USA ਰੋਜ਼ਾਨਾ ਕਰ ਰਿਹੈ 1 ਲੱਖ ਲੋਕਾਂ ਦਾ ਟੈਸਟ, ਮਰੀਜ਼ਾਂ ਦੀ ਗਿਣਤੀ ਡੇਢ ਲੱਖ ਤੋਂ ਪਾਰ

03/31/2020 9:43:59 AM

ਵਾਸ਼ਿੰਗਟਨ : ਅਮਰੀਕਾ ਦੇ ਸਿਹਤ ਮੰਤਰੀ ਅਲੈਕਸ ਅਜਾਰ ਨੇ ਕਿਹਾ ਕਿ ਦੇਸ਼ ਵਿਚ ਕੋਰੋਨਾ ਵਾਇਰਸ ਦੇ ਪ੍ਰਕੋਪ ਨਾਲ ਨਜਿੱਠਣ ਲਈ ਹਰ ਰੋਜ਼ ਇਕ ਲੱਖ ਲੋਕਾਂ ਦੀ ਜਾਂਚ ਕੀਤੀ ਜਾ ਰਹੀ ਹੈ। 

ਜੌਨਸ ਹਾਪਕਿੰਨਸ ਯੂਨੀਵਰਸਿਟੀ ਮੁਤਾਬਕ ਸੋਮਵਾਰ ਸ਼ਾਮ ਤਕ ਅਮਰੀਕਾ ਵਿਚ ਕੋਰੋਨਾ ਪੀੜਤਾਂ ਦੀ ਗਿਣਤੀ 1,60,020 ਤੋਂ ਜ਼ਿਆਦਾ ਹੋ ਗਈ ਹੈ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਕਹਿਣਾ ਹੈ ਕਿ ਉਹ ਕੋਰੋਨਾ ਖਿਲਾਫ ਲੜਾਈ ਵਿਚ ਇਕ ਇਤਿਹਾਸਕ ਮੀਲ ਦੇ ਪੱਥਰ ਤਕ ਪੁੱਜ ਗਏ ਹਨ ਤੇ ਲੱਖਾਂ ਲੋਕਾਂ ਦੀ ਜਾਂਚ ਹੋ ਰਹੀ ਹੈ। 

ਇਹ ਵੀ ਪੜ੍ਹੋ ►ਕੋਰੋਨਾ ਦਾ 'ਕਮਿਊਨਿਟੀ ਟ੍ਰਾਂਸਮਿਸ਼ਨ' ਰੂਪ ਮਚਾ ਦਿੰਦੈ ਭਾਰੀ ਤਬਾਹੀ, ਸਾਡੇ ਲਈ ਕਿੰਨਾ ਖਤਰਾ? ►ਇਹ ਕੰਪਨੀ ਸਤੰਬਰ 'ਚ ਸ਼ੁਰੂ ਕਰਨ ਜਾ ਰਹੀ ਹੈ ਕੋਰੋਨਾ ਲਈ ਟੀਕੇ ਦਾ ਟ੍ਰਾਇਲ

