ਚੀਨ ਵੱਲੋਂ ਪੂਰੀ ਦੁਨੀਆ ਨੂੰ ਦਿੱਤਾ ਗਿਆ ਕੋਰੋਨਾਵਾਇਰਸ ਸਭ ਤੋਂ ਖਰਾਬ ਗਿਫਟ ਹੈ : ਟਰੰਪ

05/29/2020 12:05:32 AM

ਵਾਸ਼ਿੰਗਟਨ - ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਵੀਰਵਾਰ ਨੂੰ ਕਿਹਾ ਕਿ ਕੋਰੋਨਾਵਾਇਰਸ ਚੀਨ ਵੱਲੋਂ ਪੂਰੀ ਦੁਨੀਆ ਨੂੰ ਦਿੱਤਾ ਗਿਆ ਬਹੁਤ ਹੀ ਖਰਾਬ ਗਿਫਟ ਹੈ। ਅਮਰੀਕਾ ਵਿਚ ਕੋਵਿਡ-19 ਕਾਰਨ 1 ਲੱਖ ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋ ਚੁੱਕੀ ਹੈ। ਟਰੰਪ ਨੇ ਇਕ ਟਵੀਟ ਵਿਚ ਕਿਹਾ ਕਿ ਚੀਨ ਵੱਲੋਂ ਪੂਰੀ ਦੁਨੀਆ ਨੂੰ ਦਿੱਤਾ ਗਿਆ ਕੋਰੋਨਾਵਾਇਰਸ ਇਕ ਬਹੁਤ ਹੀ ਖਰਾਬ ਗਿਫਟ ਹੈ। ਇਹ ਠੀਕ ਨਹੀਂ ਹੈ। ਉਨ੍ਹਾਂ ਕਿਹਾ ਕਿ ਕੋਰੋਨਾਵਾਇਰਸ ਮਹਾਮਾਰੀ ਕਾਰਨ ਮੌਤਾਂ ਦਾ ਅੰਕੜਾ ਹੁਣ 1 ਲੱਖ ਤੋਂ ਜ਼ਿਆਦਾ ਹੋ ਗਿਆ ਹੈ।

ਅਮਰੀਕਾ ਵਿਚ ਬੁੱਧਵਾਰ ਨੂੰ ਕੋਰੋਨਾਵਾਇਰਸ ਕਾਰਨ 1 ਲੱਖ ਲੋਕਾਂ ਦੀ ਮੌਤ ਹੋ ਗਈ ਜੋ ਦੁਨੀਆ ਵਿਚ ਸਭ ਤੋਂ ਜ਼ਿਆਦਾ ਹੈ। ਰਾਸ਼ਟਰਪਤੀ ਨੇ ਕਿਹਾ ਕਿ ਜਿਨਾਂ ਲੋਕਾਂ ਦੀ ਮੌਤ ਹੋ ਗਈ ਹੈ ਉਨ੍ਹਾਂ ਦੇ ਪਰਿਵਾਰ ਵਾਲਿਆਂ ਅਤੇ ਦੋਸਤਾਂ ਦੇ ਨਾਲ ਮੈਂ ਦੁੱਖ ਸਾਂਝਾ ਕਰਦਾ ਹਾਂ ਅਤੇ ਇਨਾਂ ਮਹਾਨ ਲੋਕਾਂ ਨਾਲ ਮੈਨੂੰ ਪਿਆਰ ਸੀ। ਭਗਵਾਨ ਤੁਹਾਡੇ ਨਾਲ ਹੈ। ਨਿਊਯਾਰਕ ਟਾਈਮਸ ਨੇ ਖਬਰ ਦਿੱਤੀ ਕਿ ਕੋਰੀਆਈ ਜੰਗ ਤੋਂ ਬਾਅਦ ਹੁਣ ਤੱਕ ਜਿੰਨੀਆਂ ਵੀ ਜੰਗਾਂ ਹੋਈਆਂ ਹਨ ਉਨ੍ਹਾਂ ਵਿਚ ਅਮਰੀਕੀ ਫੌਜੀਆਂ ਦੀ ਮੌਤ ਤੋਂ ਜ਼ਿਆਦਾ ਲੋਕਾਂ ਦੀ ਮੌਤ ਕੋਰੋਨਾਵਾਇਰਸ ਕਾਰਨ ਹੋਈ ਹੈ। ਇਸ ਨੇ ਕਿਹਾ ਕਿ 1968 ਦੀ ਮਹਾਮਾਰੀ ਵਿਚ ਲੋਕਾਂ ਦੀ ਗਿਣਤੀ ਦੇ ਬਰਾਬਰ ਇਹ ਗਿਣਤੀ ਹੈ ਅਤੇ ਉਸ ਤੋਂ ਇਕ ਦਹਾਕੇ ਪਹਿਲਾਂ ਇਕ ਹੋਰ ਮਹਾਮਾਰੀ ਵਿਚ 1 ਲੱਖ 16 ਹਜ਼ਾਰ ਲੋਕਾਂ ਦੇ ਮਾਰੇ ਜਾਣ ਦੇ ਕਰੀਬ ਇਹ ਅੰਕੜਾ ਪਹੁੰਚਦਾ ਜਾ ਰਿਹਾ ਹੈ। ਪੂਰੀ ਦੁਨੀਆ ਵਿਚ ਕੋਰੋਨਾਵਾਇਰਸ ਤੋਂ 3 ਲੱਖ 55 ਹਜ਼ਾਰ ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 56 ਲੱਖ ਤੋਂ ਜ਼ਿਆਦਾ ਲੋਕ ਇਸ ਤੋਂ ਪ੍ਰਭਾਵਿਤ ਪਾਏ ਗਏ ਹਨ।


Khushdeep Jassi

Content Editor

Related News