ਰੂਸ ''ਚ ਕੋਰੋਨਾ ਦੇ 8 ਹਜ਼ਾਰ ਨਵੇਂ ਮਾਮਲੇ ਦਰਜ, ਪੀੜਤਾਂ ਦੀ ਗਿਣਤੀ ਹੋਈ ਸਾਢੇ 5 ਲੱਖ

06/16/2020 3:42:57 PM

ਮਾਸਕੋ- ਰੂਸ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਪੀੜਤਾਂ ਦੇ 8,248 ਨਵੇਂ ਮਾਮਲੇ ਸਾਹਮਣੇ ਆਏ ਹਨ। ਰਾਸ਼ਟਰੀ ਕੋਰੋਨਾ ਵਾਇਰਸ ਰਿਸਪਾਂਸ ਸੈਂਟਰ ਮੁਤਾਬਕ ਨਵੇਂ ਮਾਮਲਿਆਂ ਨੂੰ ਮਿਲਾ ਕੇ ਕੋਰੋਨਾ ਪੀੜਤਾਂ ਦੀ ਗਿਣਤੀ 5,45,458 ਹੋ ਗਈ ਹੈ। 

ਇਸ ਦੌਰਾਨ 193 ਲੋਕਾਂ ਦੀ ਮੌਤ ਦੇ ਨਾਲ ਇਸ ਬੀਮਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ 7,248 ਹੋ ਗਈ ਹੈ। ਰੂਸ ਵਿਚ ਪਿਛਲੇ 24 ਘੰਟਿਆਂ ਵਿਚ 9,767 ਕੋਰੋਨਾ ਵਾਇਰਸ ਨੂੰ ਮਾਤ ਦੇ ਕੇ ਠੀਕ ਹੋ ਚੁੱਕੇ ਹਨ, ਜਿਨ੍ਹਾਂ ਨੂੰ ਮਿਲਾ ਕੇ ਹੁਣ ਤੱਕ 2,94,306 ਲੋਕ ਕੋਰੋਨਾ ਵਾਇਰਸ ਨੂੰ ਮਾਤ ਦੇ ਚੁੱਕੇ ਹਨ। 
ਜ਼ਿਕਰਯੋਗ ਹੈ ਕਿ ਬੀਤੇ ਦਿਨ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਕਿਹਾ ਕਿ ਉਨ੍ਹਾਂ ਦਾ ਦੇਸ਼ ਹੁਣ ਕੋਰੋਨਾ ਵਾਇਰਸ ਦੇ ਸੰਕਟ ਵਿਚੋਂ ਬਾਹਰ ਨਿਕਲ ਰਿਹਾ ਹੈ ਪਰ ਅਮਰੀਕਾ ਵਿਚ ਅਜੇ ਅਜਿਹਾ ਨਹੀਂ ਹੋ ਰਿਹਾ। ਉਨ੍ਹਾਂ ਕਿਹਾ ਕਿ ਅਸੀਂ ਕੋਰੋਨਾ ਵਾਇਰਸ ਨੂੰ ਖਤਮ ਕਰਨ ਲਈ ਲਗਾਤਾਰ ਕੰਮ ਕਰ ਰਹੇ ਹਾਂ ਤੇ ਦੇਸ਼ ਵਿਚ ਕੋਰੋਨਾ ਕਾਰਨ ਹੋਣ ਵਾਲੇ ਨੁਕਸਾਨ ਨੂੰ ਘੱਟ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ।


Lalita Mam

Content Editor

Related News