ਦੱਖਣੀ ਅਫਰੀਕਾ ਵਿਚ ਕੋਰੋਨਾ ਵਾਇਰਸ ਕਾਰਨ ਦੋ ਦਿਨਾ ਬੱਚੇ ਦੀ ਮੌਤ

Thursday, May 21, 2020 - 08:56 AM (IST)

ਦੱਖਣੀ ਅਫਰੀਕਾ ਵਿਚ ਕੋਰੋਨਾ ਵਾਇਰਸ ਕਾਰਨ ਦੋ ਦਿਨਾ ਬੱਚੇ ਦੀ ਮੌਤ

ਰਿਆਦ - ਮਹਾਮਾਰੀ ਕੋਰੋਨਾ ਵਾਇਰਸ ਕਾਰਨ ਦੱਖਣੀ ਅਫਰੀਕਾ ਵਿਚ ਇਕ ਨਵਜੰਮੇ ਬੱਚੇ ਦੀ ਮੌਤ ਹੋਣ ਦੀ ਖਬਰ ਹੈ। ਸਿਹਤ ਮੰਤਰਾਲੇ ਨੇ ਬੁੱਧਵਾਰ ਦੇਰ ਰਾਤ ਇਹ ਬਿਆਨ ਜਾਰੀ ਕੀਤਾ। ਮੰਤਰਾਲੇ ਨੇ ਕਿਹਾ ਕਿ ਬਦਕਿਸਮਤੀ ਨਾਲ ਦੇਸ਼ ਵਿਚ ਕੋਰੋਨਾ ਕਾਰਨ ਦੋ ਦਿਨਾਂ ਦੇ ਇਕ ਬੱਚੇ ਦੀ ਮੌਤ ਹੋਈ ਹੈ। 
ਦੱਸਿਆ ਜਾ ਰਿਹਾ ਹੈ ਕਿ ਬੱਚੇ ਦਾ ਜਨਮ ਸਮੇਂ ਤੋਂ ਪਹਿਲਾਂ ਹੋਇਆ ਸੀ। ਬੱਚੇ ਦੀ ਮਾਂ ਵੀ ਕੋਰੋਨਾ ਪਾਜ਼ੀਟਿਵ ਹੈ ਤੇ ਬੱਚਾ ਵੀ ਕੋਰੋਨਾ ਪੀੜਤ ਸੀ। ਮੰਤਰਾਲੇ ਨੇ ਬੱਚੇ ਮਾਂ ਨਾਲ ਹਮਦਰਦੀ ਜ਼ਾਹਰ ਕੀਤੀ ਹੈ। ਇਸ ਵਾਇਰਸ ਨਾਲ 18,003 ਲੋਕ ਪ੍ਰਭਾਵਤ ਹੋਏ ਹਨ ਅਤੇ 339 ਦੀ ਮੌਤ ਹੋ ਗਈ ਹੈ।

ਸਿਹਤ ਮੰਤਰੀ ਡਾ. ਜਵੇਲੀ ਮਿਜੇ ਨੇ ਬੁੱਧਵਾਰ ਨੂੰ ਕਿਹਾ, "ਇਹ ਦੱਸਦੇ ਹੋਏ ਦੁੱਖ ਹੋ ਰਿਹਾ ਹੈ ਕਿ ਕੋਵਿਡ-19 ਕਾਰਨ ਇਕ ਨਵਜੰਮੇ ਬੱਚੇ ਦੀ ਮੌਤ ਹੋ ਗਈ ਹੈ। ਵਾਇਰਸ ਨਾਲ ਨਵਜੰਮੇ ਬੱਚੇ ਦੀ ਮੌਤ ਦਾ ਇਹ ਪਹਿਲਾ ਮਾਮਲਾ ਹੈ। ਦੱਸਿਆ ਜਾ ਰਿਹਾ ਹੈ ਕਿ ਬੱਚੇ ਦੇ ਫੇਫੜਿਆਂ ਵਿਚ ਪਰੇਸ਼ਾਨੀ ਸੀ ਜਿਸ ਦੇ ਚੱਲਦਿਆਂ ਉਸ ਨੂੰ ਜਨਮ ਦੇ ਤੁਰੰਤ ਬਾਅਦ ਵੈਂਟੀਲੇਟਰ 'ਤੇ ਰੱਖਿਆ ਗਿਆ। ਜ਼ਿਕਰਯੋਗ ਹੈ ਕਿ ਪਿਛਲੇ 24 ਘੰਟਿਆਂ ਵਿਚ ਵਾਇਰਸ ਕਾਰਨ ਜਾਨ ਗੁਆਉਣ ਵਾਲੇ ਲੋਕਾਂ ਵਿਚੋਂ ਇਕ ਸਿਹਤ ਦੇਖਭਾਲ ਕਰਮਚਾਰੀ ਵੀ ਸ਼ਾਮਲ ਹੈ। 

ਡਾ. ਜਵੇਲੀ ਨੇ ਕਿਹਾ ਕਿ ਵਧਦੀ ਬੇਰੁਜ਼ਗਾਰੀ ਅਤੇ ਗਰੀਬੀ ਵਿਚਕਾਰ ਸੰਭਾਵਨਾ ਪ੍ਰਗਟਾਈ ਜਾ ਰਹੀ ਹੈ ਕਿ ਦੇਸ਼ ਵਿਚ ਅਰਥ ਵਿਵਸਥਾ ਨੂੰ ਵਿਗੜਨ ਤੋਂ ਬਚਾਉਣ ਲਈ ਇਕ ਜੂਨ ਤੋਂ ਲਾਕਡਾਊਨ ਸਬੰਧੀ ਪਾਬੰਦੀਆਂ ਵਿਚ ਢਿੱਲ ਦਿੱਤੀ ਜਾਵੇਗੀ। ਸਰਕਾਰ ਨੇ ਮੰਗਲਵਾਰ ਨੂੰ ਘੋਸ਼ਣਾ ਕੀਤੀ ਕਿ ਸਕੂਲਾਂ ਨੂੰ ਪੜਾਅਬੱਧ ਤਰੀਕੇ ਨਾਲ ਇਕ ਜੂਨ ਤੋਂ ਖੋਲ੍ਹਿਆ ਜਾਵੇਗਾ। 


author

Lalita Mam

Content Editor

Related News