇਰਸ ਪੀੜਤਾਂ ਦੀ ਗਿਣਤੀ, ਜਾਣੋ ਤਾਜ਼ਾ ਅੰਕੜੇ

ਓਟਾਵਾ- ਕੈਨੇਡਾ ਵਿਚ ਕੋਰੋਨਾ ਵਾਇਰਸ ਨਾਲ ਇਨਫੈਕਟਡ ਲੋਕਾਂ ਦੀ ਗਿਣਤੀ ਵੱਧ ਕੇ 3400 ਤੋਂ ਪਾਰ ਹੋ ਚੁੱਕੀ ਹੈ, ਉੱਥੇ ਹੀ ਮਰਨ ਵਾਲਿਆਂ ਦੀ ਗਿਣਤੀ 36 ਹੈ। ਓਂਟਾਰੀਓ ਵਿਚ ਕੋਰੋਨਾ ਵਾਇਰਸ ਦੇ 170 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਸੂਬੇ ਵਿਚ ਗਿਣਤੀ 858 ਹੋ ਗਈ ਹੈ। ਸਿਹਤ ਅਧਿਕਾਰੀਆਂ ਮੁਤਾਬਕ ਸੂਬੇ ਵਿਚ 10,000 ਲੋਕਾਂ ਦਾ ਟੈਸਟ ਕੀਤਾ ਜਾ ਰਿਹਾ ਹੈ, ਹਾਲਾਂਕਿ 26,000 ਲੋਕਾਂ ਦਾ ਟੈਸਟ ਨੈਗੇਟਿਵ ਆਇਆ ਹੈ। ਓਂਟਾਰੀਓ ਵਿਚ 13 ਲੋਕਾਂ ਦੀ ਮੌਤ ਹੋ ਚੁੱਕੀ ਹੈ।

PunjabKesari
ਬਿ੍ਰਟਿਸ਼ ਕੋਲੰਬੀਆ ਵਿਚ ਕੋਰੋਨਾ ਦੇ 42 ਨਵੇਂ ਮਾਮਲੇ ਸਾਹਮਣੇ ਆਏ ਹਨ, ਇਸ ਦੇ ਨਾਲ ਹੀ ਪੀੜਤਾਂ ਦੀ ਗਿਣਤੀ ਵਧ ਕੇ 659 ਹੋ ਗਈ ਹੈ। ਬਿ੍ਰਟਿਸ਼ ਕੋਲੰਬੀਆ ਵਿਚ ਹੁਣ ਤਕ 14 ਲੋਕਾਂ ਦੀ ਮੌਤ ਹੋ ਚੁੱਕੀ ਹੈ। ਅਲਬਰਟਾ ਸੂਬੇ ਵਿਚ 61 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਇੱਥੇ ਇਨਫੈਕਟਡ ਲੋਕਾਂ ਦੀ ਗਿਣਤੀ 419 ਹੋ ਗਈ ਹੈ।  20 ਮਰੀਜ਼ਾਂ ਦਾ ਹਸਪਤਾਲਾਂ ਵਿਚ ਚੱਲ ਰਿਹਾ ਹੈ, ਜਿਨ੍ਹਾਂ ਵਿਚੋਂ 8 ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਇੱਥੇ 2 ਲੋਕਾਂ ਦੀ ਮੌਤ ਹੋ ਚੁੱਕੀ ਹੈ।

PunjabKesari

ਕਿਊਬਿਕ ਵਿਚ ਹੁਣ ਤਕ 6 ਲੋਕਾਂ ਦੀ ਮੌਤ ਹੋ ਚੁੱਕੀ ਹੈ, ਉੱਥੇ ਹੀ ਇਨਫੈਕਟਡ ਦੇ 326 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ਕੁੱਲ 1,339 ਲੋਕ ਇਨਫੈਕਟਡ ਹਨ। ਇਨ੍ਹਾਂ ਵਿਚੋਂ 35 ਲੋਕਾਂ ਦੀ ਸਥਿਤੀ ਗੰਭੀਰ ਦੱਸੀ ਜਾ ਰਹੀ ਹੈ। ਸੂਬੇ ਵਿਚ 26,634 ਲੋਕਾਂ ਦੀ ਟੈਸਟ ਰਿਪੋਰਟ ਨੈਗੇਟਿਵ ਆਈ ਹੈ, ਜਦਕਿ 2,998 ਲੋਕਾਂ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ। 

PunjabKesari

ਬਰੈਂਪਟਨ ਤੋਂ ਪੰਜਾਬੀ ਮੂਲ ਦੀ ਐੱਮ. ਪੀ. ਕਮਲ ਖਹਿਰਾ ਦੀ ਰਿਪੋਰਟ ਵੀ ਪੋਜ਼ੀਟਿਵ ਆਉਣ ਮਗਰੋਂ ਉਹ ਸੈਲਫ ਆਈਸੋਲੇਟਡ ਹੈ। ਕੈਨੇਡਾ ਵਿਚ ਵੱਡੇ ਪੱਧਰ ‘ਤੇ ਕੋਰੋਨਾ ਦੇ ਟੈਸਟ ਕੀਤੇ ਜਾ ਰਹੇ ਹਨ।

PunjabKesari


author

Sanjeev

Content Editor

Related News