USA 'ਚ 24 ਘੰਟੇ ਦੌਰਾਨ 1,433 ਲੋਕਾਂ ਦੀ ਗਈ ਜਾਨ, ਨਿਊਯਾਰਕ 'ਚ ਮੌਤ ਅੰਕੜਾ 14 ਹਜ਼ਾਰ ਤੋਂ ਪਾਰ

04/21/2020 7:57:50 AM

ਵਾਸ਼ਿੰਗਟਨ- ਕੋਰੋਨਾ ਵਾਇਰਸ ਨਾਲ ਸਭ ਤੋਂ ਵੱਧ ਪ੍ਰਭਾਵਿਤ ਅਮਰੀਕੀ ਸ਼ਹਿਰ ਨਿਊਯਾਰਕ ਵਿਚ ਇਸ ਵਾਇਰਸ ਦੀ ਲਪੇਟ ਵਿਚ ਆਉਣ ਨਾਲ ਹੁਣ ਤੱਕ 14,347 ਲੋਕਾਂ ਦੀ ਮੌਤ ਹੋ ਚੁੱਕੀ ਹੈ। ਅਮਰੀਕਾ ਵਿਚ ਬੀਤੇ 24 ਘੰਟਿਆਂ ਦੌਰਾਨ 1433 ਲੋਕਾਂ ਦੀ ਜਾਨ ਜਾ ਚੁੱਕੀ ਹੈ।
ਨਿਊਯਾਰਕ ਸਿਹਤ ਵਿਭਾਗ ਨੇ ਸੋਮਵਾਰ ਨੂੰ ਦੱਸਿਆ ਕਿ ਨਿਊਯਾਰਕ ਸੂਬੇ ਵਿਚ ਹੁਣ ਤੱਕ 2,47,512 ਲੋਕ ਪੀੜਤ ਹੋ ਚੁੱਕੇ ਹਨ ਜਦੋਂ ਕਿ ਨਿਊਯਾਰਕ ਸ਼ਹਿਰ ਵਿਚ ਅੰਕੜਾ 1,36,806 ਦਾ ਹੈ। ਇਸ ਤੋਂ ਪਹਿਲਾਂ ਨਿਊਯਾਰਕ ਦੇ ਗਵਰਨਰ ਐਂਡਰੀਊ ਕੁਓਮੋ ਨੇ ਦੱਸਿਆ ਕਿ ਐਤਵਾਰ ਨੂੰ ਨਿਊਯਾਰਕ ਵਿਚ 478 ਪੀੜਤਾਂ ਦੀ ਮੌਤ ਹੋਈ ਹੈ ਜਦੋਂ ਕਿ ਸ਼ਨੀਵਾਰ ਨੂੰ 507 ਲੋਕਾਂ ਦੀ ਮੌਤ ਹੋਈ ਸੀ।

ਜੌਹਨ ਹਾਪਿੰਕਸ ਯੂਨੀਵਰਸਿਟੀ ਮੁਤਾਬਕ ਅਮਰੀਕਾ ਵਿਚ ਹੁਣ ਤੱਕ 7,84,599 ਲੋਕ ਕੋਰੋਨਾ ਵਾਇਰਸ ਨਾਲ ਪੀੜਤ ਹੋ ਗਏ ਹਨ ਜਦਕਿ 42 ਹਜ਼ਾਰ ਤੋਂ ਵੱਧ ਲੋਕਾਂ ਦੀ ਜਾਨ ਜਾ ਚੁੱਕੀ ਹੈ। ਵਿਸ਼ਵ ਭਰ ਵਿਚ 24 ਲੱਖ ਤੋਂ ਵੱਧ ਲੋਕ ਕੋਰੋਨਾ ਦੀ ਲਪੇਟ ਵਿਚ ਹਨ ਅਤੇ 1 ਲੱਖ 70 ਹਜ਼ਾਰ ਲੋਕਾਂ ਦੀ ਮੌਤ ਹੋ ਚੁੱਕੀ ਹੈ। 

ਗਵਰਨਰ ਨੇ ਨਿਊਯਾਰਕ ਵਿਚ ਰਹਿੰਦੇ ਲੋਕਾਂ ਨੂੰ ਜਾਗਰੂਕ ਰਹਿਣ ਦੀ ਅਪੀਲ ਕੀਤੀ ਅਤੇ ਲੋਕਾਂ ਨੂੰ ਇਕ-ਦੂਜੇ ਤੋਂ ਦੂਰੀ ਬਣਾ ਕੇ ਰੱਖਣ ਅਤੇ ਹਰ ਕਦਮ ਚੁੱਕਣ ਦੀ ਅਪੀਲ ਕੀਤੀ ਤਾਂ ਜੋ ਸ਼ਹਿਰ ਵਿਚ ਨਵੇਂ ਮਾਮਲਿਆਂ ਨੂੰ ਘਟਾਇਆ ਜਾ ਸਕੇ। ਨਿਊਯਾਰਕ ਸਿਟੀ ਵਿਚ ਕੋਰੋਨਾ ਵਾਇਰਸ ਦੇ ਮਾਮਲੇ ਅਮਰੀਕਾ ਦੇ ਕਿਸੇ ਵੀ ਸ਼ਹਿਰ ਨਾਲੋਂ ਸਭ ਤੋਂ ਵੱਧ ਹਨ।


Lalita Mam

Content Editor

Related News