ਆਸਟਰੇਲੀਆ 'ਚ ਕੋਰੋਨਾਵਾਇਰਸ ਦੇ ਮਾਮਲਿਆਂ ਦੀ ਗਿਣਤੀ ਹੋਈ 59

Friday, Mar 06, 2020 - 04:40 PM (IST)

ਕੈਨਬਰਾ- ਵਿਸ਼ਵ ਵਿਚ ਕੋਰੋਨਾਵਾਇਰਸ ਦੇ ਵਧਦੇ ਅਸਰ ਦੇ ਵਿਚਾਲੇ ਆਸਟਰੇਲੀਆ ਵਿਚ ਕੋਰੋਨਾਵਾਇਰਸ ਨਾਲ ਇਨਫੈਕਟਡ ਲੋਕਾਂ ਦੀ ਗਿਣਤੀ ਵਧ ਕੇ 59 ਹੋ ਗਈ ਹੈ। ਸਿਹਤ ਵਿਭਾਗ ਵਲੋਂ ਜਾਰੀ ਅੰਕੜਿਆਂ ਮੁਤਾਬਕ ਸ਼ੁੱਕਰਵਾਰ ਤੱਕ 59 ਲੋਕਾਂ ਵਿਚ ਕੋਰੋਨਾਵਾਇਰਸ ਦਾ ਇਨਫੈਕਸ਼ਨ ਪਾਇਆ ਗਿਆ ਹੈ ਜਦਕਿ ਵੀਰਵਾਰ ਤੱਕ ਇਸ ਦੀ ਗਿਣਤੀ 52 ਸੀ। ਆਸਟਰੇਲੀਆ ਵਿਚ ਹੁਣ ਤੱਕ ਇਸ ਵਾਇਰਸ ਕਾਰਨ ਦੋ ਲੋਕਾਂ ਦੀ ਮੌਤ ਹੋ ਚੁੱਕੀ ਹੈ।PunjabKesari

ਪ੍ਰਧਾਨ ਮੰਤਰੀ ਸਕਾਟ ਮੋਰਿਸਨ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਸੂਬਾ ਤੇ ਸੰਘੀ ਸਰਕਾਰਾਂ ਕੋਰੋਨਾਵਾਇਰਸ ਨਾਲ ਨਿਪਟਣ ਵਿਚ ਹੋਣ ਵਾਲੇ ਖਰਚੇ ਨੂੰ ਆਪਸ ਵਿਚ ਵੰਡਣਗੀਆਂ ਤੇ ਇਹ ਖਰਚ ਇਕ ਅਰਬ ਆਸਟਰੇਲੀਆਈ ਡਾਲਰ ਤੱਕ ਹੋ ਸਕਦਾ ਹੈ। ਜ਼ਿਕਰਯੋਗ ਹੈ ਕਿ ਕੋਰੋਨਾਵਾਇਰਸ ਦਾ ਪਹਿਲਾ ਮਾਮਲਾ ਬੀਤੇ ਦਸੰਬਰ ਮਹੀਨੇ ਚੀਨ ਦੇ ਵੁਹਾਨ ਸ਼ਹਿਰ ਵਿਚ ਸਾਹਮਣੇ ਆਇਆ ਸੀ, ਜਿਸ ਤੋਂ ਬਾਅਦ ਇਹ ਦੁਨੀਆ ਦੇ ਕਈ ਦੇਸ਼ਾਂ ਵਿਚ ਫੈਲ ਚੁੱਕਾ ਹੈ। ਚੀਨ ਵਿਚ ਜਾਨਲੇਵਾ ਵਾਇਰਸ ਕਾਰਨ ਮਰਨ ਵਾਲਿਆਂ ਦੀ ਗਿਣਤੀ 3042 ਹੋ ਚੁੱਕੀ ਹੈ ਤੇ ਕੁੱਲ 80552 ਮਾਮਲਿਆਂ ਦੀ ਪੁਸ਼ਟੀ ਹੋਈ ਹੈ। 

PunjabKesari

ਵਿਸ਼ਵ ਸਿਹਤ ਸੰਗਠਨ ਨੇ ਸ਼ੁੱਕਰਵਾਰ ਨੂੰ ਪੁਸ਼ਟੀ ਕੀਤੀ ਹੈ ਕਿ ਕੋਰੋਨਾਵਾਇਰਸ ਨਾਲ ਵਿਸ਼ਵ ਵਿਚ 3282 ਲੋਕਾਂ ਨੂੰ ਆਪਣੀ ਜਾਨ ਗੁਆਉਣੀ ਪਈ ਹੈ। ਵਿਸ਼ਵ ਸਿਹਤ ਸੰਗਠਨ ਦੇ ਅਧਿਕਾਰਿਤ ਅੰਕੜਿਆਂ ਮੁਤਾਬਕ ਵੀਰਵਾਰ ਤੱਕ ਕੋਰੋਨਾਵਾਇਰਸ ਦੇ 2,241 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਿਸ ਤੋਂ ਬਾਅਦ ਹੁਣ ਤੱਕ ਕੁੱਲ ਮਾਮਲਿਆਂ ਦੀ ਗਿਣਤੀ ਵਧ ਕੇ 95,333 ਹੋ ਗਈ ਹੈ। 

ਇਹ ਵੀ ਪੜ੍ਹੋ-

WHO ਦੀ ਅਪੀਲ: 'ਆਓ ਮਿਲ ਕੇ ਲੜੀਏ ਕੋਰੋਨਾਵਾਇਰਸ ਖਿਲਾਫ ਲੜਾਈ' (ਵੀਡੀਓ)

ਸੋਸ਼ਲ ਮੀਡੀਆ 'ਤੇ ਕੋਰੋਨਾਵਾਇਰਸ ਬਾਰੇ ਫੈਲੀਆਂ ਇਹਨਾਂ ਅਫਵਾਹਾਂ ਤੋਂ ਰਹੋ ਸਾਵਧਾਨ

ਕੋਵਿਡ 19 : ਐਂਟੀਬਾਇਓਟਿਕ ਮਦਦਗਾਰ ਨਹੀਂ, ਹੱਥ ਧੋਂਦੇ ਰਹਿਣਾ ਸਭ ਤੋਂ ਜ਼ਰੂਰੀ


Baljit Singh

Content Editor

Related News