ਨੇਪਾਲ ''ਚ ਹੋਰ 156 ਲੋਕ ਹੋਏ ਕੋਰੋਨਾ ਵਾਇਰਸ ਦੇ ਸ਼ਿਕਾਰ

Sunday, Jul 19, 2020 - 10:16 PM (IST)

ਕਾਠਮੰਡੂ- ਨੇਪਾਲ ਵਿਚ ਐਤਵਾਰ ਨੂੰ 156 ਵਿਅਕਤੀਆਂ ਦੇ ਕੋਰੋਨਾ ਪੀੜਤ ਪਾਏ ਜਾਣ ਤੋਂ ਬਾਅਦ ਸੰਕਰਮਿਤ ਲੋਕਾਂ ਦੀ ਗਿਣਤੀ 17,658 ਹੋ ਗਈ ਹੈ। 

ਸਿਹਤ ਮੰਤਰਾਲੇ ਮੁਤਾਬਕ ਪਿਛਲੇ 24 ਘੰਟਿਆਂ ਦੌਰਾਨ 58 ਮਰੀਜ਼ਾਂ ਨੂੰ ਛੁੱਟੀ ਦਿੱਤੀ ਗਈ ਹੈ। ਇਸ ਦੇ ਨਾਲ ਹੀ ਦੇਸ਼ ਵਿਚ ਕੁੱਲ ਠੀਕ ਹੋਏ ਲੋਕਾਂ ਦੀ ਗਿਣਤੀ 11,695 ਹੋ ਗਈ ਹੈ। ਦੇਸ਼ ਵਿਚ ਹੁਣ ਤੱਕ 3,15,570 ਵਿਅਕਤੀਆਂ ਦੀ ਸਕ੍ਰੀਨਿੰਗ ਕੀਤੀ ਜਾ ਚੁੱਕੀ ਹੈ। ਨੇਪਾਲ ਵਿਚ ਵਾਇਰਸ ਕਾਰਨ ਕੁੱਲ 40 ਵਿਅਕਤੀਆਂ ਦੀਆਂ ਜਾਨਾਂ ਗਈ ਹੈ। ਲੋਕਾਂ ਨੂੰ ਸਮਾਜਕ ਦੂਰੀ ਬਣਾ ਕੇ ਰੱਖਣ ਅਤੇ ਮਾਸਕ ਲਗਾਉਣ ਦੀ ਸਲਾਹ ਦਿੱਤੀ ਗਈ ਹੈ ਪਰ ਫਿਰ ਕੋਰੋਨਾ ਪੀੜਤਾਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। 

ਵਿਸ਼ਵ ਭਰ ਵਿਚ 1 ਕਰੋੜ 42 ਲੱਖ ਤੋਂ ਵੱਧ ਲੋਕ ਕੋਰੋਨਾ ਦੇ ਸ਼ਿਕਾਰ ਹੋ ਚੁੱਕੇ ਹਨ ਤੇ ਹੁਣ ਤੱਕ 6 ਲੱਖ ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ। ਕੋਰੋਵਾ ਦੀ ਸਭ ਤੋਂ ਵੱਧ ਮਾਰ ਅਮਰੀਕਾ ਝੱਲ ਰਿਹਾ ਹੈ। ਇੱਥੇ ਸਭ ਤੋਂ ਵੱਡੀ ਗਿਣਤੀ ਵਿਚ ਲੋਕਾਂ ਦਾ ਕੋਰੋਨਾ ਟੈਸਟ ਹੋ ਚੁੱਕਾ ਹੈ। 


Sanjeev

Content Editor

Related News