ਚੀਨ ''ਚ ਵਾਇਰਸ ਕਾਰਨ 3 ਲੋਕਾਂ ਦੀ ਮੌਤ ਤੇ ਹੋਰ 140 ਬੀਮਾਰ, ਜਾਣੋ ਇਸ ਦੇ ਲੱਛਣ

01/20/2020 10:07:01 AM

ਬੀਜਿੰਗ— ਚੀਨ 'ਚ ਰਹੱਸਮਈ ਸਾਰਸ ਵਰਗੇ ਵਾਇਰਸ ਦਾ ਕਹਿਰ ਵਧਣ ਨਾਲ ਹੁਣ ਤਕ 3 ਲੋਕਾਂ ਦੀ ਮੌਤ ਹੋ ਚੁੱਕੀ ਹੈ ਤੇ ਤਕਰੀਬਨ 140 ਨਵੇਂ ਮਾਮਲੇ ਸਾਹਮਣੇ ਆਏ ਹਨ। ਕੋਰੋਨਾ ਵਾਇਰਸ ਕੀਟਾਣੂਆਂ ਦਾ ਇਕ ਵੱਡਾ ਸਮੂਹ ਹੈ ਪਰ ਇਨ੍ਹਾਂ 'ਚੋਂ ਸਿਰਫ 6 ਕੀਟਾਣੂ ਹੀ ਲੋਕਾਂ ਨੂੰ ਬੀਮਾਰ ਕਰਦੇ ਹਨ। ਇਸ ਕਾਰਨ ਜ਼ੁਕਾਮ ਹੁੰਦਾ ਹੈ ਪਰ 'ਸਿਵੀਅਰ ਐਕਿਊਟ ਰੈਸਪਿਰੇਟਰੀ ਸਿੰਡਰੋਮ (ਸਾਰਸ) ਅਜਿਹਾ ਵਾਇਰਸ ਹੈ, ਜਿਸ ਕਾਰਨ 2002-03 'ਚ ਚੀਨ ਅਤੇ ਹਾਂਗਕਾਂਗ 'ਚ ਤਕਰੀਬਨ 650 ਲੋਕਾਂ ਦੀ ਮੌਤ ਹੋ ਗਈ ਸੀ।

ਸਥਾਨਕ ਸਿਹਤ ਵਿਭਾਗ ਨੇ ਦੱਸਿਆ ਕਿ ਹੁਣ ਤਕ 140 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਕਾਰਨ ਅਮਰੀਕਾ 'ਚ ਵੀ ਯਾਤਰੀਆਂ ਦੇ ਏਅਰ ਪੋਰਟ ਛੱਡਣ ਤੋਂ ਪਹਿਲਾਂ ਸਿਹਤ ਜਾਂਚ ਕੀਤੀ ਜਾ ਰਹੀ ਹੈ।
ਇਹ ਹਨ ਵਾਇਰਸ ਦੇ ਲੱਛਣ—
ਵਿਸ਼ਵ ਸਿਹਤ ਸੰਗਠਨ ਮੁਤਾਬਕ ਕੋਰੋਨਾ ਵਾਇਰਸ ਸੀ-ਫੂਡ ਨਾਲ ਜੁੜਿਆ ਹੈ। ਕੋਰੋਨਾ ਵਾਇਰਸ ਊਠ, ਬਿੱਲੀਆਂ, ਚਮਗਿੱਦੜਾਂ ਸਣੇ ਕਈ ਪਸ਼ੂਆਂ 'ਚ ਵੀ ਦਾਖਲ ਹੋ ਰਿਹਾ ਹੈ। ਕੋਰੋਨਾ ਵਾਇਰਸ ਦੇ ਮਰੀਜ਼ਾਂ 'ਚ ਆਮ ਤੌਰ 'ਤੇ ਜ਼ੁਕਾਮ, ਖਾਂਸੀ, ਗਲੇ ਦਾ ਦਰਦ, ਸਾਹ ਲੈਣ ਦੀ ਪ੍ਰੇਸ਼ਾਨੀ ਅਤੇ ਬੁਖਾਰ ਵਰਗੇ ਲੱਛਣ ਦੇਖੇ ਜਾਂਦੇ ਹਨ। ਕਈ ਮਰੀਜ਼ਾਂ ਨੂੰ ਨਿਮੋਨੀਆ ਹੋ ਜਾਂਦਾ ਹੈ ਤੇ ਫਿਰ ਇਹ ਵਿਗੜ ਜਾਂਦਾ ਹੈ।


Related News