ਜਰਮਨੀ ''ਚ 24 ਘੰਟਿਆਂ ਦੌਰਾਨ ਕੋਰੋਨਾ ਦੇ 305 ਨਵੇਂ ਮਾਮਲੇ ਦਰਜ

Sunday, Jul 26, 2020 - 02:12 PM (IST)

ਜਰਮਨੀ ''ਚ 24 ਘੰਟਿਆਂ ਦੌਰਾਨ ਕੋਰੋਨਾ ਦੇ 305 ਨਵੇਂ ਮਾਮਲੇ ਦਰਜ

ਬਰਲਿਨ- ਜਰਮਨੀ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਦੇ 305 ਨਵੇਂ ਮਾਮਲੇ ਦਰਜ ਕੀਤੇ ਜਾਣ ਦੇ ਬਾਅਦ ਪੀੜਤਾਂ ਦੀ ਗਿਣਤੀ ਵੱਧ ਕੇ 2,05,269 ਹੋ ਗਈ ਹੈ। ਰਾਬਰਟ ਕੋਚ ਇੰਸਟੀਚਿਊਟ ਨੇ ਐਤਵਾਰ ਨੂੰ ਦੱਸਿਆ ਕਿ ਦੇਸ਼ ਵਿਚ ਇਸ ਬੀਮਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 9,118 ਹੋ ਗਈ ਹੈ। 

ਇਕ ਦਿਨ ਪਹਿਲਾਂ ਦੇਸ਼ ਵਿਚ 781 ਨਵੇਂ ਮਾਮਲੇ ਆਏ ਸਨ ਅਤੇ 7 ਲੋਕਾਂ ਦੀ ਮੌਤ ਹੋਈ ਸੀ। ਵਿਸ਼ਵ ਸਿਹਤ ਸੰਗਠਨ 11 ਮਾਰਚ ਨੂੰ ਕੋਰੋਨਾ ਵਾਇਰਸ ਨੂੰ ਮਹਾਮਾਰੀ ਘੋਸ਼ਤ ਕਰ ਚੁੱਕਾ ਹੈ। ਪੂਰਾ ਵਿਸ਼ਵ ਕੋਰੋਨਾ ਵਾਇਰਸ ਨਾਲ ਜੂਝ ਰਿਹਾ ਹੈ ਤੇ ਸਭ ਤੋਂ ਵੱਧ ਮਾੜੀ ਹਾਲਤ ਅਮਰੀਕਾ ਵਿਚ ਹੈ। 
 


author

Lalita Mam

Content Editor

Related News