ਇਨ੍ਹਾਂ ਨੂੰ ਘਰ ਵਿਚ ਰਹਿਣ ਦੇ ਹੁਕਮ-
ਅਮਰੀਕਾ ਵਿਚ ਕੋਰੋਨਾ ਵਾਇਰਸ ਦੇ ਪ੍ਰਕੋਪ ਨੂੰ ਰੋਕਣ ਲਈ ਵਾਸ਼ਿੰਗਟਨ ਸ਼ਹਿਰ ਦੇ ਲੋਕਾਂ ਨੂੰ ਘਰਾਂ ਵਿਚ ਹੀ ਰਹਿਣ ਦੇ ਹੁਕਮ ਜਾਰੀ ਕੀਤੇ ਗਏ ਹਨ। ਸ਼ਹਿਰ ਦੀ ਮੇਅਰ ਮੁਰੀਅਲ ਬੋਸਰ ਨੇ ਟਵੀਟ ਕਰਕੇ ਕਿਹਾ, "ਕੋਵਿਡ-19 ਦੇ ਮਾਮਲਿਆਂ ਵਿਚ ਵਾਧਾ ਹੋ ਰਿਹਾ ਹੈ, ਜਿਸ ਦੇ ਮੱਦੇਨਜ਼ਰ ਕੋਲੰਬੀਆ ਜ਼ਿਲੇ ਲਈ ਘਰ ਵਿਚ ਰਹਿਣ ਦਾ ਹੁਕਮ ਜਾਰੀ ਕਰ ਰਹੀ ਹਾਂ। ਇਹ ਹੁਕਮ ਨਿਵਾਸੀਆਂ ਨੂੰ ਜ਼ਰੂਰੀ ਗਤੀਵਿਧੀਆਂ ਨੂੰ ਛੱਡ ਕੇ ਘਰ ਵਿਚ ਰਹਿਣ ਲਈ ਹੈ।"  ਉਨ੍ਹਾਂ ਕਿਹਾ ਕਿ ਹੁਕਮ ਦੀ ਉਲੰਘਣਾ ਦੇ ਦੋਸ਼ੀ ਨੂੰ 5,000 ਅਮਰੀਕੀ ਡਾਲਰ ਦਾ ਜੁਰਮਾਨਾ, ਘੱਟ ਤੋਂ ਘੱਟ 90 ਦਿਨਾਂ ਦੀ ਜੇਲ ਅਤੇ ਦੋਵੇਂ ਹੀ ਸਜ਼ਾ ਹੋ ਸਕਦੀ ਹੈ। ਹੁਕਮ ਮੁਤਾਬਕ ਲੋਕਾਂ ਨੂੰ ਸਿਰਫ ਜ਼ਰੂਰੀ ਗਤੀਵਿਧੀਆਂ ਵਰਗੇ ਮੈਡੀਕਲ, ਭੋਜਨ, ਜ਼ਰੂਰੀ ਸਾਮਾਨ ਲਿਆਉਣ ਅਤੇ ਜ਼ਰੂਰੀ ਕੰਮਾਂ ‘ਤੇ ਜਾਣ ਲਈ ਘਰਾਂ ਵਿਚੋਂ ਬਾਹਰ ਜਾਣ ਦੀ ਇਜਾਜ਼ਤ ਹੋਵੇਗੀ।

ਜ਼ਿਕਰਯੋਗ ਹੈ ਕਿ ਅਮਰੀਕਾ ਦੁਨੀਆ ਦਾ ਸਭ ਤੋਂ ਵੱਧ ਕੋਰੋਨਾ ਪੀੜਤ ਦੇਸ਼ ਬਣ ਗਿਆ ਹੈ। ਇੱਥੇ ਹੁਣ ਤਕ 3,008 ਲੋਕਾਂ ਦੀ ਮੌਤ ਹੋ ਚੁੱਕੀ ਹੈ। ਸਭ ਤੋਂ ਵੱਧ ਮਾਮਲੇ ਨਿਊਯਾਰਕ ਵਿਚ ਦੇਖਣ ਨੂੰ ਮਿਲ ਰਹੇ ਹਨ। ਅਮਰੀਕਾ ਵਿਚ 5,846 ਲੋਕ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ। 

ਇਹ ਵੀ ਪੜ੍ਹੋ ►  ਮਾਰੂਤੀ ਸੁਜ਼ੂਕੀ ਗਾਹਕਾਂ ਲਈ ਗੁੱਡ ਨਿਊਜ਼, ਕੰਪਨੀ ਨੇ ਦਿੱਤੀ ਇਹ ਵੱਡੀ ਰਾਹਤ ► NRIs ਲਈ ਵੱਡੀ ਖਬਰ, ਇਸ ਦੇਸ਼ 'ਚ ਲੰਬੇ ਸਮੇਂ ਤੱਕ ਰਹਿ ਸਕਦਾ ਹੈ ਲਾਕਡਾਊਨ


Lalita Mam

Content Editor

Related News