ਇਟਲੀ 'ਚ ਕੋਰੋਨਾ ਕਾਰਨ 29 ਹਜ਼ਾਰ ਤੋਂ ਵੱਧ ਲੋਕਾਂ ਦੀ ਮੌਤ

05/06/2020 9:57:07 AM

ਰੋਮ- ਕੋਰੋਨਾ ਵਾਇਰਸ ਤੋਂ ਬੁਰੀ ਤਰ੍ਹਾਂ ਪ੍ਰਭਾਵਤ ਇਟਲੀ ਵਿਚ ਮਰਨ ਵਾਲਿਆਂ ਦੀ ਗਿਣਤੀ 29 ਹਜ਼ਾਰ ਦੇ ਅੰਕੜੇ ਨੂੰ ਪਾਰ ਕਰ 29,315 ਹੋ ਗਈ ਹੈ। ਇੱਥੇ ਹੁਣ ਤੱਕ 2,13,013 ਲੋਕ ਇਨਫੈਕਟਡ ਹੋ ਚੁੱਕੇ ਹਨ। ਅਮਰੀਕਾ ਅਤੇ ਬ੍ਰਿਟੇਨ ਤੋਂ ਬਾਅਦ ਕੋਰੋਨਾ ਕਾਰਨ ਇਟਲੀ ਵਿਚ ਸਭ ਤੋਂ ਵੱਧ ਮੌਤਾਂ ਹੋਈਆਂ ਹਨ। ਇਟਲੀ ਦੇ ਸਿਵਲ ਪ੍ਰੋਟੈਕਸ਼ਨ ਵਿਭਾਗ ਦੇ ਮੁਖੀ, ਐਂਜਲੋ ਬੋਰਰੇਲੀ ਨੇ ਮੰਗਲਵਾਰ ਨੂੰ ਇਕ ਟੈਲੀਵਿਜ਼ਨ ਕਾਨਫਰੰਸ ਵਿਚ ਦੱਸਿਆ ਕਿ ਪਿਛਲੇ 24 ਘੰਟਿਆਂ ਦੌਰਾਨ ਦੇਸ਼ ਵਿਚ ਕੋਰੋਨਾ ਵਾਇਰਸ ਨਾਲ 236 ਲੋਕਾਂ ਦੀ ਮੌਤ ਹੋਈ ਹੈ। 

ਹਾਲਾਂਕਿ ਸੋਮਵਾਰ ਨੂੰ 195 ਲੋਕਾਂ ਦੀ ਮੌਤ ਹੋਈ ਸੀ। ਬੋਰੇਲੀ ਦੇ ਅਨੁਸਾਰ, ਇਟਲੀ ਵਿਚ ਕੋਰੋਨਾ ਪੀੜਤਾਂ ਦੇ ਇੱਕ ਹਜ਼ਾਰ ਤੋਂ ਵੱਧ ਨਵੇਂ ਕੇਸ ਸਾਹਮਣੇ ਆਏ ਹਨ, ਹੁਣ ਤੱਕ ਸੰਕਰਮਿਤ ਮਰੀਜ਼ਾਂ ਦੀ ਕੁੱਲ ਸੰਖਿਆ 2,13,013 ਹੋ ਗਈ ਹੈ। ਇਸ ਵਿਚ ਉਨ੍ਹਾਂ ਲੋਕਾਂ ਦੀ ਗਿਣਤੀ ਵੀ ਸ਼ਾਮਲ ਹੈ, ਜੋ ਮਰ ਚੁੱਕੇ ਹਨ ਜਾਂ ਜੋ ਮਹਾਂਮਾਰੀ ਤੋਂ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ। ਇਟਲੀ ਵਿਚ ਹੁਣ ਤੱਕ, ਕੁੱਲ 82,879 ਮਰੀਜ਼ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ। 

ਵਾਇਰਸ ਨੂੰ ਰੋਕਣ ਲਈ ਦੇਸ਼ ਵਿਚ 10 ਮਾਰਚ ਤੋਂ ਲਾਗੂ ਕੀਤੇ ਗਏ ਦੇਸ਼ਪੱਧਰੀ ਲਾਕਡਾਊਨ ਨੂੰ 3 ਮਈ ਤੱਕ ਵਧਾਇਆ ਗਿਆ ਸੀ, ਜਿਸ ਤੋਂ ਬਾਅਦ ਕਈ ਕਿਸਮਾਂ ਦੀਆਂ ਦੁਕਾਨਾਂ ਖੋਲ੍ਹਣ ਦੀ ਆਗਿਆ ਦਿੱਤੀ ਗਈ। ਜ਼ਿਕਰਯੋਗ ਹੈ ਕਿ ਕੋਰੋਨਾ ਵਾਇਰਸ ਦਾ ਪਹਿਲਾ ਕੇਸ 21 ਫਰਵਰੀ ਨੂੰ ਇਟਲੀ ਵਿਚ ਸਾਹਮਣੇ ਆਇਆ ਸੀ। ਇਟਲੀ ਦਾ ਲੋਂਬਾਰਡੀ ਸੂਬਾ ਇਸ ਮਹਾਂਮਾਰੀ ਕਾਰਨ ਸਭ ਤੋਂ ਵੱਧ ਪ੍ਰਭਾਵਿਤ ਹੋਇਆ ਸੀ।


Lalita Mam

Content Editor

Related News