ਕੈਨੇਡਾ ਦੇ ਮਸ਼ਹੂਰ ਹਸਪਤਾਲ ''ਚ ਸਟਾਫ਼ ਸਣੇ 18 ਲੋਕ ਕੋਰੋਨਾ ਦੇ ਸ਼ਿਕਾਰ, ਇਕ ਦੀ ਮੌਤ
Tuesday, Sep 22, 2020 - 11:27 AM (IST)
ਕੈਲਗਰੀ- ਕੈਨੇਡਾ ਵਿਚ ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵੱਧਦੇ ਜਾ ਰਹੇ ਹਨ ਤੇ ਇੱਥੋਂ ਦੇ ਮਸ਼ਹੂਰ ਹਸਪਤਾਲ ਫੁੱਟਹਿਲਜ਼ ਮੈਡੀਕਲ ਸੈਂਟਰ ਵਿਚ ਅਲਬਰਟਾ ਸਿਹਤ ਸੇਵਾਵਾਂ ਵਲੋਂ ਕੋਰੋਨਾ ਵਾਇਰਸ ਫੈਲਣ ਦਾ ਐਲਾਨ ਕਰ ਦਿੱਤਾ ਗਿਆ ਹੈ।
ਹਸਪਤਾਲ ਵਿਚ ਹੁਣ ਤੱਕ 4 ਸਿਹਤ ਕਾਮਿਆਂ ਤੇ 14 ਮਰੀਜ਼ਾਂ ਵਿਚ ਕੋਰੋਨਾ ਵਾਇਰਸ ਹੋਣ ਦੀ ਪੁਸ਼ਟੀ ਹੋਈ ਹੈ। ਹੁਣ ਤੱਕ 57 ਸਟਾਫ ਮੈਂਬਰਾਂ ਨੂੰ ਇਕਾਂਤਵਾਸ ਵਿਚ ਰੱਖਿਆ ਗਿਆ ਹੈ। ਜਾਣਕਾਰੀ ਮਿਲੀ ਹੈ ਕਿ ਇਕ ਮਰੀਜ਼ ਦੀ ਕੋਰੋਨਾ ਨਾਲ ਮੌਤ ਹੋ ਚੁੱਕੀ ਹੈ। ਦੱਸਿਆ ਜਾ ਰਿਹਾ ਹੈ ਕਿ ਮਰਨ ਵਾਲੀ ਬੀਬੀ ਦੀ ਉਮਰ 70 ਸਾਲ ਸੀ।
ਡਾਕਟਰ ਨਿੱਕ ਐਚਜ਼ ਨੇ ਦੱਸਿਆ ਕਿ ਕੋਰੋਨਾ ਦਾ ਪਹਿਲਾ ਮਾਮਲਾ ਇੱਥੇ 19 ਸਤੰਬਰ ਨੂੰ ਆਇਆ ਤੇ ਕੁਝ ਘੰਟਿਆਂ ਵਿਚ ਮਾਮਲੇ ਤੇਜ਼ੀ ਨਾਲ ਵੱਧਦੇ ਗਏ। ਉਨ੍ਹਾਂ ਕਿਹਾ ਕਿ ਹਾਲਾਤ ਦੇਖ ਕੇ ਲੱਗਦਾ ਹੈ ਕਿ ਕੋਰੋਨਾ ਦੇ ਹੋਰ ਨਵੇਂ ਮਾਮਲੇ ਸਾਹਮਣੇ ਆ ਸਕਦੇ ਹਨ। ਉਨ੍ਹਾਂ ਕਿਹਾ ਕਿ ਬਹੁਤ ਦੁੱਖ ਦੀ ਗੱਲ ਹੈ ਕਿ ਹਸਪਤਾਲ ਵਿਚ ਲੋਕ ਇਕ-ਦੂਜੇ ਤੋਂ ਕੋਰੋਨਾ ਦੇ ਸ਼ਿਕਾਰ ਹੋ ਰਹੇ ਹਨ।