ਅਮਰੀਕਾ ''ਚ ਕੋਰੋਨਾ ਵਾਇਰਸ ਪੀੜਤਾਂ ਦੀ ਗਿਣਤੀ 45 ਲੱਖ ਤੋਂ ਪਾਰ
Saturday, Aug 01, 2020 - 12:42 PM (IST)
ਵਾਸ਼ਿੰਗਟਨ- ਵਿਸ਼ਵ ਦੀ ਮਹਾਸ਼ਕਤੀ ਮੰਨੇ ਜਾਣ ਵਾਲੇ ਦੇਸ਼ ਅਮਰੀਕਾ ਵਿਚ ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ ਅਤੇ ਇੱਥੇ 45 ਲੱਖ ਤੋਂ ਵੱਧ ਲੋਕ ਕੋਰੋਨਾ ਦੇ ਸ਼ਿਕਾਰ ਹੋ ਚੁੱਕੇ ਹਨ।
ਜੌਹਨ ਹਾਪਿੰਕਸ ਯੂਨੀਵਰਸਿਟੀ ਮੁਤਾਬਕ 45,58,994 ਲੋਕ ਕੋਰੋਨਾ ਦੀ ਲਪੇਟ ਵਿਚ ਆ ਚੁੱਕੇ ਹਨ।ਇੱਥੇ ਮਰਨ ਵਾਲਿਆਂ ਦੀ ਗਿਣਤੀ 1,53,311 ਹੋ ਗਈ ਹੈ। ਇਸ ਮਹਾਮਾਰੀ ਨਾਲ ਕੈਲੀਫੋਰਨੀਆ ਸਭ ਤੋਂ ਵੱਧ ਪ੍ਰਭਾਵਿਤ ਹੋਇਆ ਹੈ ਜਿੱਥੇ ਹੁਣ ਤੱਕ 5,00,057 ਲੋਕ ਵਾਇਰਸ ਦੇ ਸ਼ਿਕਾਰ ਹੋ ਚੁੱਕੇ ਹਨ। ਇਸ ਦੇ ਇਲਾਵਾ ਫਲੋਰੀਡਾ ਵਿਚ 4,70,386, ਟੈਕਸਾਸ ਵਿਚ 4,15,014, ਨਿਊਜਰਸੀ ਵਿਚ 1,22,298 ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ।
ਨਿਊਯਾਰਕ ਕੋਰੋਨਾ ਨਾਲ ਹੋਈਆਂ ਮੌਤਾਂ ਦੇ ਮਾਮਲੇ ਵਿਚ ਸਭ ਤੋਂ ਵੱਧ ਪ੍ਰਭਾਵਿਤ ਸੂਬਾ ਹੈ। ਇੱਥੇ ਇਸ ਵਾਇਰਸ ਦੇ ਪ੍ਰਕੋਪ ਨਾਲ ਹੁਣ ਤੱਕ 32,689 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ ਨਿਊਜਰਸੀ ਵਿਚ ਇਹ ਅੰਕੜਾ 15,819 ਅਤੇ ਕੈਲੀਫੋਰਨੀਆ ਵਿਚ 9,160 ਅਤੇ ਮੈਸਾਚੁਸੇਟਸ ਵਿਚ 8,609 ਦਾ ਹੈ।