ਪਾਕਿਸਤਾਨ ''ਚ ਕੋਰੋਨਾ ਪੀੜਤਾਂ ਦੀ ਗਿਣਤੀ ਹੋਈ 2.70 ਲੱਖ, 5 ਹਜ਼ਾਰ ਤੋਂ ਵੱਧ ਮੌਤਾਂ
Thursday, Jul 23, 2020 - 02:14 PM (IST)
ਇਸਲਾਮਾਬਾਦ- ਪਾਕਿਸਤਾਨ ਵਿਚ ਕੋਰੋਨਾ ਵਾਇਰਸ ਦੇ ਮਾਮਲਿਆਂ ਵਿਚ ਤੇਜ਼ੀ ਆ ਗਈ ਹੈ। ਇੱਥੇ ਵੀਰਵਾਰ ਨੂੰ ਕੋਰੋਨਾ ਪੀੜਤਾਂ ਦੇ 1763 ਨਵੇਂ ਮਾਮਲੇ ਆਉਣ ਨਾਲ ਪੀੜਤਾਂ ਦੀ ਕੁੱਲ ਗਿਣਤੀ 2,69,191 ਹੋ ਚੁੱਕੀ ਹੈ।
ਇਸ ਦੇ ਨਾਲ ਹੀ ਪਾਕਿਸਤਾਨ ਵਿਚ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ ਵੀ ਲਗਾਤਾਰ ਵਧਦੀ ਜਾ ਰਹੀ ਹੈ। ਪਾਕਿਸਤਾਨ ਦੇ ਰਾਸ਼ਟਰੀ ਸਿਹਤ ਸੇਵਾ ਮੰਤਰਾਲੇ ਨੇ ਦੱਸਿਆ ਕਿ ਪਿਛਲੇ 24 ਘੰਟਿਆਂ ਵਿਚ ਕੋਰੋਨਾ ਕਾਰਨ 32 ਲੋਕਾਂ ਦੀ ਮੌਤ ਹੋਈ ਹੈ। ਇਸ ਨੂੰ ਮਿਲਾ ਕੇ ਪਾਕਿਸਤਾਨ ਵਿਚ ਕੋਰੋਨਾ ਕਾਰਨ ਮਰਨ ਵਾਲਿਆਂ ਦੀ ਗਿਣਤੀ 5,709 ਹੋ ਗਈ ਹੈ।
ਪਾਕਿਸਤਾਨ ਦੇ ਵੱਖ-ਵੱਖ ਸੂਬਿਆਂ ਵਿਚ ਕੋਰੋਨਾ ਵਾਇਰਸ ਦਾ ਕਹਿਰ ਦੇਖਣ ਨੂੰ ਮਿਲ ਰਿਹਾ ਹੈ। ਪਾਕਿਸਤਾਨ ਦਾ ਸਿੰਧ ਸੂਬਾ ਕੋਰੋਨਾ ਵਾਇਰਸ ਕਾਰਨ ਸਭ ਤੋਂ ਵੱਧ ਪ੍ਰਭਾਵਿਤ ਹੈ। ਹੁਣ ਤੱਕ ਸਿੰਧ ਵਿਚ 1,15,213 ਮਾਮਲੇ, ਪੰਜਾਬ ਵਿਚ 91,129, ਖੈਬਰ-ਪਖਤੂਨਵਾ ਵਿਚ 32,753, ਇਸਲਾਮਾਬਾਦ ਵਿਚ 14,722, ਬਲੋਚਿਸਤਾਨ ਵਿਚ 11,517 ਮਾਮਲੇ ਸਾਹਮਣੇ ਆ ਚੁੱਕੇ ਹਨ।