ਚੀਨ 'ਚ ਕੋਰੋਨਾ ਵਾਇਰਸ ਕਾਰਨ ਮੌਤਾਂ ਦੀ ਗਿਣਤੀ 2,500 ਤੋਂ ਵੀ ਹੋਈ ਪਾਰ

02/24/2020 9:47:58 AM

ਬੀਜਿੰਗ— ਚੀਨ 'ਚ ਕੋਰੋਨਾ ਵਾਇਰਸ ਕਾਰਨ ਐਤਵਾਰ ਨੂੰ 150 ਤੋਂ ਵਧੇਰੇ ਲੋਕਾਂ ਦੀ ਮੌਤ ਹੋਣ ਨਾਲ ਇਸ ਘਾਤਕ ਵਾਇਰਸ ਕਾਰਨ ਮਰਨ ਵਾਲਿਆਂ ਦੀ ਗਿਣਤੀ 2,592 ਹੋ ਗਈ ਹੈ। ਰਾਸ਼ਟਰੀ ਸਿਹਤ ਵਿਭਾਗ ਨੇ ਇਸ ਦੀ ਜਾਣਕਾਰੀ ਦਿੱਤੀ ਕਿ 150 'ਚੋਂ 149 ਲੋਕਾਂ ਦੀ ਮੌਤ ਹੁਬੇਈ ਸੂਬੇ 'ਚ ਹੋਈ ਹੈ, ਜਿੱਥੇ ਇਸ ਵਾਇਰਸ ਦਾ ਸਭ ਤੋਂ ਵਧੇਰੇ ਪ੍ਰਕੋਪ ਹੈ। ਵਿਭਾਗ ਨੇ 409 ਨਵੇਂ ਮਾਮਲਿਆਂ ਦੇ ਸਾਹਮਣੇ ਆਉਣ ਦੀ ਪੁਸ਼ਟੀ ਵੀ ਕੀਤੀ ਹੈ, ਜਿਨ੍ਹਾਂ 'ਚੋਂ ਵਧੇਰੇ ਹੁਬੇਈ ਸੂਬੇ 'ਚੋਂ ਹਨ।

ਪੀੜਤਾਂ ਦੀ ਗਿਣਤੀ ਵਧ ਕੇ 77,150 ਹੋ ਚੁੱਕੀ ਹੈ। ਦੱਸਿਆ ਜਾ ਰਿਹਾ ਹੈ ਕਿ ਹੁਣ ਤਕ 16,738 ਲੋਕਾਂ ਨੂੰ ਹਸਪਤਾਲ 'ਚੋਂ ਛੁੱਟੀ ਦੇ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਪਿਛਲੇ ਸਾਲ ਦਸੰਬਰ ਮਹੀਨੇ ਤੋਂ ਫੈਲੇ ਇਸ ਵਾਇਰਸ ਨੇ 25 ਦੇਸ਼ਾਂ 'ਚ ਪੈਰ ਪਸਾਰ ਲਏ ਹਨ। ਦੱਖਣੀ ਕੋਰੀਆ 'ਚ ਵੀ ਇਸ ਦਾ ਕਾਫੀ ਪ੍ਰਕੋਪ ਦੇਖਣ ਨੂੰ ਮਿਲਿਆ ਹੈ, ਜਿੱਥੇ ਹੁਣ ਤਕ 7 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 763 ਲੋਕਾਂ 'ਚ ਵਾਇਰਸ ਦੀ ਪੁਸ਼ਟੀ ਹੋ ਚੁੱਕੀ ਹੈ। ਇਟਲੀ 'ਚ ਵੀ ਦੋ ਲੋਕਾਂ ਦੀ ਮੌਤ ਹੋ ਚੁੱਕੀ ਹੈ ਤੇ ਇਸ ਕਾਰਨ ਦੇਸ਼ ਭਰ 'ਚ ਸੁਰੱਖਿਆ ਦੇ ਕਦਮ ਚੁੱਕੇ ਗਏ ਹਨ।