ਅਮਰੀਕਾ ''ਚ ਕੋਰੋਨਾ ਵਾਇਰਸ ਕਾਰਨ 54 ਹਜ਼ਾਰ ਤੋਂ ਵੱਧ ਲੋਕਾਂ ਦੀ ਮੌਤ

04/27/2020 10:12:21 AM

ਵਾਸ਼ਿੰਗਟਨ- ਕੋਰੋਨਾ ਵਾਇਰਸ ਦਾ ਕਹਿਰ ਦੁਨੀਆ ਵਿੱਚ ਲਗਾਤਾਰ ਵੱਧਦਾ ਜਾ ਰਿਹਾ ਹੈ। ਪਿਛਲੇ 24 ਘੰਟਿਆਂ ਵਿਚ, ਵਾਇਰਸ ਨੇ ਅਮਰੀਕਾ ਵਿੱਚ 1,300 ਤੋਂ ਵੱਧ ਲੋਕਾਂ ਦੀ ਜਾਨ ਲੈ ਲਈ, ਜਿਸ ਕਾਰਨ ਮਰਨ ਵਾਲਿਆਂ ਦੀ ਕੁੱਲ ਗਿਣਤੀ 54,881 ਤੱਕ ਪਹੁੰਚ ਗਈ ਹੈ।

ਜੌਹਨ ਹਾਪਕਿਨਜ਼ ਯੂਨੀਵਰਸਿਟੀ ਮੁਤਾਬਕ ਅਮਰੀਕਾ ਵਿੱਚ ਕੁੱਲ 9,65,788 ਲੋਕ ਵਾਇਰਸ ਦੀ ਲਪੇਟ ਵਿਚ ਹਨ। ਹਾਲਾਂਕਿ, ਪਿਛਲੇ ਕੁਝ ਦਿਨਾਂ ਦੇ ਰਿਕਾਰਡ ਨੂੰ ਦੇਖਿਆ ਜਾਵੇ ਤਾਂ ਪਿਛਲੇ 24 ਘੰਟਿਆਂ ਵਿੱਚ ਮੌਤ ਕਾਫ਼ੀ ਘੱਟ ਹੈ, ਜੋ ਕਿ ਰਾਹਤ ਦੀ ਖਬਰ ਹੈ।

ਅਮਰੀਕਾ ਵਿਚ ਕੋਰੋਨਾ ਵਾਇਰਸ ਦਾ ਸਭ ਤੋਂ ਵੱਧ ਪ੍ਰਭਾਵ ਨਿਊਯਾਰਕ ਵਿਚ ਦਿਖਾਈ ਦੇ ਰਿਹਾ ਹੈ। ਇੱਥੇ ਹੁਣ ਤੱਕ 17 ਹਜ਼ਾਰ ਲੋਕਾਂ ਦੀ ਜਾਨ ਗਈ ਹੈ ਤੇ ਤਕਰੀਬਨ ਡੇਢ ਲੱਖ ਲੋਕ ਕੋਰੋਨਾ ਦੇ ਸ਼ਿਕਾਰ ਹਨ। ਅਮਰੀਕਾ ਨੇ ਹੁਣ ਤੱਕ ਤਕਰੀਬਨ 55 ਲੱਖ ਲੋਕਾਂ ਦਾ ਕੋਰੋਨਾ ਟੈਸਟ ਕਰਵਾ ਲਿਆ ਹੈ, ਜੋ ਕਿਸੇ ਦੇਸ਼ ਦਾ ਸਭ ਤੋਂ ਵੱਧ ਟੈਸਟ ਅੰਕੜਾ ਹੈ। 
ਜ਼ਿਕਰਯੋਗ ਹੈ ਕਿ ਰਾਸ਼ਟਰਪਤੀ ਟਰੰਪ ਨੇ ਇੱਥੇ ਲਾਕਡਾਊਨ ਦਾ ਐਲਾਨ ਨਹੀਂ ਕੀਤਾ ਸੀ, ਹਾਲਾਂਕਿ ਅਜੇ ਵੀ ਸਟੇ ਐਟ ਹੋਮ ਦਾ ਹੁਕਮ ਲਾਗੂ ਹੈ, ਇਸ ਤਹਿਤ ਲੋਕਾਂ ਨੂੰ ਘਰਾਂ ਵਿਚ ਰਹਿਣ ਲਈ ਕਿਹਾ ਗਿਆ ਹੈ ਪਰ ਇਸ ਦੇ ਬਾਵਜੂਜ ਕਈ ਸ਼ਹਿਰਾਂ ਵਿਚ ਲੋਕ ਸੜਕਾਂ 'ਤੇ ਅਤੇ ਪਾਰਕਾਂ ਵਿਚ ਘੁੰਮਦੇ ਨਜ਼ਰ ਆ ਰਹੇ ਹਨ। 

Lalita Mam

This news is Content Editor Lalita Mam