ਈਰਾਨ ''ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 1,95,000 ਤੋਂ ਪਾਰ

06/17/2020 5:44:41 PM

ਤੇਹਰਾਨ— ਈਰਾਨ 'ਚ ਨਾਵਲ ਕੋਰੋਨਾ ਵਾਇਰਸ ਨਾਲ ਸੰਕ੍ਰਮਿਤ ਲੋਕਾਂ ਦੀ ਗਿਣਤੀ 1,95,000 ਨੂੰ ਪਾਰ ਕਰ ਗਈ ਹੈ, ਜਿਨ੍ਹਾਂ 'ਚੋਂ ਲਗਭਗ 1,55,000 ਬਿਮਾਰੀ ਤੋਂ ਠੀਕ ਹੋਏ ਹਨ। ਸਿਹਤ ਮੰਤਰਾਲਾ ਦੇ ਬੁਲਾਰੇ ਨੇ ਇਸ ਦੀ ਜਾਣਕਾਰੀ ਦਿੱਤੀ।

ਬੁੱਧਵਾਰ ਨੂੰ ਇੱਕ ਰੋਜ਼ਾਨਾ ਪ੍ਰੈਸ ਕਾਨਫਰੰਸ ਵਿੱਚ ਬੋਲਦਿਆਂ ਸਿਮਾ ਸਦਾਤ ਲਾਰੀ ਨੇ ਕਿਹਾ ਕਿ ਪਿਛਲੇ 24 ਘੰਟਿਆਂ 'ਚ 2,612 ਨਵੇਂ ਮਾਮਲਿਆਂ ਤੋਂ ਬਾਅਦ ਦੇਸ਼ ਭਰ 'ਚ ਕੋਰੋਨਾ ਵਾਇਰਸ ਸੰਕ੍ਰਮਿਤ ਲੋਕਾਂ ਦੀ ਗਿਣਤੀ 195,051 ਹੋ ਗਈ ਹੈ।
ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਨੇ ਪਿਛਲੇ 24 ਘੰਟਿਆਂ ਦੌਰਾਨ 120 ਮਰੀਜ਼ਾਂ ਦੀ ਜਾਨ ਲਈ ਹੈ, ਜਿਸ ਨਾਲ ਮ੍ਰਿਤਕਾਂ ਦੀ ਕੁੱਲ ਗਿਣਤੀ 9,185 ਹੋ ਗਈ ਹੈ। ਲਾਰੀ ਨੇ ਦੱਸਿਆ ਕਿ ਕੱਲ੍ਹ ਮਿਲੇ ਨਵੇਂ ਮਾਮਲਿਆਂ 'ਚੋਂ 1,071 ਮਰੀਜ਼ਾਂ ਨੂੰ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। 2,789 ਕੋਰੋਨਾ ਵਾਇਰਸ ਮਰੀਜ਼ਾਂ ਦੀ ਹਾਲਤ ਗੰਭੀਰ ਸਥਿਤੀ 'ਚ ਹੈ। ਉਨ੍ਹਾਂ ਨੇ ਦੱਸਿਆ ਕਿ ਹੁਣ ਤੱਕ ਘੱਟੋ-ਘੱਟ 154,812 ਮਰੀਜ਼ ਕੋਰੋਨਾ ਵਾਇਰਸ ਦੀ ਲਾਗ ਤੋਂ ਠੀਕ ਹੋ ਚੁੱਕੇ ਹਨ ਅਤੇ ਉਨ੍ਹਾਂ ਨੂੰ ਈਰਾਨ ਦੇ ਸਾਰੇ ਹਸਪਤਾਲਾਂ ਤੋਂ ਛੁੱਟੀ ਦੇ ਦਿੱਤੀ ਗਈ ਹੈ। ਬੁਲਾਰੇ ਨੇ ਇਹ ਵੀ ਕਿਹਾ ਕਿ ਈਰਾਨ 'ਚ ਹੁਣ ਤਕ ਤਕਰੀਬਨ 1,320,000 ਕੋਰੋਨਾ ਵਾਇਰਸ ਟੈਸਟ ਕੀਤੇ ਜਾ ਚੁੱਕੇ ਹਨ।

Sanjeev

This news is Content Editor Sanjeev