ਕੋਵਿਡ-19 : ਈਰਾਨ ''ਚ ਹੁਣ ਤੱਕ 80 ਹਜ਼ਾਰ ਤੋਂ ਵੱਧ ਲੋਕ ਇਨਫੈਕਟਡ

Saturday, Apr 18, 2020 - 07:45 PM (IST)

ਤਹਿਰਾਨ- ਈਰਾਨ ਵਿਚ ਕੋਰੋਨਾ ਵਾਇਰਸ ਦੇ ਪੀੜਤਾਂ ਦੀ ਗਿਣਤੀ 80,000 ਤੋਂ ਪਾਰ ਹੋ ਚੁੱਕੀ ਹੈ ਅਤੇ ਹੁਣ ਤੱਕ 5 ਹਜ਼ਾਰ ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ। ਈਰਾਨ ਦੇ ਸਿਹਤ ਅਤੇ ਮੈਡੀਕਲ ਸਿੱਖਿਆ ਵਿਭਾਗ ਨੇ ਸ਼ਨੀਵਾਰ ਨੂੰ ਦੱਸਿਆ ਕਿ ਦੇਸ਼ ਵਿਚ ਕੋਰੋਨਾ ਦੇ 1,374 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਇਨਫੈਕਟਡ ਲੋਕਾਂ ਦੀ ਗਿਣਤੀ 80,868 ਹੋ ਗਈ ਹੈ।

ਮੰਤਰਾਲਾ ਦੇ ਜਨ ਸੰਪਰਕ ਅਤੇ ਸੂਚਨਾ ਕੇਂਦਰ ਦੇ ਮੁਖੀ ਕਿਊਨੁਸ਼ ਜਹਾਨਪੁਰ ਨੇ ਦੱਸਿਆ ਕਿ ਪਿਛਲੇ 24 ਘੰਟੇ ਦੌਰਾਨ ਦੇਸ਼ ਵਿਚ 73 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਦੇ ਨਾਲ ਹੀ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 5,031 ਹੋ ਗਈ ਹੈ। 

ਤੁਹਾਨੂੰ ਦੱਸ ਦਈਏ ਕਿ ਵਿਸ਼ਵ ਭਰ ਵਿਚ 22,65,727 ਲੋਕ ਕੋਰੋਨਾ ਵਾਇਰਸ ਦੀ ਲਪੇਟ ਵਿਚ ਆ ਚੁੱਕੇ ਹਨ ਤੇ ਹੁਣ ਤੱਕ 1,55,145 ਲੋਕਾਂ ਦੀ ਮੌਤ ਹੋ ਚੁੱਕੀ ਹੈ। ਕੋਰੋਨਾ ਕਾਰਨ 5 ਦੇਸ਼ਾਂ ਵਿਚ ਹੀ ਵਿਸ਼ਵ ਦੇ 73 ਫੀਸਦੀ ਲੋਕ ਇਨਫੈਕਟਡ ਹੋ ਚੁੱਕੇ ਹਨ। ਅਮਰੀਕਾ, ਇਟਲੀ, ਫਰਾਂਸ, ਸਪੇਨ ਅਤੇ ਬ੍ਰਿਟੇਨ ਕੋਰੋਨਾ ਨਾਲ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ। ਹਰ ਦੇਸ਼ ਕੋਰੋਨਾ ਦਾ ਇਲਾਜ ਲੱਭਣ ਦੀ ਕੋਸ਼ਿਸ਼ ਕਰ ਰਿਹਾ ਹੈ ਪਰ ਅਜੇ ਤੱਕ ਕਿਸੇ ਕੋਲ ਇਸ ਦਾ ਇਲਾਜ ਨਹੀਂ ਹੈ। 


Lalita Mam

Content Editor

Related News