ਕੋਰੋਨਾ ਵਾਇਰਸ ਤੋਂ ਠੀਕ ਹੋਈ ਮਹਿਲਾ ਦੀ ਘਰ ਪਹੁੰਚਣ ‘ਤੇ ਮੌਤ

03/30/2020 11:04:55 AM

ਪੈਰਿਸ- ਸਪੇਨ ਦੀ ਇਕ 81 ਸਾਲਾ ਬਜ਼ੁਰਗ ਮਹਿਲਾ ਦੀ ਮੌਤ ਹੋ ਗਈ ਹੈ, ਜਿਸ ਨੂੰ 36 ਘੰਟੇ ਪਹਿਲਾਂ ਹੀ ਹਸਪਤਾਲ ਵਿਚੋਂ ਠੀਕ ਹੋਣ ਦੀ ਖੁਸ਼ੀ ਵਿਚ ਛੁੱਟੀ ਦਿੱਤੀ ਗਈ ਸੀ। 

ਹਾਲ ਹੀ ਵਿਚ ਇਸ ਦੀ ਇਕ ਵੀਡੀਓ ਖੂਬ ਵਾਇਰਲ ਹੋਈ ਸੀ, ਜਿਸ ਵਿਚ ਹਸਪਤਾਲ ਦਾ ਸਟਾਫ ਮਹਿਲਾ ਦੇ ਠੀਕ ਹੋਣ ਦੀ ਖੁਸ਼ੀ ਵਿਚ ਤਾੜੀਆਂ ਮਾਰਦਾ ਨਜ਼ਰ ਆ ਰਿਹਾ ਸੀ। 'ਦਿ ਸਨ' ਦੀ ਰਿਪੋਰਟ ਮੁਤਾਬਕ, ਹਾਲਾਂਕਿ ਹੁਣ ਇਹ ਪਤਾ ਲੱਗਾ ਹੈ ਕਿ ਕਲੀਨਿਕੋ ਡੀ ਵੈਲਾਡੋਲਿਡ ਹਸਪਤਾਲ ਵਿਚ ਜਾਂਚ ਤੋਂ ਬਾਅਦ ਉਸ ਦੀ ਮੌਤ ਹੋ ਗਈ ਹੈ।

PunjabKesari

ਕਾਰਮੇਨ ਐੱਫ. ਏ. ਨਾਂ ਦੀ ਇਸ ਮਹਿਲਾ ਨੂੰ 19 ਮਾਰਚ ਨੂੰ ਜਾਨਲੇਵਾ ਵਾਇਰਸ ਨਾਲ ਇਨਫੈਕਟਡ ਹੋਣ ਤੋਂ ਬਾਅਦ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ। ਉਹ ਸੋਮਵਾਰ ਨੂੰ ਕੋਵਿਡ-19 ਤੋਂ ਠੀਕ ਹੋਈ ਜਾਪਦੀ ਸੀ ਅਤੇ ਉਸ ਨੂੰ ਹਸਪਤਾਲ ਦੇ ਆਈ. ਸੀ. ਯੂ. ਵਾਰਡ ਵਿਚੋਂ ਬਾਹਰ ਸ਼ਿਫਟ ਕਰ ਦਿੱਤਾ ਗਿਆ ਸੀ। ਦੁਖਦਾਈ ਗੱਲ ਇਹ ਹੈ ਕਿ ਉਸ ਦੇ ਪਰਿਵਾਰ ਨੇ ਹੁਣ ਖੁਲਾਸਾ ਕੀਤਾ ਹੈ ਕਿ ਉਸ ਦੀ ਘਰ ਵਾਪਸੀ ਦੇ ਕੁਝ ਘੰਟਿਆਂ ਬਾਅਦ ਉਸ ਦੀ ਮੌਤ ਹੋ ਗਈ ਹੈ। ਫਿਲਹਾਲ ਉਸ ਦੀ ਮੌਤ ਦੇ ਕਾਰਨ ਦਾ ਅਜੇ ਤਕ ਪਤਾ ਨਹੀਂ ਲੱਗਾ ਹੈ। ਜ਼ਿਕਰਯੋਗ ਹੈ ਕਿ ਕੋਰੋਨਾ ਵਾਇਰਸ ਨਾਲ ਸਪੇਨ ਵਿਚ ਮੌਤਾਂ ਦੀ ਗਿਣਤੀ 6500 ਤੋਂ ਵੀ ਪਾਰ ਹੋ ਗਈ ਹੈ। ਪਿਛਲੇ 24 ਘੰਟੇ ਵਿਚ ਇੱਥੇ 838 ਲੋਕਾਂ ਦੀ ਮੌਤ ਹੋ ਚੁੱਕੀ ਹੈ।


 


Lalita Mam

Content Editor

Related News