ਕੋਰੋਨਾ ਫੈਲਣ ਤੋਂ ਰੋਕਣ ਲਈ ਓਂਟਾਰੀਓ ’ਚ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਐਂਟਰੀ ਬੈਨ ਕਰੇਗਾ ਕੈਨੇਡਾ
Sunday, May 02, 2021 - 11:33 AM (IST)
ਟੋਰਾਂਟੋ (ਭਾਸ਼ਾ) : ਕੈਨੇਡਾ ਕੋਰੋਨਾ ਵਾਇਰਸ ਦੀ ਤੀਜੀ ਲਹਿਰ ਨਾਲ ਜੂਝ ਰਹੇ ਓਂਟਾਰੀਓ ਸੂਬੇ ਵਿਚ ਭਾਰਤ ਸਮੇਤ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਐਂਟਰੀ ’ਤੇ ਪਾਬੰਦੀ ਲਗਾਏਗਾ। ਓਟਾਵਾ ਸਥਿਤ ਸਿੱਖਿਆ ਸੇਵਾ ਪ੍ਰਦਾਤਾ ਕੈਨੇਡੀਅਨ ਬਿਊਰੋ ਫਾਰ ਇੰਟਰਨੈਸ਼ਨਲ ਐਜੂਕੇਸ਼ਨ (ਸੀ.ਬੀ.ਆਈ.ਈ.) ਮੁਤਾਬਕ ਕੈਨੇਡਾ ਵਿਚ 2020 ਵਿਚ 5,30,540 ਅੰਤਰਰਾਸ਼ਟਰੀ ਵਿਦਿਆਰਥੀ ਸਨ, ਜਿਨ੍ਹਾਂ ਵਿਚ ਜ਼ਿਆਦਾਤਰ ਭਾਰਤ (34 ਫ਼ੀਸਦੀ) ਦੇ ਸਨ। ਇਸ ਤੋਂ ਬਾਅਦ 22 ਫ਼ੀਸਦੀ ਵਿਦਿਆਰਥੀ ਚੀਨ ਦੇ ਸਨ। ਇਸ ਨੇ ਦੱਸਿਆ ਕਿ ਓਂਟਾਈਓ ਵਿਚ ਸਭ ਤੋਂ ਵੱਧ 2,42,825 ਜਾਂ 46 ਫ਼ੀਸਦੀ ਅੰਤਰਰਾਸ਼ਟਰੀ ਵਿਦਿਆਰਥੀ ਹਨ।
ਇਹ ਵੀ ਪੜ੍ਹੋ : ਡਾ. ਫਾਊਚੀ ਦੀ ਸਲਾਹ, ਕੋਰੋਨਾ ਦੇ ਭਿਆਨਕ ਮੰਜ਼ਰ ਦਰਮਿਆਨ ਭਾਰਤ ’ਚ ਲੱਗੇ ਕੁੱਝ ਹਫ਼ਤਿਆਂ ਲਈ 'ਤਾਲਾਬੰਦੀ'
ਇਕ ਖ਼ਬਰ ਮੁਤਾਬਕ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਕਿ ਸਰਕਾਰ ਓਂਟਾਰੀਓ ’ਚ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਐਂਟਰੀ ਰੋਕਣ ’ਤੇ ਵਿਚਾਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਮਹਾਮਾਰੀ ਦੇ ਪ੍ਰਸਾਰ ਨੂੰ ਰੋਕਣ ਲਈ ਸੂਬੇ ਦੇ ਪ੍ਰਮੁੱਖ ਡੱਗ ਫੋਰਗ ਦੀ ਬੇਨਤੀ ਦੇ ਬਾਅਦ ਸਰਕਾਰ ਅਜਿਹਾ ਫ਼ੈਸਲਾ ਕਰਨ ’ਤੇ ਵਿਚਾਰ ਕਰ ਰਹੀ ਹੈ। ਕੈਨੇਡਾ ਵਿਚ ਕੋਵਿਡ-19 ਯਾਤਰਾ ਨਿਯਮਾਂ ਤੋਂ ਫਿਲਹਾਲ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਛੋਟ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਭਾਰਤ ਤੋਂ ਆਸਟ੍ਰੇਲੀਆ ਪਰਤ ਰਹੇ ਲੋਕਾਂ ਲਈ ਵੱਡੀ ਖ਼ਬਰ, ਲੱਗ ਸਕਦੈ ਜੁਰਮਾਨਾ ਅਤੇ ਹੋ ਸਕਦੀ ਹੈ ਜੇਲ੍ਹ
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।