ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਨੂੰ ਹੋਇਆ ਕੋਰੋਨਾਵਾਇਰਸ

Friday, Mar 27, 2020 - 05:07 PM (IST)

ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਨੂੰ ਹੋਇਆ ਕੋਰੋਨਾਵਾਇਰਸ

ਲੰਡਨ- ਬ੍ਰਿਟੇਨ ਵਿਚ ਕੋਰੋਨਾਵਾਇਰਸ ਦਾ ਕਹਿਰ ਵਧਦਾ ਹੀ ਜਾ ਰਿਹਾ ਹੈ। ਪਹਿਲਾਂ ਮਹਾਰਾਣੀ ਦੇ ਕਰੀਬੀ ਸਹਾਇਕ ਨੂੰ ਕੋਰੋਨਾਵਾਇਰਸ ਹੋਣ ਦੀ ਪੁਸ਼ਟੀ ਹੋਈ ਤੇ ਹੁਣ ਖੁਦ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਨੂੰ ਕੋਰੋਵਾਇਰਸ ਹੋਣ ਦੀ ਖਬਰ ਮਿਲੀ ਹੈ। ਇਸ ਦੀ ਜਾਣਕਾਰੀ ਪ੍ਰਧਾਨ ਮੰਤਰੀ ਜਾਨਸਨ ਨੇ ਟਵੀਟ ਰਾਹੀਂ ਦਿੱਤੀ ਹੈ।

ਬ੍ਰਿਟਿਸ਼ ਪ੍ਰਧਾਨ ਮੰਤਰੀ ਨੇ ਟਵੀਟ ਕਰਕੇ ਕਿਹਾ ਕਿ ਬੀਤੇ 24 ਘੰਟਿਆਂ ਤੋਂ ਵਾਇਰਸ ਦੇ ਲੱਛਣ ਦਿਖਾਈ ਦੇਣ ਤੋਂ ਬਾਅਦ ਕੋਰੋਨਾਵਾਇਰਸ ਦੇ ਟੈਸਟ ਦੀ ਰਿਪੋਰਟ ਪਾਜ਼ੀਟਿਵ ਆਈ ਹੈ। ਮੈਂ ਸੈਲਫ ਆਈਸੋਲੇਸ਼ਨ ਵਿਚ ਹਾਂ ਪਰ ਮੈਂ ਇਸ ਵਾਇਰਸ ਨਾਲ ਲੜਨ ਲਈ ਵੀਡੀਓ ਕਾਨਫਰੰਸਿੰਗ ਰਾਹੀਂ ਆਪਣੀ ਸਰਕਾਰ ਦੀ ਅਗਵਾਈ ਜਾਰੀ ਰੱਖਾਂਗਾ। ਅਸੀਂ ਇਕੱਠੇ ਵਾਇਰਸ ਤੋਂ ਜਿੱਤ ਸਕਦੇ ਹਾਂ।

ਜ਼ਿਕਰਯੋਗ ਹੈ ਕਿ ਬ੍ਰਿਟੇਨ ਵਿਚ ਹੁਣ ਤੱਕ 11 ਹਜ਼ਾਰ ਤੋਂ ਵਧੇਰੇ ਕੋਰੋਨਾਵਾਇਰਸ ਦੇ ਮਾਮਲੇ ਸਾਹਮਣੇ ਆ ਚੁੱਕੇ ਹਨ ਤੇ 500 ਤੋਂ ਵਧੇਰੇ ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਦੇ ਨਾਲ ਹੀ ਦੁਨੀਆ ਭਰ ਵਿਚ ਇਸ ਵਾਇਰਸ ਦੇ ਮਾਮਲਿਆਂ ਦੀ ਗਿਣਤੀ 5 ਲੱਖ ਪਾਰ ਕਰ ਗਈ ਹੈ, ਜਿਹਨਾਂ ਵਿਚੋਂ 24 ਹਜ਼ਾਰ ਲੋਕ ਆਪਣੀ ਜਾਨ ਗੁਆ ਚੁੱਕੇ ਹਨ।


author

Baljit Singh

Content Editor

Related News