ਇਕਵਾਡੋਰ ''ਚ ਕੋਰੋਨਾ ਵਾਇਰਸ ਕਾਰਨ 5,916 ਲੋਕਾਂ ਦੀ ਮੌਤ
Sunday, Aug 09, 2020 - 02:13 PM (IST)

ਕਵੀਟੋ- ਇਕਵਾਡੋਰ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਦੇ 1,603 ਨਵੇਂ ਮਾਮਲੇ ਦਰਜ ਕੀਤੇ ਹਨ ਅਤੇ ਇਸ ਦੌਰਾਨ 19 ਹੋਰ ਮਰੀਜ਼ਾਂ ਨੇ ਦਮ ਤੋੜ ਦਿੱਤਾ ਹੈ। ਇਸ ਕਾਰਨ ਇੱਥੇ ਪੀੜਤਾਂ ਦੀ ਗਿਣਤੀ 93,752 ਹੋ ਗਈ ਹੈ ਜਦ ਕਿ ਹੁਣ ਤੱਕ 5,916 ਲੋਕਾਂ ਦੀ ਮੌਤ ਹੋ ਚੁੱਕੀ ਹੈ। ਜਨਤਕ ਸਿਹਤ ਮੰਤਰਾਲੇ ਨੇ ਐਤਵਾਰ ਨੂੰ ਇਸ ਦੀ ਜਾਣਕਾਰੀ ਦਿੱਤੀ।
ਮੰਤਰਾਲੇ ਨੇ ਦੱਸਿਆ ਕਿ ਦੇਸ਼ ਦੇ 18 ਸੂਬੇ ਇਸ ਮਹਾਮਾਰੀ ਨਾਲ ਪ੍ਰਭਾਵਿਤ ਹੋਏ ਹਨ। ਮੰਤਰਾਲੇ ਮੁਤਾਬਕ ਕੋਰੋਨਾ ਵਾਇਰਸ ਕਾਰਨ ਦੇਸ਼ ਵਿਚ ਸਭ ਤੋਂ ਵੱਧ ਗੁਆਯਸ ਸੂਬਾ ਪ੍ਰਭਾਵਿਤ ਹੋਇਆ ਹੈ। ਇਸ ਸੂਬੇ ਵਿਚ ਹੁਣ ਤੱਕ 17,884 ਲੋਕ ਕੋਰੋਨਾ ਦੇ ਸ਼ਿਕਾਰ ਹੋਏ ਹਨ। ਇਸ ਦੇ ਬਾਅਦ ਰਾਜਧਾਨੀ ਕਵੀਟੋ ਵਿਚ 16,019 ਲੋਕ ਇਸ ਦੀ ਲਪੇਟ ਵਿਚ ਆ ਚੁੱਕੇ ਹਨ।
ਤੁਹਾਨੂੰ ਦੱਸ ਦਈਏ ਕਿ ਪੂਰਾ ਵਿਸ਼ਵ ਕੋਰੋਨਾ ਵਾਇਰਸ ਨਾਲ ਜੂਝ ਰਿਹਾ ਹੈ ਤੇ ਇਸ ਕਾਰਨ ਹੁਣ ਤੱਕ 1,96,53,381 ਲੋਕ ਕੋਰੋਨਾ ਦੇ ਸ਼ਿਕਾਰ ਹੋ ਚੁੱਕੇ ਹਨ ਤੇ 7,27,101 ਲੋਕਾਂ ਦੀ ਮੌਤ ਹੋ ਚੁੱਕੀ ਹੈ। ਅਮਰੀਕਾ ਕੋਰੋਨਾ ਵਾਇਰਸ ਦੀ ਸਭ ਤੋਂ ਵੱਧ ਮਾਰ ਝੱਲ ਰਿਹਾ ਹੈ ਤੇ ਇੱਥੇ ਪੀੜਤਾਂ ਦਾ ਅੰਕੜਾ 49,98,105 ਹੋ ਗਿਆ ਹੈ ਤੇ 1 ਲੱਖ 62 ਹਜ਼ਾਰ ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ।